09-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-07-2026

ਪੁਲਿਸ ਪਹਿਰੇ ਹੇਠ ਕੂੜਾ ਚੁਕਾ ਰਹੇ ਨਗਰ ਕੌਂਸਲ ਦੇ ਅਧਿਕਾਰੀਆਂ ਨੂੰ ਸਫ਼ਾਈ ਸੇਵਕਾਂ ਨੇ ਰੋਸ ਪ੍ਰਦਰਸ਼ਨ ਕਰਦਿਆਂ ਰੋਕਿਆ

ਅਜੀਤ ਡੈਸਕ 23-07-2026
ਭਵਾਨੀਗੜ੍ਹ, 22 ਜੁਲਾਈ (ਰਣਧੀਰ ਸਿੰਘ ਫੱਗੂਵਾਲਾ, ਲਖਵਿੰਦਰ ਪਾਲ ਗਰਗ) - ਸਥਾਨਕ ਸ਼ਹਿਰ ਵਿਖੇ ਅੱਜ ਉਸ ਸਮੇਂ ਤਨਾਅ ਦਾ ਮਾਹੌਲ ਪੈਦਾ ਹੋ ਗਿਆ, ਜਦੋਂ ਸ਼ਹਿਰ ਵਿਚ ਲੱਗੇ ਗੰਦਗੀ ਦੇ ਢੇਰਾਂ ਨੂੰ ਪੁਲਿਸ ਦੇ ਪਹਿਰੇ ਹੇਠ ਨਗਰ ਕੌਂਸਲ ਦੇ ਅਧਿਕਾਰੀਆਂ ਵਲੋਂ ਚੁਕਵਾਉਣਾ ਸ਼ੁਰੂ ਕੀਤਾ ਤਾਂ ਮੌਕੇ ’ਤੇ ਪਹੁੰਚੇ ਸਫ਼ਾਈ ਸੇਵਕਾਂ ਵਲੋਂ ਚੁਕਾਏ ਜਾ ਰਹੇ ਕੂੜੇ ਦਾ ਕੰਮ ਰੁਕਵਾਉਂਦਿਆਂ ਪ੍ਰਸਾਸ਼ਨ ਖਿਲਾਫ਼ ਨਾਅਰੇਬਾਜ਼ੀ ਕੀਤੀ। ਇਸ ਮੌਕੇ ’ਤੇ ਸਫ਼ਾਈ ਸੇਵਕਾਂ ਦੇ ਪ੍ਰਧਾਨ ਅਜੀਤ ਸਿੰਘ ਅਤੇ ਸਰਪ੍ਰਸਤ ਗੁਰਮੇਲ ਸਿੰਘ ਨੇ ਕਿਹਾ ਕਿ ਅਸੀਂ ਕਰੀਬ 20 ਦਿਨਾਂ ਤੋਂ ਆਪਣੀਆਂ ਮੰਗਾਂ ਨੂੰ ਲੈ ਨਗਰ ਕੌਂਸਲ ਦਫ਼ਤਰ ਅੱਗੇ ਹੜਤਾਲ ’ਤੇ ਬੈਠੇ ਹਾਂ, ਸਾਡੀਆਂ ਮੰਗਾਂ ਮੰਨਣ ਦੀ ਬਿਜਾਏ ਪ੍ਰਸਾਸ਼ਨ ਵਲੋਂ ਕੂੜੇ ਨੂੰ ਪ੍ਰਾਈਵੇਟ ਵਿਅਕਤੀਆਂ ਤੋਂ ਚੁਕਵਾਉਣਾ ਸ਼ੁਰੂ ਕਰ ਦਿੱਤਾ, ਜੋ ਕਿ ਸਾਡੇ ਅਤੇ ਸਾਡੇ ਸੰਘਰਸ਼ ਨਾਲ ਧੱਕਾ ਹੈ। ਉਨ੍ਹਾਂ ਕਿਹਾ ਕਿ ਜੇਕਰ ਪ੍ਰਸਾਸ਼ਨ ਧੱਕਾ ਕਰੇਗਾ ਤਾਂ ਸਾਨੂੰ ਵੀ ਮਜਬੂਰਨ ਧੱਕਾ ਕਰਨਾ ਪਵੇਗਾ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਸਾਡੀਆਂ ਮੰਗਾਂ ਮੰਨ ਲਵੇ , ਅਸੀਂ ਕੰਮ ਕਰਨ ਲਈ ਤਿਆਰ ਹਾਂ, ਪਰ ਕੋਰਟ ਦਾ ਸਹਾਰਾ ਲੈਂਦਿਆਂ ਪ੍ਰਸਾਸ਼ਨ ਵਲੋਂ ਜੋ ਧੱਕਾ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ, ਇਸ ਨੂੰ ਬਰਦਾਸ਼ਿਤ ਨਹੀਂ ਕੀਤਾ ਜਾਵੇਗਾ। ਉਨ੍ਹਾਂ ਪ੍ਰਸਾਸ਼ਨ ਖਿਲਾਫ਼ ਨਾਅਰੇਬਾਜ਼ੀ ਕੀਤੀ। ਇਸ ਮੌਕੇ ’ਤੇ ਵੱਡੀ ਗਿਣਤੀ ਵਿਚ ਸਫ਼ਾਈ ਸੇਵਕ ਹਾਜ਼ਰ ਸਨ।
ਪਿਛਲੀ ਖ਼ਬਰ ਪਾਵਰਕਾਮ ਦੇ ਮੁਲਾਜਮਾਂ ਵਲੋਂ ਰੋਸ ਰੈਲੀ ਅਗਲੀ ਖ਼ਬਰ ਪੰਜਾਬ ਦੇ ਬਿਜਲੀ ਕਾਮਿਆਂ ਵੱਲੋਂ 23-24 ਨੂੰ ਸਮੂਹਿਕ ਛੁੱਟੀ ਦਾ ਐਲਾਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।