09-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-07-2026

ਕੁਰੂਕਸ਼ੇਤਰ ’ਚ ਸਿੱਖ ਅਜਾਇਬ ਘਰ ਦਾ ਨੀਂਹ ਪੱਥਰ ਰੱਖਣ ਲਈ ਪ੍ਰਧਾਨ ਮੰਤਰੀ ਮੋਦੀ ਦਾ ਤਹਿ ਦਿਲੋਂ ਧੰਨਵਾਦ - ਰਾਜੀਵ ਮੱਖਣ

ਅਜੀਤ ਡੈਸਕ 23-07-2026
ਸੁਨਾਮ ਊਧਮ ਸਿੰਘ ਵਾਲਾ, 22 ਜੁਲਾਈ (ਹਰਚੰਦ ਸਿੰਘ ਭੁੱਲਰ, ਸਰਬਜੀਤ ਸਿੰਘ ਧਾਲੀਵਾਲ) - ਭਾਰਤੀ ਜਨਤਾ ਪਾਰਟੀ ਸੁਨਾਮ ਦੇ ਮੰਡਲ ਪ੍ਰਧਾਨ ਰਾਜੀਵ ਮੱਖਣ ਨੇ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਲੋਂ ਕੁਰੂਕਸ਼ੇਤਰ ਦੀ ਪਵਿੱਤਰ ਧਰਤੀ ‘ਤੇ ਸਿੱਖ ਅਜਾਇਬ ਘਰ ਦਾ ਨੀਂਹ ਪੱਥਰ ਰੱਖਣ ਲਈ ਧੰਨਵਾਦ ਕਰਦਿਆਂ ਕਿਹਾ ਕਿ ਇਹ ਸਮੁੱਚੇ ਸਿੱਖ ਭਾਈਚਾਰੇ ਲਈ ਇੱਕ ਇਤਿਹਾਸਕ ਅਤੇ ਮਾਣ ਵਾਲੀ ਗੱਲ ਹੈ।ਇਹ ਅਜਾਇਬ ਘਰ ਸਿੱਖ ਇਤਿਹਾਸ, ਗੁਰੂਆਂ ਦੀਆਂ ਸਿੱਖਿਆਵਾਂ, ਸ਼ਹੀਦਾਂ ਦੀਆਂ ਕੁਰਬਾਨੀਆਂ ਅਤੇ ਸਿੱਖ ਵਿਰਾਸਤ ਨੂੰ ਆਉਣ ਵਾਲੀਆਂ ਪੀੜ੍ਹੀਆਂ ਤੱਕ ਪਹੁੰਚਾਉਣ ਚ ਸਹਾਈ ਹੋਵੇਗਾ। ਉਨ੍ਹਾਂ ਸਿੱਖ ਇਤਿਹਾਸ ਅਤੇ ਵਿਰਾਸਤ ਦਾ ਸਨਮਾਨ ਕਰਨ ਲਈ ਇਸ ਮਹੱਤਵਪੂਰਨ ਕਦਮ ਚੁੱਕਣ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਫੈਸਲੇ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਉਮੀਦ ਹੈ ਕਿ ਇਹ ਅਜਾਇਬ ਘਰ ਭਾਰਤ ਅਤੇ ਵਿਦੇਸ਼ਾਂ ਦੇ ਲੋਕਾਂ ਨੂੰ ਸਿੱਖ ਧਰਮ ਦੇ ਮਹਾਨ ਇਤਿਹਾਸ ਅਤੇ ਸਿਧਾਂਤਾਂ ਨਾਲ ਜੋੜਨ ਵਾਲਾ ਇੱਕ ਮਹੱਤਵਪੂਰਨ ਕੇਂਦਰ ਬਣ ਜਾਵੇਗਾ। ਮੰਡਲ ਪ੍ਰਧਾਨ ਰਾਜੀਵ ਮੱਖਣ ਨੇ ਕਿਹਾ ਕਿ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੂਰਦਰਸ਼ੀ ਸੋਚ ਵਾਲੇ ਵਿਅਕਤੀ ਹਨ। ਜਿੰਨ੍ਹਾ ਵਲੋਂ 2014 ਤੋਂ ਹੁਣ ਤੱਕ ਸਿੱਖ ਧਰਮ ਲਈ ਕਈ ਇਤਿਹਾਸਕ ਫੈਸਲੇ ਲਏ ਗਏ ਹਨ।
ਪਿਛਲੀ ਖ਼ਬਰ ਹੱਕਾਂ ਦੀ ਮੰਗ ਕਰ ਰਹੇ ਵਿਦਿਆਰਥੀਆਂ ਦੀ ਗੱਲ ਸੁਣੀ ਜਾਵੇ - ਚੀਮਾ ਅਗਲੀ ਖ਼ਬਰ ਜ਼ਿਲ੍ਹਾ ਬਾਰ ਦੇ ਉੱਘੇ ਵਕੀਲ ਸੁਰਜੀਤ ਸਿੰਘ ਗਰੇਵਾਲ ਸਮੇਤ 23 ਵਕੀਲਾਂ ਨੇ ਕੀਤੀ ਭੁੱਖ ਹੜਤਾਲ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।