02-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-07-2026

ਪ੍ਰਿੰਸ ਨੂੰ ਵਰਲਡ ਸਿੱਖ ਚੈਂਬਰ ਮਾਲਵਾ ਜ਼ੋਨ ਲਈ ਪ੍ਰਧਾਨ ਕੀਤਾ ਨਿਯੁਕਤ

ਅਜੀਤ ਡੈਸਕ 19-07-2026
ਸੰਗਰੂਰ, 18 ਜੁਲਾਈ (ਸੁਖਵਿੰਦਰ ਸਿੰਘ ਫੁੱਲ) – ਵਰਲਡ ਸਿੱਖ ਚੈਂਬਰ ਆਫ਼ ਕਾਮਰਸ ਵੱਲੋਂ ਰਾਜਿੰਦਰ ਸਿੰਘ ਮਰਵਾਹਾ ਨੂੰ ਪੰਜਾਬ ਇਕਾਈ ਦਾ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ ਜਦਕਿ ਸੰਗਰੂਰ ਦੀ ਨਾਮਵਰ ਸ਼ਖ਼ਸੀਅਤ ਜਸਵਿੰਦਰ ਸਿੰਘ ਪ੍ਰਿੰਸ ਨੂੰ ਮਾਲਵਾ ਜ਼ੋਨ, ਰਾਜਬੀਰ ਸਿੰਘ ਨੂੰ ਦੁਆਬਾ ਜ਼ੋਨ ਅਤੇ ਸਤਬੀਰ ਸਿੰਘ ਨੂੰ ਮਾਝਾ ਜ਼ੋਨ ਦਾ ਪ੍ਰਧਾਨ ਬਣਾਇਆ ਗਿਆ ਹੈ। ਸ: ਪ੍ਰਿੰਸ ਨੇ ਅੱਜ ਇੱਥੇ ਦੱਸਿਆ ਕਿ ਇਹ ਸੰਸਥਾ ਵਿਸ਼ਵ ਭਰ ਵਿੱਚ ਸਿੱਖ ਕਾਰੋਬਾਰੀਆਂ ਦੇ ਹਿਤਾਂ ਲਈ ਸਰਗਰਮ ਹੈ ਅਤੇ ਇਸ ਸੰਸਥਾ ਵੱਲੋਂ ਵੱਡੇ ਪੱਧਰ ਉੱਤੇ ਮੁਫ਼ਤ ਮੈਡੀਕਲ ਕੈਂਪ ਵੀ ਲਗਾਏ ਜਾਂਦੇ ਹਨ। ਉਨ੍ਹਾਂ ਦੱਸਿਆ ਕਿ ਸੰਸਥਾ ਵੱਲੋਂ ਆਉਂਦੇ ਦਿਨਾਂ ਵਿੱਚ ਪੰਜਾਬ ਅੰਦਰ ਇੱਕ ਵੱਡਾ ਸਮਾਗਮ ਵੀ ਕੀਤਾ ਜਾ ਰਿਹਾ ਹੈ।
ਪਿਛਲੀ ਖ਼ਬਰ ਐੱਸ.ਯੂ.ਐੱਸ ਕਾਲਜ ਮਹਿਲਾਂ ਚੌਕ ਦਾ ਬੀ.ਕਾਮ ਸਮੈਸਟਰ ਪੰਜਵਾਂ ਦਾ ਨਤੀਜਾ ਰਿਹਾ ਸੌ ਫ਼ੀਸਦੀ ਅਗਲੀ ਖ਼ਬਰ ਮੰਤਰੀ ਗੋਇਲ ਨੇ ਕਰੋੜਾਂ ਰੁਪਏ ਦੀ ਲਾਗਤ ਨਾਲ ਬਣਨ ਵਾਲੀ ਲਹਿਰਾਂ ਮੂਨਕ ਸੜਕ ਦਾ ਰੱਖਿਆ ਨੀਂਹ ਪੱਥਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।