09-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-07-2026

ਹੱਕਾਂ ਦੀ ਮੰਗ ਕਰ ਰਹੇ ਵਿਦਿਆਰਥੀਆਂ ਦੀ ਗੱਲ ਸੁਣੀ ਜਾਵੇ - ਚੀਮਾ

ਅਜੀਤ ਡੈਸਕ 23-07-2026
ਸੰਗਰੂਰ, 22 ਜੁਲਾਈ (ਧੀਰਜ ਪਸੋਰੀਆ) – ਜੰਤਰ ਮੰਤਰ ਵਿਖੇ ਆਪਣੀਆਂ ਮੰਗਾਂ ਨੂੰ ਲੈ ਕੇ ਸ਼ਾਂਤਮਈ ਢੰਗ ਨਾਲ ਪ੍ਰਦਰਸ਼ਨ ਕਰ ਰਹੇ ਵਿਦਿਆਰਥੀਆਂ ਤੇ ਕੀਤੇ ਲਾਠੀਚਾਰਜ ਦੀ ਸਖਤ ਸ਼ਬਦਾਂ ਵਿੱਚ ਨਿੰਦਾ ਕਰਦਿਆਂ ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਹੈ ਕਿ ਇਹ ਲੋਕਤੰਤਰ ਦੀ ਭਾਵਨਾ ਦੇ ਖਿਲਾਫ ਹੈ। ਨੀਟ ਪੇਪਰ ਲੀਕ ਮਾਮਲੇ ਨੂੰ ਲੈ ਕੇ ਦੇਸ਼ ਭਰ ਦੇ ਵਿਦਿਆਰਥੀਆਂ ਅਤੇ ਮਾਪਿਆਂ ਵਿੱਚ ਭਾਰੀ ਰੋਸ ਹੈ, ਉਨ੍ਹਾਂ ਦੀ ਗੱਲ ਸੁਣੀ ਜਾਣੀ ਚਾਹੀਦੀ ਹੈ। ਮਾਪਿਆਂ ਅਤੇ ਵਿਦਿਆਰਥੀਆਂ ਨੂੰ ਅਪੀਲ ਕਰਦਿਆਂ ਸ੍ਰੀ ਚੀਮਾ ਨੇ ਕਿਹਾ ਕਿ ਘਬਰਾਉਣ ਦੀ ਲੋੜ ਨਹੀਂ,ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਸ੍ਰੀ ਅਰਵਿੰਦ ਕੇਜਰੀਵਾਲ ਅਤੇ ਸਮੁੱਚੀ ਪਾਰਟੀ ਤੁਹਾਡੇ ਨਾਲ ਹੈ ਕਿਸੇ ਵੀ ਕਾਨੂੰਨੀ ਜਾਂ ਡਾਕਟਰੀ ਮਦਦ ਲਈ ਆਮ ਆਦਮੀ ਪਾਰਟੀ ਵੱਲੋਂ ਹੈਲਪਲਾਈਨ ਨੰਬਰ ਜਾਰੀ ਕੀਤਾ ਹੋਇਆ ਹੈ।
ਪਿਛਲੀ ਖ਼ਬਰ ਪੰਜਾਬ ਦੇ ਬਿਜਲੀ ਕਾਮਿਆਂ ਵੱਲੋਂ 23-24 ਨੂੰ ਸਮੂਹਿਕ ਛੁੱਟੀ ਦਾ ਐਲਾਨ ਅਗਲੀ ਖ਼ਬਰ ਕੁਰੂਕਸ਼ੇਤਰ ’ਚ ਸਿੱਖ ਅਜਾਇਬ ਘਰ ਦਾ ਨੀਂਹ ਪੱਥਰ ਰੱਖਣ ਲਈ ਪ੍ਰਧਾਨ ਮੰਤਰੀ ਮੋਦੀ ਦਾ ਤਹਿ ਦਿਲੋਂ ਧੰਨਵਾਦ - ਰਾਜੀਵ ਮੱਖ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।