02-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-07-2026

ਆਵਾਜਾਈ ਨਿਯਮਾਂ ਦੀ ਉਲੰਘਣਾ ਬਰਦਾਸ਼ਤ ਨਹੀਂ ਕੀਤੀ ਜਾਵੇਗੀ- ਮਨਜੀਤ ਕੌਰ

ਅਜੀਤ ਡੈਸਕ 18-07-2026
ਭਵਾਨੀਗੜ੍ਹ, 17 ਜੁਲਾਈ (ਰਣਧੀਰ ਸਿੰਘ ਫੱਗੂਵਾਲਾ, ਲਖਵਿੰਦਰ ਪਾਲ ਗਰਗ) - ਸੜਕ ਸੁਰੱਖਿਆ ਨਿਯਮਾਂ ਦੀ ਪਾਲਣਾ ਯਕੀਨੀ ਬਣਾਉਣ ਲਈ ਰੀਜਨਲ ਟਰਾਂਸਪੋਰਟ ਅਫ਼ਸਰ ਮਨਜੀਤ ਕੌਰ (ਪੀ.ਸੀ.ਐਸ.) ਵਲੋਂ ਮੁੱਖ ਮਾਰਗ ’ਤੇ ਵਿਸ਼ੇਸ਼ ਚੈਕਿੰਗ ਕਰਦਿਆਂ ਓਵਰਲੋਡ ਵਾਹਨਾਂ ਦੇ ਦਰਜਨ ਤੋਂ ਵੱਧ ਚਲਾਨ ਕੀਤੇ । ਇਸ ਮੌਕੇ ’ਤੇ ਰੀਜਨਲ ਟਰਾਂਸਪੋਰਟ ਅਫ਼ਸਰ ਮਨਜੀਤ ਕੌਰ ਵੱਲੋਂ ਵੱਖ-ਵੱਖ ਸਕੂਲਾਂ ਵਿੱਚ ਜਾ ਕੇ ਸਕੂਲ ਬੱਸਾਂ ਦੀ ਵੀ ਬਾਰੀਕੀ ਨਾਲ ਜਾਂਚ ਕੀਤੀ ਗਈ। ਚੈਕਿੰਗ ਦੌਰਾਨ ਬੱਸਾਂ ਦੇ ਲੋੜੀਂਦੇ ਦਸਤਾਵੇਜ਼, ਫਿਟਨੈੱਸ ਸਰਟੀਫਿਕੇਟ, ਫਸਟ ਏਡ ਬਾਕਸ, ਫਾਇਰ ਐਕਸਟਿੰਗਵਿਸ਼ਰ, ਸਪੀਡ ਗਵਰਨਰ, ਸੀ.ਸੀ.ਟੀ.ਵੀ. ਕੈਮਰੇ, ਜੀ.ਪੀ.ਐਸ. ਸਮੇਤ ਸੇਫ ਸਕੂਲ ਵਾਹਨ ਪਾਲਿਸੀ ਅਧੀਨ ਲਾਜ਼ਮੀ ਸੁਰੱਖਿਆ ਮਾਪਦੰਡਾਂ ਦੀ ਪੜਤਾਲ ਕੀਤੀ ਗਈ। ਉਨ੍ਹਾਂ ਸਕੂਲ ਪ੍ਰਬੰਧਕਾਂ ਨੂੰ ਚਿਤਾਵਨੀ ਦਿੰਦਿਆਂ ਕਿਹਾ ਕਿ ਵਿਦਿਆਰਥੀਆਂ ਦੀ ਸੁਰੱਖਿਆ ਨਾਲ ਕਿਸੇ ਵੀ ਤਰ੍ਹਾਂ ਦਾ ਸਮਝੌਤਾ ਨਹੀਂ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਜ਼ਿਲ੍ਹੇ ਵਿੱਚ ਸੇਫ ਸਕੂਲ ਵਾਹਨ ਪਾਲਿਸੀ ਨੂੰ ਸਖ਼ਤੀ ਨਾਲ ਲਾਗੂ ਕੀਤਾ ਜਾ ਰਿਹਾ ਹੈ ਅਤੇ ਸਰਕਾਰੀ ਹਿਦਾਇਤਾਂ ਦੀ ਉਲੰਘਣਾ ਕਰਨ ਵਾਲੇ ਸਕੂਲਾਂ ਤੇ ਵਾਹਨ ਮਾਲਕਾਂ ਵਿਰੁੱਧ ਕਾਨੂੰਨ ਅਨੁਸਾਰ ਕਾਰਵਾਈ ਕੀਤੀ ਜਾਵੇਗੀ। ਇਸ ਮੌਕੇ ਸਹਾਇਕ ਟਰਾਂਸਪੋਰਟ ਅਫ਼ਸਰ ਗੁਰਜੀਤ ਸਿੰਘ ਵੀ ਹਾਜ਼ਰ ਸਨ।
ਪਿਛਲੀ ਖ਼ਬਰ ਨਗਰ ਪੰਚਾਇਤ ਮੂਣਕ ਦੇ ਸਫਾਈ ਸੇਵਕ ਕਰਮਚਾਰੀਆਂ ਨੇ ਪੰਜਾਬ ਸਰਕਾਰ ਦਾ ਪੁਤਲਾ ਫੂਕਿਆ ਅਗਲੀ ਖ਼ਬਰ ਸ਼ਹੀਦ ਸੈਨਿਕ ਰਮਨਦੀਪ ਸਿੰਘ ਟਿੱਬਾ ਦੀ ਬਰਸੀ ਮਨਾਈ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।