09-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-07-2026

ਭਾਜਪਾ ਦਾ ਰੁਖ਼ ਹਮੇਸ਼ਾ ਪੰਜਾਬ ਵਿਰੋਧੀ ਰਿਹਾ-ਪਰਮਿੰਦਰ ਸ਼ਰਮਾ ਨਰੇਗਾ ਨੂੰ ਖਤਮ ਕਰਨ ਦਾ ਫੈਸਲਾ ਮਜ਼ਦੂਰ ਵਿਰੋਧੀ

ਅਜੀਤ ਡੈਸਕ 20-07-2026
ਸੰਗਰੂਰ, 19 ਜੁਲਾਈ (ਅਮਨਦੀਪ ਸਿੰਘ ਬਿੱਟਾ) – ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਮੈਂਬਰ ਅਤੇ ਸੀਨੀਅਰ ਆਗੂ ਸ੍ਰੀ ਪਰਮਿੰਦਰ ਸ਼ਰਮਾ ਨੇ ਕਿਹਾ ਕਿ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਦੀ ਪੰਜਾਬ ਫੇਰੀ ਤੋਂ ਪੰਜਾਬੀਆਂ ਨੂੰ ਬਹੁਤ ਉਮੀਦ ਸਨ ਪਰ ਉਨ੍ਹਾਂ ਵੱਲੋਂ ਪੰਜਾਬ ਲਈ ਕੋਈ ਆਰਥਿਕ ਪੈਕਜ ਜਾਂ ਰਾਜ ਦੀ ਪਿਛਲੇ ਸਮੇਂ ਤੋਂ ਲਟਕ ਰਹੀਆਂ ਮੰਗਾਂ ਦੇ ਨਿਪਟਾਰੇ ਲਈ ਕੋਈ ਐਲਾਨ ਨਾ ਕਰਨਾ ਭਾਜਪਾ ਦੇ ਪੰਜਾਬ ਵਿਰੋਧੀ ਚਿਹਰੇ ਨੂੰ ਬੇਨਕਾਬ ਕਰ ਰਿਹਾ ਹੈ। ਪਰਮਿੰਦਰ ਸ਼ਰਮਾ ਨੇ ਕਿਹਾ ਕਿ ਭਾਜਪਾ ਦਾ ਰੁੱਖ ਹਮੇਸ਼ਾ ਪੰਜਾਬ ਵਿਰੋਧੀ ਰਿਹਾ ਹੈ ਅਤੇ ਇਹ ਇਸ ਪਾਰਟੀ ਦੀ ਗਲਤ ਨੀਤੀਆਂ ਹੀ ਸਨ ਕਿ ਕਿਸਾਨ ਵਿਰੋਧੀ ਕਾਲੇ ਬਿੱਲਾਂ ਨੂੰ ਰੱਦ ਕਰਵਾਉਣ ਲਈ ਹੀ 700 ਤੋਂ ਵੱਧ ਕਿਸਾਨਾਂ ਨੂੰ ਆਪਣੀ ਜਾਨਾਂ ਗਵਾਉਣੀਆਂ ਪਈਆਂ ਸਨ। ਹੁਣ ਨਰੇਗਾ ਨੂੰ ਖਤਮ ਕਰ ਕੇ ਲਿਆਂਦਾ ਗਿਆ ਨਵਾਂ ਬਿੱਲ ਜੀ ਰਾਮ ਜੀ ਮਜਦੂਰਾਂ ਦੇ ਹੱਕਾਂ ਉੱਤੇ ਵੱਡਾ ਡਾਕਾ ਹੈ। ਸ਼ਰਮਾਂ ਨੇ ਕਿਹਾ ਕਿ ਅੱਜ ਲੋੜ ਇਸ ਗੱਲ ਦੀ ਹੈ ਕਿ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਵੇਲੇ ਉੱਠਿਆ ਜਨ ਸੈਲਾਬ ਮੁੜ ਉਸ ਬਿੱਲ ਨੂੰ ਰੱਦ ਕਰਵਾਏ ਜੋ ਪੰਜਾਬ ਸਮੇਤ ਦੇਸ਼ ਦੇ ਲ਼ੱਖਾਂ ਕਰੋੜਾ ਮਜਦੂਰਾਂ ਦੇਵ ਹਿੱਤਾਂ ਦੇ ਖਿਲ਼ਾਫ ਹੈ। ਉਨ੍ਹਾਂ ਕਿਹਾ ਕਿ ਕਾਂਗਰਸ ਇਸ ਮੁੱਦੇ ਨੂੰ ਵਿਧਾਨ ਸਭਾ 2027 ਦੀ ਚੋਣਾਂ ਵਿੱਚ ਵੀ ਜ਼ੋਰ-ਸ਼ੋਰ ਨਾਲ ਉਠਾਏਗੀ।
ਪਿਛਲੀ ਖ਼ਬਰ ਭਗਵੰਤ ਮਾਨ ਸਰਕਾਰ ਵਲੋਂ ਪੰਜਾਬ ਸਟੇਟ ਕਮਿਸ਼ਸ਼ਨ ਫਾਰ ਜਨਰਲ ਕੈਟਾਗਰੀ ਦਾ ਚੇਅਰਮੈਨ, ਵਾਈਸ ਚੇਅਰਮੈਨ ਅਤੇ ਮੈਬਰਾਂ ਦੀ ਨਿਯੁ... ਅਗਲੀ ਖ਼ਬਰ ਦਾਮਨ ਬਾਜਵਾ ਕੇਂਦਰੀ ਮੰਤਰੀ ਗਜੇਂਦਰ ਸਿੰਘ ਸ਼ੇਖਾਵਤ ਨੂੰ ਮਿਲੇ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।