02-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-07-2026

ਮੰਤਰੀ ਗੋਇਲ ਨੇ ਕਰੋੜਾਂ ਰੁਪਏ ਦੀ ਲਾਗਤ ਨਾਲ ਬਣਨ ਵਾਲੀ ਲਹਿਰਾਂ ਮੂਨਕ ਸੜਕ ਦਾ ਰੱਖਿਆ ਨੀਂਹ ਪੱਥਰ

ਅਜੀਤ ਡੈਸਕ 19-07-2026
ਲਹਿਰਾਗਾਗਾ, 18 ਜੁਲਾਈ (ਅਸ਼ੋਕ ਗਰਗ) - ਲਹਿਰਾਗਾਗਾ ਤੋਂ ਮੂਨਕ ਜਾਣ ਵਾਲੀ ਸੜਕ ਦੀ ਮਾੜੀ ਹਾਲਤ ਨੂੰ ਗੰਭੀਰਤਾ ਨਾਲ ਲੈਂਦਿਆਂ ਕੈਬਨਿਟ ਮੰਤਰੀ ਬਰਿੰਦਰ ਗੋਇਲ ਵੱਲੋਂ ਅੱਜ ਲਹਿਲ ਖੁਰਦ ਤੋਂ ਮੂਨਕ ਵਾਇਆ ਲਹਿਲ ਕਲਾਂ, ਬੱਲਰਾਂ ਨੂੰ ਜਾਣ ਵਾਲੀ ਸੜਕ ਨੂੰ ਅਪਗ੍ਰੇਡ ਕਰਕੇ ਨਵੀਂ ਬਣਾਉਣ ਦਾ ਨੀਂਹ ਪੱਥਰ ਰੱਖਿਆ ਗਿਆ, ਮੰਤਰੀ ਗੋਇਲ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ (ਮਾਰਚ 2022 ਤੋਂ ਜੁਲਾਈ 2026 ਤੱਕ)ਸੜਕਾਂ ਦੇ ਨਿਰਮਾਣ, ਅਪਗ੍ਰੇਡੇਸ਼ਨ ਅਤੇ ਨਵੀਨੀਕਰਨ ਲਈ ਵੱਡੇ ਪੱਧਰ ‘ਤੇ ਰਕਮ ਖਰਚ ਕੀਤੀ ਗਈ ਹੈ। ਮੰਤਰੀ ਗੋਇਲ ਨੇ ਦੱਸਿਆ ਕਿ ਓਡੀਆਰ- 49 ਲਹਿਲ ਖੁਰਦ ਤੋਂ ਮੂਨਕ ਵਾਇਆ ਲਹਿਲ ਕਲਾਂ, ਬੱਲਰਾ ਨੂੰ ਅਪਗਰੇਡ ਕਰਨ ਲਈ 13.18 ਕਿਲੋਮੀਟਰ ਲੰਬੀ ਸੜਕ ਨੂੰ 1210.59 ਲੱਖ ਰੁਪਏ ਦੀ ਲਾਗਤ ਨਾਲ ਕੰਮ ਕਰਵਾਇਆ ਜਾ ਰਿਹਾ ਹੈ, ਜਿਸ ਦਾ ਕਿ ਸਮੁੱਚੇ ਹਲਕੇ ਦੇ ਲੋਕਾਂ ਨੂੰ ਲਾਭ ਹੋਵੇਗਾ, ਉਨ੍ਹਾਂ ਸੜਕਾਂ ਸਬੰਧੀ ਜ਼ਿਕਰ ਕਰਦਿਆਂ ਕਿਹਾ ਕਿ ਪੇਂਡੂ ਲਿੰਕ ਸੜਕਾਂ ਦਾ ਸਭ ਤੋਂ ਵੱਡਾ ਪ੍ਰੋਜੈਕਟ,9,491.56 ਕਿਲੋਮੀਟਰ ਪੇਂਡੂ ਲਿੰਕ ਸੜਕਾਂ ਦੀ ਮੁਰੰਮਤ ਅਤੇ ਅਪਗ੍ਰੇਡੇਸ਼ਨ,ਕੁੱਲ ਲਾਗਤ 4,150.42ਕਰੋੜ,3,424.67 ਕਰੋੜ ਸੜਕਾਂ ਦੀ ਮੁਰੰਮਤ/ਅਪਗ੍ਰੇਡੇਸ਼ਨ,2026-27 ਦੇ ਬਜਟ ਵਿੱਚ ਸੜਕਾਂ ਲਈ , 45,000 ਕਿਲੋਮੀਟਰ ਸੜਕਾਂ ‘ਤੇ ਕੰਮ ਕੀਤਾ ਜਾ ਰਿਹਾ ਹੈ।ਇਸ ਵਿੱਚ 4,700 ਕਿਲੋਮੀਟਰ ਨਵੀਆਂ ਸੜਕਾਂ ਅਤੇ ਬਾਕੀ ਸੜਕਾਂ ਦੀ ਮੁਰੰਮਤ, ਚੌੜਾਈ ਅਤੇ ਨਵੀਨੀਕਰਨ ਸ਼ਾਮਲ ਹੈ।ਇਸ ਯੋਜਨਾ ਦੀ ਕੁੱਲ ਅੰਦਾਜ਼ਨ ਲਾਗਤ ₹16,209 ਕਰੋੜ ਰੁਪਏ ਹੈ, ਮੰਤਰੀ ਗੋਇਲ ਨੇ ਕਿਹਾ ਕਿ ਆਮ ਆਦਮੀ ਪਾਰਟੀ ਨੇ ਪੰਜਾਬ ਦੇ ਲੋਕਾਂ ਨਾਲ ਜੋ ਵਾਅਦੇ ਕੀਤੇ ਸਨ ਉਨ੍ਹਾਂ ਨੂੰ ਪੂਰਾ ਕਰ ਦਿੱਤਾ ਗਿਆ ਹੈ ਅਤੇ ਆਉਣ ਵਾਲੇ ਸਮੇਂ ਵਿੱਚ ਪੰਜਾਬ ਨਿਵਾਸੀਆਂ ਲਈ ਪੰਜਾਬ ਸਰਕਾਰ ਨਵੀਆਂ ਸਕੀਮਾਂ ਲੈ ਕੇ ਆਵੇਗੀ ਅਤੇ ਪੰਜਾਬ ਨੂੰ ਰੰਗਲਾ ਪੰਜਾਬ ਬਣਾਉਂਦੇ ਹੋਏ ਦੇਸ਼ ਦਾ ਨੰਬਰ ਇੱਕ ਸੂਬਾ ਬਣਾਏਗੀ। ਇਸ ਮੌਕੇ ਸ਼ੀਸ਼ਪਾਲ ਆਨੰਦ ਚੇਅਰਮੈਨ ਮਾਰਕੀਟ ਕਮੇਟੀ ਲਹਿਰਾਗਾਗਾ, ਬਲਾਕ ਪ੍ਰਧਾਨ ਚਰਨਜੀਤ ਸ਼ਰਮਾ ਸਰਪੰਚ ਜਸਪਾਲ ਸਿੰਘ ਕਾਲਾ, ਸਰਪੰਚ ਗੁਰਜੀਤ ਸਿੰਘ ,ਗੁਰਪ੍ਰੀਤ ਸਿੰਘ, ਮਾਸਟਰ ਹਰਪਾਲ ਸਿੰਘ , ਗੁਰਮੇਲ ਸਿੰਘ ਚੇਅਰਮੈਨ ਬਲਾਕ ਸੰਮਤੀ ਅਣਦਾਨਾ ਐਟ ਮੂਨਕ, ਅਵਤਾਰ ਸਿੰਘ ਚੇਅਰਮੈਨ ਮਾਰਕੀਟ ਕਮੇਟੀ ਲਹਿਰਾ, ਓ.ਐਸ.ਡੀ ਰਕੇਸ਼ ਕੁਮਾਰ ਗੁਪਤਾ ਵਿੱਕੀ ਤੋਂ ਇਲਾਵਾ ਪਾਰਟੀ ਆਗੂ ਤੇ ਵਲੰਟੀਅਰ ਮੌਜੂਦ ਸਨ।
ਪਿਛਲੀ ਖ਼ਬਰ ਪ੍ਰਿੰਸ ਨੂੰ ਵਰਲਡ ਸਿੱਖ ਚੈਂਬਰ ਮਾਲਵਾ ਜ਼ੋਨ ਲਈ ਪ੍ਰਧਾਨ ਕੀਤਾ ਨਿਯੁਕਤ ਅਗਲੀ ਖ਼ਬਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਅੱਜ ਆਉਣਗੇ ਮੂਣਕ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।