06-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-07-2026

ਲੈਂਡ ਮਾਰਗੇਜ ਬੈਂਕਾਂ ਨਾਲ ਜੁੜੀਆਂ ਮੰਗਾਂ ਜਲਦ ਨਾ ਮੰਨੀਆਂ ਤਾਂ ਵੱਡਾ ਸੰਘਰਸ਼ ਵਿੱਢਾਂਗੇ - ਕਿਸਾਨ ਆਗੂ

ਅਜੀਤ ਡੈਸਕ 21-07-2026
ਮੂਣਕ, 20 ਜੁਲਾਈ (ਵਰਿੰਦਰ ਭਾਰਦਵਾਜ) - ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਬਲਾਕ ਲਹਿਰਾ - ਮੂਣਕ ਦੀ ਮੀਟਿੰਗ ਗੁਰਦੁਆਰਾ ਸਾਹਿਬ ਪਾਤਸ਼ਾਹੀ ਨੌਵੀਂ ਮੂਣਕ ਵਿਖੇ ਬਲਾਕ ਪ੍ਰਧਾਨ ਭੂਰਾ ਸਿੰਘ ਸਲੇਮਗੜ੍ਹ ਦੀ ਅਗਵਾਈ ਹੇਠ ਹੋਈ, ਜਿਸ ਵਿੱਚ ਵੱਡੀ ਗਿਣਤੀ ਚ ਪਿੰਡ ਇਕਾਈਆਂ ਦੇ ਆਗੂਆਂ ਨੇ ਸ਼ਮੂਲੀਅਤ ਕੀਤੀ। ਮੀਟਿੰਗ ਨੂੰ ਸੰਬੋਧਨ ਕਰਦਿਆਂ ਪ੍ਰਧਾਨ ਭੂਰਾ ਸਿੰਘ ਸਲੇਮਗੜ੍ਹ, ਜਨਰਲ ਸਕੱਤਰ ਰਾਮਫਲ ਸਿੰਘ ਜਲੂਰ, ਖਜਾਨਚੀ ਲਖਵਿੰਦਰ ਸਿੰਘ ਡੂਡੀਆਂ, ਮੀਤ ਪ੍ਰਧਾਨ ਰਿੰਕੂ ਮੁਣਕ, ਜਥੇਬੰਦਕ ਸਕੱਤਰ ਮੇਜਰ ਸਿੰਘ ਸੁਰਜਣ ਭੈਣੀ ਨੇ ਕਿਹਾ ਕਿ ਲੈਂਡ ਮਾਰਗੇਜ ਬੈਂਕਾਂ ਵੱਲੋਂ ਕੀਤੀਆਂ ਗਈਆਂ ਬੇਨਿਯਮੀਆਂ ਦੇ ਪੀੜਤ ਕਿਸਾਨਾਂ ਨੂੰ ਇਨਸਾਫ ਦਿਵਾਉਣ ਲਈ ਪੰਜਾਬ ਦੇ 12 ਜ਼ਿਲਿਆਂ ਵਿੱਚ ਬੈਂਕ ਦੀਆਂ ਬ੍ਰਾਂਚਾਂ ਨੂੰ 11 ਮਈ ਤੋਂ ਜ਼ਿੰਦਰੇ ਮਾਰ ਕੇ ਲਗਾਤਾਰ ਪੱਕੇ ਧਰਨੇ ਚੱਲ ਰਹੇ ਹਨ। ਸਰਕਾਰ ਤੇ ਸਹਿਕਾਰਤਾ ਵਿਭਾਗ ਲੈਂਡ ਮਾਰਗੇਜ ਬੈਂਕ ਨਾਲ ਜੁੜੀਆਂ ਸਾਰੀਆਂ ਮੰਗਾਂ ਮੰਨਣ ਤੋਂ ਟਾਲਾ ਵੱਟ ਰਿਹਾ ਹੈ ਜਿਸ ਦੇ ਚਲਦਿਆਂ ਬੀਤੇ ਦਿਨ ਪੰਜਾਬ ਦੇ ਸਾਰੇ ਟੋਲ ਪਲਾਜੇ ਪੰਜ ਘੰਟੇ ਲਈ ਫ੍ਰੀ ਕੀਤੇ ਗਏ ਸਨ। ਆਗੂਆਂ ਨੇ ਸਰਕਾਰ ਨੂੰ ਚੇਤਾਵਨੀ ਦਿੰਦਿਆਂ ਕਿਹਾ ਜੇਕਰ ਉਨ੍ਹਾਂ ਦੀਆਂ ਮੰਗਾਂ ਨਾ ਜਲਦੀ ਨਾ ਮੰਨੀਆਂ ਤਾਂ ਆਉਣ ਵਾਲੇ ਦਿਨਾਂ ਵਿੱਚ ਵੱਢਾ ਸੰਘਰਸ਼ ਵਿੱਢਿਆ ਜਾਵੇਗਾ। ਆਗੂਆਂ ਨੇ ਕਿਹਾ ਕਿ ਪੰਜਾਬ ਦੀ ਭਗਵੰਤ ਮਾਨ ਸਰਕਾਰ ਕੇਂਦਰ ਦੀਆਂ ਨੀਤੀਆਂ ‘ਤੇ ਚੱਲਦਿਆਂ ਸੂਬੇ ਦੀ ਉਪਜਾਊ ਅਤੇ ਜ਼ਰਖੇਜ਼ ਖੇਤੀਬਾੜੀ ਜ਼ਮੀਨ ਨੂੰ ਲੈਂਡ ਪੂਲਿੰਗ ਪਾਲਿਸੀ ਰਾਹੀਂ ਕਾਰਪੋਰੇਟ ਘਰਾਣਿਆਂ ਦੇ ਹਵਾਲੇ ਕਰਨ ਦੀ ਤਿਆਰੀ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਕਿਸੇ ਵੀ ਕੀਮਤ ‘ਤੇ ਕਿਸਾਨਾਂ ਦੀਆਂ ਜ਼ਮੀਨਾਂ ਖੋਹਣ ਨਹੀਂ ਦੇਣਗੇ ਅਤੇ ਇਸ ਨੀਤੀ ਦਾ ਡੱਟਵਾਂ।ਵਿਰੋਧ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਭਾਰਤ–ਅਮਰੀਕਾ ਮੁਕਤ ਵਪਾਰ ਸਮਝੌਤੇ ਵਿੱਚੋਂ ਖੇਤੀਬਾੜੀ, ਡੇਅਰੀ ਅਤੇ ਪੋਲਟਰੀ ਸੈਕਟਰ ਨੂੰ ਬਾਹਰ ਰੱਖ ਕੇ ਦੇਸ਼ ਦੇ ਕਿਸਾਨਾਂ, ਮਜ਼ਦੂਰਾਂ ਤੇ ਛੋਟੇ ਵਪਾਰੀਆਂ ਦੇ ਭਵਿੱਖ ਨੂੰ ਸੁਰੱਖਿਅਤ ਕੀਤਾ ਜਾਵੇ। ਇਸ ਮੌਕੇ ਹੋਰਨਾਂ ਤੋਂ ਇਲਾਵਾ ਜਗਤਾਰ ਸਿੰਘ ਤਾਰਾ, ਕਾਕਾ ਸਿੰਘ ਸਲੇਮਗੜ੍ਹ, ਗੁਰਪ੍ਰੀਤ ਸਿੰਘ, ਰਾਮਤੇਜ ਸਿੰਘ , ਕ੍ਰਿਸ਼ਨ ਸਿੰਘ ਨੰਗਲਾ, ਮਿੱਠੂ ਸਿੰਘ ਭੂਟਾਲ, ਬਖਸ਼ੀਸ਼ ਸਿੰਘ, ਕਰਮਤੇਜ ਸਿੰਘ, ਹਰਦੇਵ ਸਿੰਘ, ਹਾਕਮ ਸਿੰਘ, ਅਮਰੀਕ ਸਿੰਘ, ਬਲਵੀਰ ਸਿੰਘ, ਲੀਲਾ ਸਿੰਘ ਆਦਿ ਹਾਜ਼ਰ ਸਨ।
ਪਿਛਲੀ ਖ਼ਬਰ 2022 ਦੀ ਤਰਜ਼ ’ਤੇ 2027 ਵਿੱਚ ਵੀ ਚੱਲੇਗੀ ‘ਆਪ’ ਦੀ ਹਨੇਰੀ–ਮੰਤਰੀ ਬਰਿੰਦਰ ਗੋਇਲ ਅਗਲੀ ਖ਼ਬਰ ਚੀਮਾ ਮੰਡੀ ਵਿਖੇ ਸੀਵਰੇਜ ਮੈਨਹੋਲਾਂ ਦੀ ਉਚਾਈ ਨੂੰ ਲੈ ਕੇ ਰੋਸ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।