09-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-07-2026

ਐੱਨ.ਐੱਸ.ਕਿਊ. ਐਫ. ਵੋਕੇਸ਼ਨਲ ਅਧਿਆਪਕਾਂ ਨੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੇ ਹਲਕੇ ਦਿੜ੍ਹਬਾ ਵਿਖੇ ਕੀਤਾ ਰੋਸ ਪ੍ਰਦਰਸ਼ਨ

ਅਜੀਤ ਡੈਸਕ 20-07-2026

ਦਿੜ੍ਹਬਾ ਮੰਡੀ, 19 ਜੁਲਾਈ (ਜਸਵੀਰ ਸਿੰਘ ਔਜਲਾ) - ਐਨ.ਐਸ.ਕਿਉ.ਐਫ. ਵੋਕੇਸ਼ਨਲ ਟੀਚਰਜ਼ ਫਰੰਟ, ਪੰਜਾਬ ਵੱਲੋਂ ਵਿੱਤ ਮੰਤਰੀ ਦੇ ਹਲਕੇ ਦਿੜਬਾ ਵਿਖੇ ਰੋਸ਼ ਪ੍ਰਦਰਸ਼ਨ ਕੀਤਾ ਗਿਆ। ਇਸ ਰੋਸ਼ ਪ੍ਰਦਰਸ਼ਨ ਵੱਡੀ ਗਿਣਤੀ ਵਿੱਚ ਪੂਰੇ ਪੰਜਾਬ ਤੋਂ ਪੁੱਜੇ ਅਧਿਆਪਕਾਂ ਵੱਲੋਂ ਸਰਕਾਰ ਦਾ ਜੰਮ ਕੇ ਪਿੱਟ ਸਿਆਪਾ ਕੀਤਾ ਗਿਆ। ਵਿਭਾਗ ਅਤੇ ਸਰਕਾਰ ਨਾਲ ਅਣਗਿਣਤ ਮੀਟਿੰਗਾਂ ਕਰਨ ਉਪਰੰਤ ਵੀ ਉਨਾਂ ਦੀਆਂ ਮੰਗਾਂ ਦਾ ਕੋਈ ਹੱਲ ਨਾ ਕੱਢਣ ਅਤੇ ਲਾਰੇ ਲਾਉਣ ਦੀ ਨੀਤੀ ਦਾ ਵਿਰੋਧ ਕੀਤਾ ਗਿਆ। ਅਧਿਆਪਕਾਂ ਵੱਲੋਂ ਦੱਸਿਆ ਗਿਆ ਕਿ ਪੰਜਾਬ ਦੇ ਸਰਕਾਰੀ ਸਕੂਲਾਂ ਵਿੱਚ 3670 ਐਨ.ਐਸ.ਕਿਉ.ਐਫ ਵੋਕੇਸ਼ਨਲ ਅਧਿਆਪਕ ਕੰਮ ਕਰ ਰਹੇ ਹਨ। ਜਿਨਾਂ ਨੂੰ ਪੰਜਾਬ ਸਰਕਾਰ ਨੇ ਪਿੱਛਲੇ 12 ਸਾਲਾਂ ਤੋਂ ਆਊਟਸੋਰਸ/ਕੰਪਨੀਆਂ ਅਧੀਨ ਭਰਤੀ ਕੀਤਾ ਹੋਇਆ ਹੈ। ਲੇਕਿਨ ਇਹਨਾਂ ਕੰਪਨੀਆਂ ਤੋਂ ਮਿਲਣ ਵਾਲੇ ਕਮਿਸ਼ਨ ਕਾਰਨ ਸਰਕਾਰ ਇਹਨਾਂ ਉੱਤੇ ਕੋਈ ਕਾਰਵਾਈ ਨਹੀਂ ਕਰਦੀ। ਅਣਗਿਣਤ ਮੀਟਿੰਗਾਂ ਕਰਨ ਉਪਰੰਤ ਵੀ ਸਰਕਾਰ ਅਤੇ ਵਿਭਾਗ ਵੱਲੋਂ ਹਜੇ ਤੱਕ ਇਹਨਾਂ ਅਧਿਆਪਕਾਂ ਦੇ ਹੱਕ ਵਿੱਚ ਕੋਈ ਪੋਲਿਸੀ ਨਹੀਂ ਬਣਾਈ ਗਈ। ਹਰ ਮੀਟਿੰਗ ਵਿੱਚ ਅਧਿਆਪਕਾਂ ਦਾ ਡਾਟਾ ਇਕੱਠਾ ਕਰਨ ਦੀ ਗੱਲ ਕੀਤੀ ਜਾਂਦੀ ਹੈ। ਪਿਛਲੇ ਪੰਜ ਮਹੀਨਿਆਂ ਤੋਂ ਵਿਭਾਗ ਅਤੇ ਪੰਜਾਬ ਸਰਕਾਰ ਵੱਲੋਂ ਅਧਿਆਪਕਾਂ ਦਾ ਡਾਟਾ ਹੀ ਇਕੱਠਾ ਨਹੀਂ ਕੀਤਾ ਗਿਆ। ਜਦਕਿ ਸਰਕਾਰ ਕੋਲ ਹਰ ਇੱਕ ਅਧਿਆਪਕ ਦੇ ਪੂਰੀ ਜਾਣਕਾਰੀ ਮੌਜੂਦ ਹੈ। ਦੂਜੇ ਪਾਸੇ ਨਾਲ ਦੇ ਸੂਬੇ ਹਰਿਆਣੇ ਅਤੇ ਦਿੱਲੀ ਵਿੱਚ ਵੋਕੇਸ਼ਨਲ ਅਧਿਆਪਕ ਕਿਤੇ ਵੱਧ ਤਨਖਾਹਾਂ ਅਤੇ ਜੋ ਸੁਰੱਖਿਆ ਦੀ ਨੀਤੀ ਪਿਛਲੇ 5 ਸਾਲਾਂ ਤੋਂ ਚੱਲ ਰਹੀ ਹੈ। ਫ਼ਰੰਟ ਦੇ ਆਗੂਆਂ ਨੇ ਦੱਸਿਆ ਕਿ ਅੱਜ ਦਾ ਰੋਸ ਪ੍ਰਦਰਸ਼ਨ ਕੇਵਲ ਇੱਕ ਚੇਤਾਵਨੀ ਸੀ। ਦਿੜਬਾ ਵਿਖੇ ਪੱਕੇ ਧਰਨੇ ਦੀ ਸ਼ੁਰੂਆਤ ਕੀਤੀ ਜਾ ਰਹੀ ਹੈ। ਜੇਕਰ ਸਰਕਾਰ ਨੇ ਜਲਦ ਸਾਡੀਆਂ ਮੰਗਾਂ ਨੂੰ ਪੂਰਾ ਨਹੀਂ ਕੀਤਾ ਤਾਂ ਗੁਪਤ ਅਤੇ ਤਿੱਖੇ ਪ੍ਰਦਰਸ਼ਨ ਕੀਤੇ ਜਾਣਗੇ। ਜਿਸ ਦਾ ਨੁਕਸਾਨ ਸਰਕਾਰ ਨੂੰ ਆਉਣ ਵਾਲੀਆਂ ਵੋਟਾਂ ਵਿੱਚ ਭਰਨਾ ਪਵੇਗਾ। ਪੰਜਾਬ ਸਰਕਾਰ ਇਨਾਂ ਪ੍ਰਾਈਵਟ ਕੰਪਨੀਆਂ ਨੂੰ ਪੱਕੇ ਤੌਰ ’ਤੇ ਬਾਹਰ ਕੱਢ ਕੇ ਐਨ. ਐਸ. ਕਿਉ. ਐਫ ਅਧਿਆਪਕਾਂ ਨੂੰ ਸਿੱਖਿਆ ਵਿਭਾਗ ਵਿੱਚ ਮਰਜ ਕੀਤਾ ਜਾਵੇ। ਇਸ ਮੌਕੇ ’ਤੇ ਸਟੇਟ ਕਮੇਟੀ ਮੈਂਬਰ ਰਣਜੀਤ ਸਿੰਘ ਬਰਨਾਲਾ, ਭੁਪਿੰਦਰ ਸਿੰਘ ਰੋਪੜ੍ਹ, ਰਣਜੀਤ ਸਿੰਘ ਨਵਾਂਸ਼ਹਿਰ ,ਗੁਰਜੀਤ ਸਿੰਘ ਬਠਿੰਡਾ, ਸਿੰਘ ਤਰਨਤਾਰਨ, ਮਹਿਤਾਬ ਸਿੰਘ ਫਿਰੋਜ਼ਪੁਰ ਅਤੇ ਮਨਪ੍ਰੀਤ ਸਿੰਘ ਮੁਕਤਸਰ ਸਾਹਿਬ ਮੌਜੂਦ ਸਨ ।

ਪਿਛਲੀ ਖ਼ਬਰ ਸੁਨਾਮ ਵਿਖੇ ਕੱਲ੍ਹ ਨੂੰ ਲੱਗੇਗਾ ਮੈਗਾ ਰੁਜ਼ਗਾਰ ਮੇਲਾ, ਕੈਬਨਿਟ ਮੰਤਰੀ ਅਮਨ ਅਰੋੜਾ ਵਲੋਂ ਨੌਜਵਾਨਾਂ ਨੂੰ ਵੱਧ ਤੋਂ ਵੱਧ... ਅਗਲੀ ਖ਼ਬਰ ਅਮਰਗੜ੍ਹ ’ਚ ਨਹਿਰੀ ਪ੍ਰੋਜੈਕਟ ਖ਼ਿਲਾਫ਼ ਕਿਸਾਨਾਂ ਵਲੋਂ ਆਰ-ਪਾਰ ਦਾ ਐਲਾਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।