04-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-07-2026

ਸਾਬਕਾ ਸੈਨਿਕ 26 ਨੂੰ ਲੀਗ ਦਫਤਰ ਵਿਖੇ ਮਨਾਉਣਗੇ ਕਾਰਗਿੱਲ ਦਿਵਸ

ਅਜੀਤ ਡੈਸਕ 21-07-2026
ਸੰਗਰੂਰ, 20 ਜੁਲਾਈ (ਅਮਨਦੀਪ ਸਿੰਘ ਬਿੱਟਾ)–ਇੰਡੀਅਨ ਐਕਸ ਸਰਵਿਸ ਲੀਗ ਜ਼ਿਲ੍ਹਾ ਸੰਗਰੂਰ ਦੀ ਮੀਟਿੰਗ ਸ. ਅਨੋਖ ਸਿੰਘ ਵਿਰਕ ਦੀ ਪ੍ਰਧਾਨਗੀ ਹੇਠ ਸਥਾਨਕ ਦਫਤਰ ਵਿਖੇ ਹੋਈ। ਮੀਟਿੰਗ ਵਿੱਚ 26 ਜੁਲਾਈ ਨੂੰ ਕਾਰਗਿਲ ਵਿਜੈ ਦਿਵਸ ਮਨਾਉਣ ਸਬੰਧੀ ਮਤਾ ਪਾਸ ਕੀਤਾ ਗਿਆ। ਕਾਰਗਿੱਲ ਦਿਵਸ ਵਿਜੈ ਦਿਵਸ ਮੌਕੇ ਕਾਰਗਿੱਲ ਯੁਧ ਵਿੱਚ ਸ਼ਹੀਦਾਂ ਦੇ ਪਰਿਵਾਰਾਂ, ਵੀਰ ਨਾਰੀਆਂ, ਸੈਨਿਕ ਵਿਧਵਾਵਾਂ ਅਤੇ 80 ਸਾਲਾਂ ਤੋਂ ਵੱਧ ਉਮਰ ਦੇ ਸਾਬਕਾ ਸੈਨਿਕਾਂ ਨੂੰ ਸਨਮਾਨਤ ਕੀਤਾ ਜਾਵੇਗਾ। ਉਨ੍ਹਾਂ ਸਾਬਕਾ ਸੈਨਿਕਾਂ ਨੂੰ 26 ਜੁਲਾਈ ਦੇ ਦਿਨ ਲੀਗ ਦਫਤਰ ਪੁੱਜਣ ਦਾ ਸੱਦਾ ਦਿੰਦਿਆ ਕਿਹਾ ਕਿ ਤਾਂ ਜੋ ਸ਼ਰਧਾ ਅਤੇ ਉਤਸ਼ਾਹ ਨਾਲ ਇਹ ਦਿਨ ਮਨਾਇਆ ਜਾ ਸਕੇ। ਮੀਟਿੰਗ ਵਿੱਚ ਕੈਪਟਨ ਹਰਕੇਸ਼ ਸਿੰਘ, ਕੈਪਟਨ ਹਰਬੰਸ ਸਿੰਘ, ਕੈਪਟਨ ਮਹਿੰਦਰ ਸਿੰਘ, ਕੈਪਟਨ ਬਲਵਿੰਦਰ ਸਿੰਘ, ਕਰਨਲ ਸਰਾਓ, ਹੋਲਦਾਰ ਤਾਰਾ ਸਿੰਘ, ਰਣਜੀਤ ਸਿੰਘ, ਸਰਵਣ ਸਿੰਘ, ਚਰਨ ਸਿੰਘ, ਸੂਬੇਦਾਰ ਪਾਲ ਸਿੰਘ, ਕਰਨੈਲ ਸਿੰਘ, ਜਗਦੀਸ਼ ਸਿੰਘ, ਦੇਬ ਸਿੰਘ, ਗੰਡਾ ਸਿੰਘ, ਹਰਜਿੰਦਰ ਸਿੰਘ, ਦਲੀਪ ਸਿੰਘ ਮੌਜੂਦ ਸਨ।
ਪਿਛਲੀ ਖ਼ਬਰ ਪੈਨਸ਼ਨਰਾਂ ਵੱਲੋਂ ਪੇਪਰ ਲੀਕ ਮਾਮਲੇ ਵਿੱਚ ਜੰਤਰ ਮੰਤਰ ’ਤੇ ਚੱਲ ਰਹੇ ਅੰਦੋਲਨ ਦੀ ਹਮਾਇਤ ਵਿੱਚ ਮਾਰਚ ਅਗਲੀ ਖ਼ਬਰ 15 ਦਿਨਾਂ ਤੋਂ ਲਾਪਤਾ ਨੌਜਵਾਨ ਦੀ ਲਾਸ਼ ਬਰਾਮਦ, ਕਤਲ ਦੇ ਦੋਸ਼ ਹੇਠ ਤਿੰਨ ਨੌਜਵਾਨ ਗ੍ਰਿਫਤਾਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।