05-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-07-2026

ਪਿੰਡ ਢਢੋਗਲ ਦੇ ਵੱਡੀ ਗਿਣਤੀ ਪਰਿਵਾਰਾਂ ਨੇ ਆਮ ਆਦਮੀ ਪਾਰਟੀ ਦਾ ਫੜ੍ਹਿਆ ਪੱਲ੍ਹਾ

ਅਜੀਤ ਡੈਸਕ 21-07-2026
ਧੂਰੀ, 20 ਜੁਲਾਈ (ਲਖਵੀਰ ਸਿੰਘ ਧਾਂਦਰਾ, ਸੁਖਵੰਤ ਸਿੰਘ ਭੁੱਲਰ) - ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ ਕਰਵਾਏ ਜਾ ਰਹੇ ਵਿਕਾਸ ਕਾਰਜਾਂ, ਪਾਰਦਰਸ਼ੀ ਪ੍ਰਸ਼ਾਸਨ ਅਤੇ ਲੋਕ-ਭਲਾਈ ਨੂੰ ਸਮਰਪਿਤ ਨੀਤੀਆਂ ਤੋਂ ਪ੍ਰਭਾਵਿਤ ਹੋ ਕੇ ਅੱਜ ਪਿੰਡ ਢਢੋਗਲ ਦੇ ਵੱਡੀ ਗਿਣਤੀ ਪਰਿਵਾਰ ਮੁੱਖ ਮੰਤਰੀ ਦੇ ਓ.ਐਸ.ਡੀ. ਸੁਖਵੀਰ ਸਿੰਘ ਦੀ ਮੌਜੂਦਗੀ ਵਿੱਚ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਏ। ਇਸ ਮੌਕੇ ਚੇਅਰਮੈਨ ਜ਼ਿਲ੍ਹਾ ਪ੍ਰੀਸ਼ਦ ਸੰਗਰੂਰ ਰਛਪਾਲ ਸਿੰਘ ਭੁੱਲਰ , ਸਤਨਾਮ ਸਿੰਘ ਸੱਤਾ ਵਾਇਸ ਚੇਅਰਮੈਨ ਬਲਾਕ ਸੰਮਤੀ ਧੂਰੀ ਅਤੇ ਟਰੱਕ ਯੂਨੀਅਨ ਦੇ ਪ੍ਰਧਾਨ ਗਗਨ ਜਵੰਧਾ ਵੀ ਮੌਜੂਦ ਸਨ। ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਣ ਵਾਲਿਆਂ ਵਿੱਚ ਅਵਤਾਰ ਸਿੰਘ ਲਾਡੀ, ਬਹਾਦਰ ਸਿੰਘ, ਰਾਮਚੰਦ ਸਿੰਘ, ਸੁਖਦਰਸ਼ਨ ਸਿੰਘ, ਹਰਵਿੰਦਰ ਸਿੰਘ, ਗੋਲਡੀ ਸਿੰਘ, ਸਤਿੰਦਰ ਸਿੰਘ, ਜੱਗਾ ਸਿੰਘ, ਮੇਜਰ ਸਿੰਘ, ਲਖਵੀਰ ਸਿੰਘ ਪੰਚ, ਗੁਰਦੀਪ ਸਿੰਘ, ਇੰਦਰਪ੍ਰੀਤ ਸਿੰਘ, ਜਗਤਾਰ ਸਿੰਘ, ਕਰਨੈਲ ਸਿੰਘ, ਜਸ਼ਨਦੀਪ ਸਿੰਘ, ਬਲਜਿੰਦਰ ਸਿੰਘ, ਕੁਲਵਿੰਦਰ ਕੌਰ, ਮਨਜੀਤ ਕੌਰ, ਰਾਜਵਿੰਦਰ ਕੌਰ, ਬਲਦੇਵ ਕੌਰ, ਅੰਗਰੇਜ਼ ਕੌਰ, ਲਾਭ ਕੌਰ, ਸੁਨੀਤਾ ਰਾਣੀ, ਬਲਵਿੰਦਰ ਕੌਰ, ਕਿਰਨਜੀਤ ਕੌਰ ਅਤੇ ਹਰਬੰਸ ਕੌਰ ਸ਼ਾਮਲ ਹਨ।ਇਸ ਮੌਕੇ ਪਾਰਟੀ ਦੇ ਅਹੁਦੇਦਾਰ, ਵਰਕਰ ਅਤੇ ਵੱਡੀ ਗਿਣਤੀ ਵਿੱਚ ਪਿੰਡ ਵਾਸੀ ਹਾਜ਼ਰ ਸਨ।
ਪਿਛਲੀ ਖ਼ਬਰ ਗਰਗ ਨੇ ਖੰਨਾ ਵਿਖੇ ਮਗਨਰੇਗਾ ਕਰਮੀਆਂ ’ਤੇ ਹੋਏ ਪੁਲਿਸ ਲਾਠੀਚਾਰਜ ਦੀ ਸਖ਼ਤ ਸ਼ਬਦਾਂ ਵਿੱਚ ਕੀਤੀ ਨਿਖੇਧੀ ਅਗਲੀ ਖ਼ਬਰ ਸਫਾਈ ਕਾਮਿਆਂ ਦੀ ਹੜਤਾਲ ਕਾਰਨ ਲਹਿਰਾਗਾਗਾ ’ਚ ਗੰਦਗੀ ਦੇ ਢੇਰ, ਲੋਕ ਪ੍ਰੇਸ਼ਾਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।