09-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-07-2026

ਸਰਕਾਰ ਦੀ ਲਾਰੇਬਾਜੀ ਵਾਲੀ ਨੀਤੀ ਖ਼ਿਲਾਫ਼ ਕਮਿਊਨਿਟੀ ਹੈਲਥ ਅਫਸਰਾਂ ਨੇ ਕੀਤਾ ਰੋਸ ਪ੍ਰਦਰਸ਼ਨ

ਅਜੀਤ ਡੈਸਕ 17-07-2026
ਸੰਗਰੂਰ, 16 ਜੁਲਾਈ (ਧੀਰਜ ਪਸੋਰੀਆ) - ਕਮਿਊਨਟੀ ਹੈਲਥ ਅਫ਼ਸਰਾਂ ਵੱਲੋਂ ਆਪਣੀਆਂ ਲੰਬੇ ਸਮੇਂ ਤੋਂ ਲਟਕਦੀਆਂ ਮੰਗਾਂ ਦੇ ਹੱਲ ਸਬੰਧੀ ਸਰਕਾਰ ਦੀ ਲਾਰੇਬਾਜ਼ ਨੀਤੀ ਦੇ ਵਿਰੋਧ ਵਿੱਚ ਜ਼ਿਲ੍ਹਾ ਪੱਧਰ ’ਤੇ ਸਿਵਲ ਸਰਜਨ ਦਫ਼ਤਰ ਸੰਗਰੂਰ ਮੂਹਰੇ ਰੋਸ ਪ੍ਰਦਰਸ਼ਨ ਕੀਤਾ ਗਿਆ ਅਤੇ ਸਿਹਤ ਸਕੱਤਰ, ਪੰਜਾਬ ਦੇ ਨਾਂਅ ਮੰਗ-ਪੱਤਰ ਸੌਂਪਿਆ ਗਿਆ! ਆਗੂਆਂ ਨੇ ਸਿਵਲ ਅਪੀਲ ਕੀਤੀ ਕਿ ਉਹ ਇਹ ਮੰਗ-ਪੱਤਰ ਨੂੰ ਆਪਣੀਆਂ ਸਿਫ਼ਾਰਸ਼ਾਂ ਸਮੇਤ ਤੁਰੰਤ ਉੱਚ ਅਧਿਕਾਰੀਆਂ ਨੂੰ ਭੇਜਣ ਤਾਂ ਜੋ ਮੰਗਾਂ ਦੇ ਨੋਟੀਫਿਕੇਸ਼ਨ ਬਿਨਾਂ ਹੋਰ ਦੇਰੀ ਜਾਰੀ ਕੀਤੇ ਜਾ ਸਕਣ।ਆਗੂਆਂ ਨੇ ਕਿਹਾ ਕਿ ਪਿਛਲੇ ਕਈ ਮਹੀਨਿਆਂ ਦੌਰਾਨ ਵਿਭਾਗ ਅਤੇ ਪੰਜਾਬ ਸਰਕਾਰ ਨਾਲ ਕਈ ਦੌਰ ਦੀਆਂ ਮੀਟਿੰਗਾਂ ਹੋਈਆਂ। ਮਿਸ਼ਨ ਡਾਇਰੈਕਟਰ, ਨੈਸ਼ਨਲ ਹੈਲਥ ਮਿਸ਼ਨ, ਪੰਜਾਬ ਅਤੇ ਵਿੱਤ ਮੰਤਰੀ, ਪੰਜਾਬ ਨਾਲ ਹੋਈਆਂ ਮੀਟਿੰਗਾਂ ਵਿੱਚ ਮੰਗਾਂ ’ਤੇ ਵਿਸਥਾਰਪੂਰਵਕ ਚਰਚਾ ਹੋ ਚੁੱਕੀ ਹੈ!ਉਨ੍ਹਾਂ ਵੱਲੋਂ ਸਮਾਂਬੱਧ ਹੱਲ ਦਾ ਭਰੋਸਾ ਦਿੱਤਾ ਗਿਆ ਸੀ ਪਰੰਤੂ ਅੱਜ ਤੱਕ ਕੋਈ ਵੀ ਨੋਟੀਫਿਕੇਸ਼ਨ ਜਾਰੀ ਨਾ ਹੋਣ ਕਾਰਨ ਭਾਰੀ ਰੋਸ ਪਾਇਆ ਜਾ ਰਿਹਾ ਹੈ।ਆਗੂਆਂ ਨੇ ਚੇਤਾਵਨੀ ਦਿੰਦਿਆਂ ਕਿਹਾ ਕਿ ਜੇਕਰ ਸਰਕਾਰ ਵੱਲੋਂ ਜਲਦ ਨੋਟੀਫਿਕੇਸ਼ਨ ਜਾਰੀ ਨਾ ਕੀਤੇ ਗਏ ਤਾਂ 20 ਜੁਲਾਈ ਨੂੰ ਪੰਜਾਬ ਭਰ ਦੇ ਵਿਧਾਇਕਾਂ, ਆਮ ਆਦਮੀ ਪਾਰਟੀ ਦੇ ਆਗੂਆਂ ਅਤੇ ਹਲਕਾ ਇੰਚਾਰਜਾਂ ਨੂੰ ਵਿੱਤ ਮੰਤਰੀ ਪੰਜਾਬ ਦੇ ਨਾਮ ਮੈਮੋਰੰਡਮ ਸੌਂਪੇ ਜਾਣਗੇ। ਇਸ ਤੋਂ ਬਾਅਦ ਵੀ ਜੇਕਰ ਮੰਗਾਂ ਦਾ ਹੱਲ ਨਾ ਕੀਤਾ ਗਿਆ ਤਾਂ 22 ਜੁਲਾਈ ਨੂੰ ਸੰਗਰੂਰ ਵਿਖੇ ਮੁੱਖ ਮੰਤਰੀ ਪੰਜਾਬ ਦੀ ਰਿਹਾਇਸ਼ ਨੇੜੇ ਸੂਬਾ ਪੱਧਰੀ ਰੋਸ ਰੈਲੀ ਕੀਤੀ ਜਾਵੇਗੀ।
ਪਿਛਲੀ ਖ਼ਬਰ ਹਿਬਾਨਾਮਾ ਨੂੰ ਮੁੜ ਬਹਾਲ ਕੀਤੇ ਜਾਣ ਨਾਲ ਮੁਸਲਿਮ ਭਾਈਚਾਰੇ ਵਿੱਚ ਖੁਸ਼ੀ ਦੀ ਲਹਿਰ ਅਗਲੀ ਖ਼ਬਰ ਮੇਰਾ ਅਕਾਲੀ ਦਲ (ਬ) ਨਾਲ ਕੋਈ ਸੰਬੰਧ ਨਹੀਂ - ਸਰਬਜੀਤ ਮੰਗਵਾਲ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।