09-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-07-2026

ਪੰਜਾਬ ਦੇ ਬਿਜਲੀ ਕਾਮਿਆਂ ਵੱਲੋਂ 23-24 ਨੂੰ ਸਮੂਹਿਕ ਛੁੱਟੀ ਦਾ ਐਲਾਨ

ਅਜੀਤ ਡੈਸਕ 23-07-2026
ਲਹਿਰਾਗਾਗਾ, 22 ਜੁਲਾਈ (ਅਸ਼ੋਕ ਗਰਗ)–ਬਿਜਲੀ ਮੁਲਾਜ਼ਮਾਂ ਦੀਆਂ ਵੱਖ-ਵੱਖ ਜਥੇਬੰਦੀਆਂ ਦੇ ਸਾਂਝੇ ਸੱਦੇ ‘ਤੇ ਅੱਜ ਪੰਜਾਬ ਭਰ ਵਿੱਚ ਬਿਜਲੀ ਕਾਮਿਆਂ ਅਤੇ ਪੈਨਸ਼ਨਰਾਂ ਨੇ ਰੋਸ ਪ੍ਰਦਰਸ਼ਨ ਕਰਦਿਆਂ 23 ਅਤੇ 24 ਜੁਲਾਈ ਨੂੰ ਸਮੂਹਿਕ ਛੁੱਟੀ ਲੈਣ ਦਾ ਐਲਾਨ ਕੀਤਾ ਗਿਆ ਹੈ। ਇਸ ਦੌਰਾਨ ਮੰਡਲ ਅਤੇ ਉਪ-ਮੰਡਲ ਦਫ਼ਤਰਾਂ ਅੱਗੇ ਰੈਲੀਆਂ ਕਰਕੇ ਪੰਜਾਬ ਸਰਕਾਰ ਅਤੇ ਪਾਵਰਕਾਮ ਮੈਨੇਜਮੈਂਟ ਖ਼ਿਲਾਫ਼ ਨਾਅਰੇਬਾਜ਼ੀ ਕੀਤੀ ਗਈ।ਸੂਬਾ ਆਗੂ ਪੂਰਨ ਸਿੰਘ ਖਾਈ, ਮਹਿੰਦਰ ਸਿੰਘ, ਜੰਗੀਰ ਸਿੰਘ ਕਟਾਰੀਆ, ਰਾਮ ਚੰਦਰ ਸਿੰਘ ਖਾਈ ਅਤੇ ਬਲਵਿੰਦਰ ਸਿੰਘ ਬੱਲਰਾਂ ਨੇ ਕਿਹਾ ਕਿ ਲੰਮੇ ਸਮੇਂ ਤੋਂ ਬਿਜਲੀ ਕਾਮਿਆਂ ਅਤੇ ਪੈਨਸ਼ਨਰਾਂ ਦੀਆਂ ਜਾਇਜ਼ ਮੰਗਾਂ ਨੂੰ ਅਣਡਿੱਠਾ ਕੀਤਾ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਵਿਭਾਗ ਵਿੱਚ ਹਜ਼ਾਰਾਂ ਅਸਾਮੀਆਂ ਖਾਲੀ ਹਨ, ਜਿਸ ਕਾਰਨ ਮੁਲਾਜ਼ਮ ਭਾਰੀ ਕੰਮ ਦੇ ਬੋਝ ਹੇਠ ਕੰਮ ਕਰ ਰਹੇ ਹਨ। ਉਨ੍ਹਾਂ ਮੰਗ ਕੀਤੀ ਕਿ ਬਰਾਬਰ ਕੰਮ-ਬਰਾਬਰ ਤਨਖ਼ਾਹ ਲਾਗੂ ਕੀਤੀ ਜਾਵੇ, ਖਾਲੀ ਅਸਾਮੀਆਂ ਭਰੀਆਂ ਜਾਣ, 18 ਫ਼ੀਸਦੀ ਡੀਏ, ਪੁਰਾਣੀ ਪੈਨਸ਼ਨ ਬਹਾਲ ਕੀਤੀ ਜਾਵੇ, ਆਊਟਸੋਰਸ ਅਤੇ ਕੰਟੀਜੈਂਟ ਕਰਮਚਾਰੀਆਂ ਨੂੰ ਰੈਗੂਲਰ ਕੀਤਾ ਜਾਵੇ ਅਤੇ ਪੈਨਸ਼ਨਰਾਂ ਦੀਆਂ ਲੰਬਿਤ ਮੰਗਾਂ ਦਾ ਤੁਰੰਤ ਨਿਪਟਾਰਾ ਕੀਤਾ ਜਾਵੇ। ਆਗੂਆਂ ਨੇ ਦੱਸਿਆ ਕਿ ਸਰਕਾਰ ਨਾਲ ਕਈ ਮੀਟਿੰਗਾਂ ਦੇ ਬਾਵਜੂਦ ਕੋਈ ਹੱਲ ਨਹੀਂ ਨਿਕਲਿਆ। ਉਨ੍ਹਾਂ ਕਿਹਾ ਕਿ 23 ਅਤੇ 24 ਜੁਲਾਈ ਨੂੰ ਸਮੂਹਿਕ ਛੁੱਟੀ ਅਤੇ ਰੋਸ ਪ੍ਰਦਰਸ਼ਨ ਜਾਰੀ ਰਹਿਣਗੇ। ਜੇਕਰ ਮੰਗਾਂ ਦਾ ਹੱਲ ਨਾ ਹੋਇਆ ਤਾਂ ਸੰਘਰਸ਼ ਹੋਰ ਤੇਜ਼ ਕੀਤਾ ਜਾਵੇਗਾ, ਜਿਸ ਦੀ ਜ਼ਿੰਮੇਵਾਰੀ ਸਰਕਾਰ ਅਤੇ ਪਾਵਰਕਾਮ ਮੈਨੇਜਮੈਂਟ ਦੀ ਹੋਵੇਗੀ।
ਪਿਛਲੀ ਖ਼ਬਰ ਪੁਲਿਸ ਪਹਿਰੇ ਹੇਠ ਕੂੜਾ ਚੁਕਾ ਰਹੇ ਨਗਰ ਕੌਂਸਲ ਦੇ ਅਧਿਕਾਰੀਆਂ ਨੂੰ ਸਫ਼ਾਈ ਸੇਵਕਾਂ ਨੇ ਰੋਸ ਪ੍ਰਦਰਸ਼ਨ ਕਰਦਿਆਂ ਰੋਕਿਆ ਅਗਲੀ ਖ਼ਬਰ ਹੱਕਾਂ ਦੀ ਮੰਗ ਕਰ ਰਹੇ ਵਿਦਿਆਰਥੀਆਂ ਦੀ ਗੱਲ ਸੁਣੀ ਜਾਵੇ - ਚੀਮਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।