05-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-07-2026

ਗਰਗ ਨੇ ਖੰਨਾ ਵਿਖੇ ਮਗਨਰੇਗਾ ਕਰਮੀਆਂ ’ਤੇ ਹੋਏ ਪੁਲਿਸ ਲਾਠੀਚਾਰਜ ਦੀ ਸਖ਼ਤ ਸ਼ਬਦਾਂ ਵਿੱਚ ਕੀਤੀ ਨਿਖੇਧੀ

ਅਜੀਤ ਡੈਸਕ 21-07-2026
ਭਵਾਨੀਗੜ੍ਹ, 20 ਜੁਲਾਈ (ਰਣਧੀਰ ਸਿੰਘ ਫੱਗੂਵਾਲਾ, ਲਖਵਿੰਦਰ ਪਾਲ ਗਰਗ) - ਸਾਬਕਾ ਸੰਸਦੀ ਸਕੱਤਰ ਅਤੇ ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਦੇ ਸੀਨੀਅਰ ਆਗੂ ਬਾਬੂ ਪ੍ਰਕਾਸ਼ ਚੰਦ ਗਰਗ ਨੇ ਖੰਨਾ ਵਿਖੇ ਆਪਣੀਆਂ ਮੰਗਾਂ ਨੂੰ ਲੈ ਕੇ ਪ੍ਰਦਰਸ਼ਨ ਕਰ ਰਹੇ ਮਗਨਰੇਗਾ ਕਰਮੀਆਂ ’ਤੇ ਹੋਏ ਪੁਲਿਸ ਲਾਠੀਚਾਰਜ ਦੀ ਸਖ਼ਤ ਸ਼ਬਦਾਂ ਵਿੱਚ ਨਿਖੇਧੀ ਕੀਤੀ ਹੈ। ਉਨ੍ਹਾਂ ਕਿਹਾ ਕਿ ਸੱਤਾ ਦੇ ਹੰਕਾਰ ਵਿੱਚ ‘ਆਪ’ ਸਰਕਾਰ ਜਮਹੂਰੀ ਹੱਕਾਂ ਨੂੰ ਕੁਚਲ ਰਹੀ ਹੈ ਅਤੇ ਪੰਜਾਬ ਦੇ ਲੋਕਾਂ ਨਾਲ ਮਾੜਾ ਵਰਤਾਰਾ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਜਮਹੂਰੀ ਪ੍ਰਣਾਲੀ ਵਿੱਚ ਆਪਣੀਆਂ ਮੰਗਾਂ ਲਈ ਸ਼ਾਂਤਮਈ ਧਰਨਾ-ਪ੍ਰਦਰਸ਼ਨ ਕਰਨਾ ਹਰ ਨਾਗਰਿਕ ਦਾ ਸੰਵਿਧਾਨਕ ਹੱਕ ਹੈ, ਪਰ ਸੂਬਾ ਸਰਕਾਰ ਲੋਕਾਂ ਦੀ ਗੱਲ ਸੁਣਨ ਦੀ ਬਿਜਾਏ ਜਬਰ ਦਾ ਰਾਹ ਅਪਣਾ ਰਹੀ ਹੈ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਮਗਨਰੇਗਾ ਵਿੱਚ ਕੀਤੀਆਂ ਸੋਧਾਂ ਦੇ ਵਿਰੋਧ ਲਈ ਪੰਜਾਬ ਸਰਕਾਰ ਨੇ ਵਿਸ਼ੇਸ਼ ਇਜਲਾਸ ਬੁਲਾ ਕੇ ਕਰੋੜਾਂ ਰੁਪਏ ਖਰਚ ਕੀਤੇ, ਪਰ ਬਾਅਦ ਵਿੱਚ ਚੁੱਪ-ਚਾਪ ਉਹੀ ਸੋਧਾਂ ਲਾਗੂ ਕਰ ਦਿੱਤੀਆਂ, ਜੋ ਪੰਜਾਬ ਦੇ ਲੋਕਾਂ ਨਾਲ ਧੋਖਾ ਹੈ। ਬਾਬੂ ਗਰਗ ਨੇ ਕਿਹਾ ਕਿ ਪੰਜਾਬ ਸਰਕਾਰ ਕਾਨੂੰਨ-ਵਿਵਸਥਾ ਬਣਾਈ ਰੱਖਣ ਵਿੱਚ ਨਾਕਾਮ ਸਾਬਤ ਹੋ ਰਹੀ ਹੈ, ਜਦਕਿ ਕਿਸਾਨਾਂ, ਮਜ਼ਦੂਰਾਂ ਅਤੇ ਮੁਲਾਜ਼ਮਾਂ ਦੀ ਆਵਾਜ਼ ਨੂੰ ਡੰਡੇ ਦੇ ਜ਼ੋਰ ਨਾਲ ਦਬਾਇਆ ਜਾ ਰਿਹਾ ਹੈ। ਉਨ੍ਹਾਂ ਦੋਸ਼ ਲਗਾਇਆ ਕਿ ਸੰਘਰਸ਼ ਕਰ ਰਹੇ ਲੋਕਾਂ ਨੂੰ ਜੇਲ੍ਹਾਂ ਵਿੱਚ ਡੱਕਿਆ ਜਾ ਰਿਹਾ ਹੈ ਅਤੇ ਪੰਜਾਬ ਨੂੰ ਮੁੜ ਪੁਲਿਸ ਰਾਜ ਵੱਲ ਧੱਕਿਆ ਜਾ ਰਿਹਾ ਹੈ। ਉਨ੍ਹਾਂ ਮੰਗ ਕੀਤੀ ਕਿ ਮਗਨਰੇਗਾ ਕਰਮੀਆਂ ਨੂੰ ਇਨਸਾਫ਼ ਦਿੱਤਾ ਜਾਵੇ, ਉਨ੍ਹਾਂ ਦੀਆਂ ਜਾਇਜ਼ ਮੰਗਾਂ ਤੁਰੰਤ ਮੰਨੀਆਂ ਜਾਣ ਅਤੇ ਤਸ਼ੱਦਦ ਲਈ ਜ਼ਿੰਮੇਵਾਰ ਅਧਿਕਾਰੀਆਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇ।
ਪਿਛਲੀ ਖ਼ਬਰ ਸਲਾਇਟ ਵਿਖੇ ਨਵੇਂ ਦਾਖਲ ਹੋਏ ਵਿਦਿਆਰਥੀਆਂ ਲਈ ਇੰਡਕਸ਼ਨ ਪ੍ਰੋਗਰਾਮ ਦਾ ਆਰੰਭ ਅਗਲੀ ਖ਼ਬਰ ਪਿੰਡ ਢਢੋਗਲ ਦੇ ਵੱਡੀ ਗਿਣਤੀ ਪਰਿਵਾਰਾਂ ਨੇ ਆਮ ਆਦਮੀ ਪਾਰਟੀ ਦਾ ਫੜ੍ਹਿਆ ਪੱਲ੍ਹਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।