10-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-07-2026

ਦਾਮਨ ਬਾਜਵਾ ਨੇ ਸੁਨਾਮ-ਜਾਖਲ ਸੜਕ ਦੇ ਨਵੀਨੀਕਰਨ ਦੀ ਕਰਵਾਈ ਸ਼ੁਰੂਆਤ

ਅਜੀਤ ਡੈਸਕ 20-07-2026
ਸੁਨਾਮ ਊਧਮ ਸਿੰਘ ਵਾਲਾ, 19 ਜੁਲਾਈ (ਸਰਬਜੀਤ ਸਿੰਘ ਧਾਲੀਵਾਲ, ਹਰਚੰਦ ਸਿੰਘ ਭੁੱਲਰ) - ਭਾਜਪਾ ਜ਼ਿਲ੍ਹਾ ਸੰਗਰੂਰ-2 ਦੀ ਜ਼ਿਲ੍ਹਾ ਪ੍ਰਧਾਨ ਦਾਮਨ ਬਾਜਵਾ ਨੇ ਸੁਨਾਮ - ਛਾਜਲੀ ਲਹਿਰਾ ਜਾਖਲ ਰੋਡ ਤੇ ਪਹੁੰਚ ਕੇ ਜਾਣਕਾਰੀ ਸਾਂਝੀ ਕਰਦਿਆਂ ਦੱਸਿਆ ਕਿ ਪ੍ਰਧਾਨ ਮੰਤਰੀ ਸ਼੍ਰੀ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਕੇਂਦਰ ਦੀ ਭਾਜਪਾ ਸਰਕਾਰ ਵੱਲਂ ਹਲਕਾ ਸੁਨਾਮ, ਦਿੜ੍ਹਬਾ ਅਤੇ ਲਹਿਰਾ ਦੇ ਲੋਕਾਂ ਨੂੰ ਵਿਕਾਸ ਦੀ ਵੱਡੀ ਸੁਗਾਤ ਦਿੱਤੀ ਗਈ ਹੈ। ਦਾਮਨ ਬਾਜਵਾ ਨੇ ਦੱਸਿਆ ਕਿ ਇਸ ਸੜਕ ਦਾ ਟੈਂਡਰ ਰੁਪਏ 24.50 ਕਰੋੜ ਦੀ ਲਾਗਤ ਨਾਲ ਲੱਗਾ ਸੀ ਜਿਸ ਨੂੰ ਨਵਿਆਉਣ ਉਪਰੰਤ 16 ਕਰੋੜ ਦੀ ਲਾਗਤ ਨਾਲ 38 ਕਿਲੋਮੀਟਰ ਸੜਕ ਨੂੰ ਬਣਾਇਆ ਜਾ ਰਿਹਾ ਹੈ। ਦਾਮਨ ਬਾਜਵਾ ਨੇ ਕਿਹਾ ਕਿ ਇਹ ਸੜਕ ਇਲਾਕੇ ਦੇ ਕਿਸਾਨ ਭਰਾਵਾਂ, ਵਪਾਰੀਆਂ, ਉਦਯੋਗਿਕਾਂ ਅਤੇ ਆਮ ਲੋਕਾਂ ਦੀ ਲੰਮੇ ਸਮੇਂ ਤੋਂ ਚੱਲੀ ਆ ਰਹੀ ਮੰਗ ਸੀ, ਇਸ ਸੜਕ ਦਾ ਨਵੀਨੀਕਰਨ ਸ਼ੁਰੂ ਹੋਣ ਨਾਲ ਲੋਕਾਂ ਵਿੱਚ ਖੁਸ਼ੀ ਦੀ ਲਹਿਰ ਹੈ। ਉਨ੍ਹਾਂ ਕਿਹਾ ਕਿ ਸੜਕ ਦੇ ਨਿਰਮਾਣ ਨਾਲ ਆਵਾਜਾਈ ਹੋਰ ਸੁਗਮ, ਸੁਰੱਖਿਅਤ ਅਤੇ ਤੇਜ਼ ਹੋਵੇਗੀ, ਜਿਸ ਨਾਲ ਆਮ ਲੋਕਾਂ, ਕਿਸਾਨਾਂ, ਵਪਾਰੀਆਂ, ਵਿਦਿਆਰਥੀਆਂ ਆਦਿ ਨੂੰ ਵੱਡਾ ਲਾਭ ਮਿਲੇਗਾ। ਉਨ੍ਹਾਂ ਕਿਹਾ ਕਿ ਇਸ ਪ੍ਰੋਜੈਕਟ ਦੀ ਪੂਰੀ ਲਾਗਤ ਕੇਂਦਰ ਸਰਕਾਰ ਵੱਲੋਂ ਨੈਸ਼ਨਲ ਹਾਈਵੇਅ ਅਥਾਰਟੀ ਆਫ਼ ਇੰਡੀਆ (ਐਨ.ਐਚ.ਏ.ਆਈ.) ਜਰੀਏ ਕੀਤੀ ਜਾ ਰਹੀ ਹੈ, ਜੋ ਪੰਜਾਬ ਦੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਲਈ ਮੋਦੀ ਸਰਕਾਰ ਦੀ ਵਚਨਬੱਧਤਾ ਦਾ ਸਪੱਸ਼ਟ ਸਬੂਤ ਹੈ। ਦਾਮਨ ਬਾਜਵਾ ਨੇ ਕਿਹਾ ਕਿ ਸੜਕ ਦੇ ਮੁਕੰਮਲ ਹੋਣ ਨਾਲ ਸੁਨਾਮ, ਛਾਜਲੀ, ਲਹਿਰਾ ਅਤੇ ਜਾਖਲ ਵਿਚਕਾਰ ਸੰਪਰਕ ਹੋਰ ਮਜ਼ਬੂਤ ਹੋਵੇਗਾ, ਜਿਸ ਨਾਲ ਖੇਤੀਬਾੜੀ, ਵਪਾਰ ਅਤੇ ਉਦਯੋਗਿਕ ਗਤੀਵਿਧੀਆਂ ਨੂੰ ਵੀ ਨਵੀਂ ਰਫ਼ਤਾਰ ਮਿਲੇਗੀ।
ਪਿਛਲੀ ਖ਼ਬਰ ਨਵ-ਨਿਯੁਕਤ ਚੇਅਰਮੈਨ ਪ੍ਰਦੀਪ ਕੁਮਾਰ ਮਿੱਤਲ ਨੂੰ ਕੀਤਾ ਸਨਮਾਨਿਤ ਅਗਲੀ ਖ਼ਬਰ ਭਜਨ ਕੀਰਤਨ ਕਰਵਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।