10-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-07-2026

ਲੋਕ ਅਦਾਲਤ ਦੌਰਾਨ 17 ਕੇਸਾਂ ਦਾ ਨਿਪਟਾਰਾ, 46 ਲੱਖ 5 ਹਜ਼ਾਰ 93 ਰੁਪਏ ਦੀ ਰਕਮ ਦੇ ਸਮਝੌਤੇ ਕਰਵਾਏ ਗਏ - ਸੈਸ਼ਨਜ਼ ਜੱਜ, ਚੇਅਰਮੈਨ

ਅਜੀਤ ਡੈਸਕ 20-07-2026
ਮਲੇਰਕੋਟਲਾ, 19 ਜੁਲਾਈ (ਮੁਹੰਮਦ ਹਨੀਫ਼ ਥਿੰਦ, ਮਨਜਿੰਦਰ ਸਿੰਘ ਸਰੌਦ, ਪਾਰਸ ਜੈਨ)-ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਕਾਰਜਕਾਰੀ ਚੇਅਰਮੈਨ ਜਸਟਿਸ ਸ਼੍ਰੀ ਅਸ਼ਵਨੀ ਕੁਮਾਰ ਮਿਸ਼ਰਾ, ਐਕਟਿੰਗ ਚੀਫ਼ ਜਸਟਿਸ, ਪੰਜਾਬ ਅਤੇ ਹਰਿਆਣਾ ਹਾਈਕੋਰਟ, ਚੰਡੀਗੜ੍ਹ ਦੀ ਰਹਿਨੁਮਾਈ ਅਤੇ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਮਲੇਰਕੋਟਲਾ ਦੇ ਚੇਅਰਮੈਨ ਸ੍ਰੀ ਅਰੁਣ ਗੁਪਤਾ, ਜ਼ਿਲ੍ਹਾ ਅਤੇ ਸੈਸ਼ਨਜ਼ ਜੱਜ ਦੀ ਅਗਵਾਈ ਹੇਠ ਜ਼ਿਲ੍ਹਾ ਕਚਹਿਰੀਆਂ ਮਲੇਰਕੋਟਲਾ ਵਿਖੇ ਨੈਗਸ਼ੀਏਬਲ ਇੰਸਟਰੂਮੈਂਟਸ ਐਕਟ, 1881 ਅਧੀਨ ਕੇਸਾਂ ਦੇ ਨਿਪਟਾਰੇ ਲਈ ਸਪੈਸ਼ਲ ਲੋਕ ਅਦਾਲਤ ਲਗਾਈ ਗਈ। ਜ਼ਿਲ੍ਹਾ ਅਥਾਰਟੀ ਵਲੋਂ ਧਿਰਾਂ ਨੂੰ ਆਪਣੇ ਕੇਸਾਂ ਦੇ ਨਿਪਟਾਰੇ ਰਜ਼ਾਮੰਦੀ ਨਾਲ ਇਸ ਸਪੈਸ਼ਲ ਲੋਕ ਅਦਾਲਤ ਵਿਚ ਨਿਬੇੜਨ ਲਈ ਉਤਸ਼ਾਹਿਤ ਕੀਤਾ ਗਿਆ। ਕੇਸਾਂ ਦੇ ਨਿਪਟਾਰੇ ਲਈ ਜ਼ਿਲ੍ਹਾ ਮਲੇਰਕੋਟਲਾ ਵਿਚ ਕੁੱਲ 7 ਲੋਕ ਅਦਾਲਤ ਦੇ ਬੈਂਚਾਂ ਦਾ ਗਠਨ ਕੀਤਾ ਗਿਆ ਜਿਨ੍ਹਾਂ ਦੀ ਪ੍ਰਧਾਨਗੀ ਨਿਆਂਇਕ ਅਧਿਕਾਰੀਆਂ ਵਲੋਂ ਕੀਤੀ ਗਈ। ਉਪਰੋਕਤ ਜਾਣਕਾਰੀ ਦਿੰਦੇ ਹੋਏ ਜ਼ਿਲਾ ਅਤੇ ਸੈਸ਼ਨਜ਼ ਜੱਜ ਸਹਿਤ ਚੇਅਰਮੈਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਮਲੇਰਕੋਟਲਾ ਨੇ ਦੱਸਿਆ ਕਿ ਇਸ ਸਪੈਸ਼ਲ ਲੋਕ ਅਦਾਲਤ ਦੌਰਾਨ ਜ਼ਿਲ੍ਹਾ ਮਲੇਰਕੋਟਲਾ ਵਿਚ ਬਣੇ ਸਮੂਹ ਬੈਂਚਾਂ ਦੁਆਰਾ ਕੁੱਲ 163 ਕੇਸ ਨਿਪਟਾਰੇ ਲਈ ਵਿਚਾਰੇ ਗਏ ਜਿਨਾਂ ‘ਚੋਂ 17 ਕੇਸਾਂ ਦਾ ਨਿਪਟਾਰਾ ਕਰਵਾਇਆ ਗਿਆ ਅਤੇ ਕੁੱਲ 46 ਲੱਖ 5 ਹਜ਼ਾਰ 93 ਰੁਪਏ ਦੀ ਰਕਮ ਦੇ ਸਮਝੌਤੇ ਕਰਵਾਏ ਗਏ। ਲੋਕ ਅਦਾਲਤ ਰਾਹੀਂ ਕੇਸ ਨਿਬੇੜਨ ਦੇ ਲਾਭ ਬਾਰੇ ਜਾਣਕਾਰੀ ਦਿੰਦੇ ਹੋਏ ਉਨ੍ਹਾਂ ਦੱਸਿਆ ਕਿ ਲੋਕ ਅਦਾਲਤ ਵਿਚ ਦੋਹਾਂ ਧਿਰਾਂ ਦੀ ਸਹਿਮਤੀ ਨਾਲ ਕੇਸ ਦਾ ਸਥਾਈ ਹੱਲ ਹੋ ਜਾਂਦਾ ਹੈ ਅਤੇ ਇਸ ਵਿਚ ਕੋਰਟ ਫੀਸ ਵੀ ਵਾਪਸ ਹੋ ਜਾਂਦੀ ਹੈ। ਲੋਕ ਅਦਾਲਤਾਂ ਰਾਹੀਂ ਸਮੇਂ ਅਤੇ ਧਨ ਦੀ ਬੱਚਤ ਵੀ ਹੁੰਦੀ ਹੈ। ਇਸ ਵਿਚ ਦੋਵੇਂ ਧਿਰਾਂ ਦੀ ਸਹਿਮਤੀ ਨਾਲ ਨਿਪਟਾਰਾ ਹੋਣ ਨਾਲ ਦੋਵੇਂ ਧਿਰਾਂ ਹੀ ਜੇਤੂ ਰਹਿੰਦੀਆਂ ਹਨ। ਇਸ ਦੇ ਨਾਲ ਹੀ ਉਹਨਾਂ ਦੱਸਿਆ ਕਿ ਨੈਗਸ਼ੀਏਬਲ ਇੰਸਟਰੂਮੈਂਟਸ ਐਕਟ ਅਧੀਨ ਕੇਸਾਂ ਦੇ ਨਿਪਟਾਰੇ ਲਈ ਅਗਲੀ ਸਪੈਸ਼ਲ ਲੋਕ ਅਦਾਲਤ 21 ਨਵੰਬਰ ਨੂੰ ਲਗਾਈ ਜਾਵੇਗੀ। ਉਹਨਾਂ ਇਹ ਵੀ ਦੱਸਿਆ ਕਿ ਧਿਰਾਂ ਆਪਣੇ ਵਿਸ਼ੇ ਸੰਬੰਧੀ ਕੇਸਾਂ ਦੇ ਨਿਪਟਾਰੇ ਲਈ ਸੰਬੰਧਤ ਅਦਾਲਤ ਜਿੱਥੇ ਉਹਨਾਂ ਦਾ ਕੇਸ ਚੱਲਦਾ ਹੈ ਵਿਚ ਦਰਖਾਸਤ ਦੇ ਕੇ ਸਪੈਸ਼ਲ ਲੋਕ ਅਦਾਲਤ ਵਿਚ ਕੇਸ ਲਗਵਾ ਸਕਦੇ ਹਨ। ਵਧੇਰੇ ਜਾਣਕਾਰੀ ਲਈ ਨਾਲਸਾ ਦੇ ਟੋਲ-ਫਰੀ ਹੈਲਪਲਾਇਨ ਨੰਬਰ 15100 ਜਾਂ ਜ਼ਿਲ੍ਹਾ ਅਥਾਰਟੀ ਦੇ ਫ਼ਰੰਟ ਆਫ਼ਿਸ ਨਾਲ ਸੰਪਰਕ ਕੀਤਾ ਜਾ ਸਕਦਾ ਹੈ।
ਪਿਛਲੀ ਖ਼ਬਰ ਵਿਧਾਇਕ ਕਾਲ਼ਾ ਢਿੱਲੋਂ ਨੇ ਦੀਦਾਰਗੜ੍ਹ ਪਰਿਵਾਰ ਨਾਲ ਕੀਤਾ ਦੁੱਖ ਸਾਂਝਾ ਅਗਲੀ ਖ਼ਬਰ ਨਵ-ਨਿਯੁਕਤ ਚੇਅਰਮੈਨਾਂ ਨੂੰ ਕੀਤਾ ਸਨਮਾਨਿਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।