10-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-07-2026

ਮੋਹਨ ਸਿੱਧੂ ਭੱਟੀਆਂ ਬਣੇ ਹਲਕਾ ਅਮਰਗੜ੍ਹ ਦੇ ਦਲਿਤ ਵਿਕਾਸ ਬੋਰਡ ਦੇ ਚੇਅਰਮੈਨ

ਅਜੀਤ ਡੈਸਕ 20-07-2026
ਅਮਰਗੜ੍ਹ, 19 ਜੁਲਾਈ (ਜਤਿੰਦਰ ਮੰਨਵੀ) - ਆਮ ਆਦਮੀ ਪਾਰਟੀ ਦੇ ਜੁਝਾਰੂ ਆਗੂ ਮੋਹਨ ਸਿੱਧੂ ਭੱਟੀਆਂ ਨੂੰ ਪਾਰਟੀ ਵੱਲੋਂ ਵੱਡੀ ਜ਼ਿੰਮੇਵਾਰੀ ਸੌਂਪਦਿਆਂ ਹਲਕਾ ਅਮਰਗੜ੍ਹ ਦਾ ਦਲਿਤ ਵਿਕਾਸ ਬੋਰਡ ਦਾ ਚੇਅਰਮੈਨ ਨਿਯੁਕਤ ਕੀਤਾ ਗਿਆ ਹੈ। ਪਾਰਟੀ ‘ਚ ਵੱਖ-ਵੱਖ ਅਹੁਦਿਆਂ ‘ਤੇ ਸੇਵਾਵਾਂ ਨਿਭਾ ਚੁੱਕੇ ਸ੍ਰੀ ਭੱਟੀਆਂ ਦੀ ਇਸ ਨਿਯੁਕਤੀ ਨਾਲ ਇਲਾਕੇ ਦੇ ਵਰਕਰਾਂ ਵਿਚ ਖੁਸ਼ੀ ਦੀ ਲਹਿਰ ਹੈ।ਨਿਯੁਕਤੀ ਉਪਰੰਤ ਚੇਅਰਮੈਨ ਮੋਹਨ ਸਿੱਧੂ ਭੱਟੀਆਂ ਨੇ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਅਤੇ ਹਲਕਾ ਵਿਧਾਇਕ ਪ੍ਰੋ. ਜਸਵੰਤ ਸਿੰਘ ਗੱਜਣਮਾਜਰਾ ਸਮੇਤ ਪਾਰਟੀ ਦੀ ਸਮੁੱਚੀ ਹਾਈ ਕਮਾਂਡ ਦਾ ਵਿਸ਼ੇਸ਼ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਪਾਰਟੀ ਵੱਲੋਂ ਉਨ੍ਹਾਂ ‘ਤੇ ਜੋ ਭਰੋਸਾ ਪ੍ਰਗਟਾਇਆ ਗਿਆ ਹੈ, ਉਸ ਨੂੰ ਉਹ ਪੂਰੀ ਤਨਦੇਹੀ, ਇਮਾਨਦਾਰੀ ਅਤੇ ਲਗਨ ਨਾਲ ਨਿਭਾਉਣਗੇ। ਉਨ੍ਹਾਂ ਵਿਸ਼ਵਾਸ ਦੁਆਇਆ ਕਿ ਉਹ ਸਰਕਾਰ ਦੀਆਂ ਲੋਕ-ਪੱਖੀ ਨੀਤੀਆਂ ਨੂੰ ਆਮ ਲੋਕਾਂ ਤੱਕ ਪਹੁੰਚਾਉਣ ਅਤੇ ਦਲਿਤ ਭਾਈਚਾਰੇ ਦੇ ਵਿਕਾਸ ਲਈ ਦਿਨ-ਰਾਤ ਕੰਮ ਕਰਨਗੇ।ਇਸ ਮੌਕੇ ਵਿਧਾਇਕ ਦੇ ਨਿੱਜੀ ਸਕੱਤਰ ਰਾਜੀਵ ਕੁਮਾਰ ਤੋਗਾਹੇੜੀ, ਪੀ.ਏ. ਅਭਿਜੋਤ ਨਾਗਰਾ, ਖਾਦੀ ਬੋਰਡ ਮੈਂਬਰ ਗੁਰਦੀਪ ਸਿੰਘ ਨਿਆਮਤਪੁਰ, ਚੇਅਰਮੈਨ ਕੇਵਲ ਸਿੰਘ ਜਾਗੋਵਾਲ, ਚੇਅਰਮੈਨ ਹਰਪ੍ਰੀਤ ਸਿੰਘ ਹੈਪੀ ਨੰਗਲ, ਸਰਪੰਚ ਐਸੋਸ਼ੀਏਸ਼ਨ ਪ੍ਰਧਾਨ ਨਰੇਸ਼ ਕੁਮਾਰ ਨਾਰੀਕੇ, ਜ਼ਿਲ੍ਹਾ ਸੋਸ਼ਲ ਮੀਡੀਆ ਇੰਚਾਰਜ ਹਰਪ੍ਰੀਤ ਸਿੰਘ ਰੂਪਰਾਏ, ਰਣਧੀਰ ਸਿੰਘ ਮੁਹਾਲਾ, ਲਾਡੀ ਕੁੱਪ ਕਲਾਂ, ਗੋਗਾ ਜਾਗੋਵਾਲ, ਸੁਖਮਨਜੀਤ ਸਿੰਘ ਮਾਣਾ, ਗੁਰਜੀਤ ਸਿੰਘ ਟੋਨੀ, ਬਾਟੀ, ਜਸਵੰਤ ਸਿੰਘ, ਅੰਗਰੇਜ ਸਿੰਘ, ਸੁਖਦੀਪ ਸਿੰਘ ਮੈਂਬਰ, ਗੁਰਮੀਤ ਸਿੰਘ ਮੈਂਬਰ, ਗੁਰੀ ਭੱਟੀਆ, ਜਗਦੀਪ ਸਿੰਘ ਸਰਪੰਚ ਭੱਟੀਆ ਕਲਾਂ, ਜਸਵਿੰਦਰ ਸਿੰਘ ਅਤੇ ਦਰਸ਼ਨ ਸਿੰਘ ਸਮੇਤ ਵੱਡੀ ਗਿਣਤੀ ਵਿਚ ਪਾਰਟੀ ਵਰਕਰ ਅਤੇ ਆਗੂ ਨੇ ਭੱਟੀਆਂ ਨੂੰ ਵਧਾਈ ਦਿੱਤੀ।
ਪਿਛਲੀ ਖ਼ਬਰ ਸਰਕਾਰੀ ਸਕੂਲ ਹਥੋਆ ਵੱਲੋਂ ਵਾਤਾਵਰਨ ਨੂੰ ਬਚਾਉਣ ਲਈ ਬੂਟੇ ਲਗਾਓ ਮੁਹਿੰਮ ਸ਼ੁਰੂ ਅਗਲੀ ਖ਼ਬਰ ਅਕਾਲ ਕਾਲਜ ਆਫ਼ ਫਿਜ਼ੀਕਲ ਐਜੂਕੇਸ਼ਨ ਦੀ ਹੋਣਹਾਰ ਨਿਸ਼ਾਨੇਬਾਜ਼ ਸੁਖਦੀਪ ਕੌਰ ਦੀ ‘ਨੌਰਥ ਜ਼ੋਨ ਸ਼ੂਟਿੰਗ ਚੈਂਪੀਅਨਸ਼ਿਪ’...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।