06-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-07-2026

ਲਾਠੀਚਾਰਜ ਦੇ ਵਿਰੋਧ ’ਚ ਯੂਥ ਕਾਂਗਰਸ ਵੱਲੋਂ ਮੋਦੀ ਦਾ ਪੁਤਲਾ ਫੂਕਿਆ

ਅਜੀਤ ਡੈਸਕ 24-07-2026

ਭਵਾਨੀਗੜ੍ਹ, 23 ਜੁਲਾਈ (ਰਣਧੀਰ ਸਿੰਘ ਫੱਗੂਵਾਲਾ, ਲਖਵਿੰਦਰ ਪਾਲ ਗਰਗ) - ਦਿੱਲੀ ਦੇ ਜੰਤਰ-ਮੰਤਰ ਵਿਖੇ ਸ਼ਾਂਤਮਈ ਢੰਗ ਨਾਲ ਰੋਸ ਪ੍ਰਦਰਸ਼ਨ ਕਰ ਰਹੇ ਨੌਜਵਾਨਾਂ ’ਤੇ ਕੇਂਦਰ ਸਰਕਾਰ ਵੱਲੋਂ ਕਰਵਾਏ ਗਏ ਕਥਿਤ ਲਾਠੀਚਾਰਜ ਦੇ ਵਿਰੋਧ ਵਿੱਚ ਯੂਥ ਕਾਂਗਰਸ ਦੇ ਆਗੂਆਂ ਅਤੇ ਵਰਕਰਾਂ ਨੇ ਚੰਡੀਗੜ੍ਹ-ਬਠਿੰਡਾ ਕੌਮੀ ਮਾਰਗ ’ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਪੁਤਲਾ ਫੂਕ ਕੇ ਰੋਸ ਪ੍ਰਗਟਾਇਆ। ਇਸ ਮੌਕੇ ਪ੍ਰਦਰਸ਼ਨਕਾਰੀਆਂ ਨੇ ਦੇਸ਼ ਭਰ ਵਿੱਚ ਲਗਾਤਾਰ ਸਾਹਮਣੇ ਆ ਰਹੇ ਪੇਪਰ ਲੀਕ ਮਾਮਲਿਆਂ ਨੂੰ ਲੈ ਕੇ ਕੇਂਦਰੀ ਸਿੱਖਿਆ ਮੰਤਰੀ ਧਰਮਿੰਦਰ ਪ੍ਰਧਾਨ ਤੋਂ ਤੁਰੰਤ ਅਸਤੀਫ਼ੇ ਦੀ ਮੰਗ ਵੀ ਕੀਤੀ। ਰੋਸ ਪ੍ਰਦਰਸ਼ਨ ਦੀ ਅਗਵਾਈ ਯੂਥ ਕਾਂਗਰਸ ਦੇ ਜ਼ਿਲ੍ਹਾ ਸੀਨੀਅਰ ਮੀਤ ਪ੍ਰਧਾਨ ਕੁਲਜੀਤ ਪੰਨਵਾਂ ਅਤੇ ਬਲਾਕ ਪ੍ਰਧਾਨ ਗੁਰਵਿੰਦਰ ਸਿੰਘ ਪੰਨਵਾਂ ਨੇ ਕੀਤੀ। ਇਸ ਮੌਕੇ ਬਲਾਕ ਸੰਮਤੀ ਦੇ ਸਾਬਕਾ ਚੇਅਰਮੈਨ ਵਰਿੰਦਰ ਪੰਨਵਾਂ ਨੇ ਕਿਹਾ ਕਿ ਕਾਂਗਰਸ ਪਾਰਟੀ ਹਮੇਸ਼ਾ ਲੋਕਤੰਤਰ ਅਤੇ ਸੰਵਿਧਾਨ ਦੀ ਰਾਖੀ ਲਈ ਸੰਘਰਸ਼ ਕਰਦੀ ਰਹੀ ਹੈ, ਨੌਜਵਾਨਾਂ ਨਾਲ ਹੋਏ ਕਥਿਤ ਜ਼ੁਲਮ ਖਿਲਾਫ਼ ਪਾਰਟੀ ਸੜਕਾਂ ਤੋਂ ਲੈ ਕੇ ਸਦਨ ਤੱਕ ਆਵਾਜ਼ ਬੁਲੰਦ ਕਰੇਗੀ। ਇਸ ਮੌਕੇ ਫਤਿਹਗੜ੍ਹ ਭਾਦਸੋਂ ਦੇ ਸਰਪੰਚ ਅਮਰ ਸਿੰਘ, ਸੁਖਵਿੰਦਰ ਸਿੰਘ ਆਲੋਅਰਖ, ਗੁਰਦੀਪ ਸਿੰਘ ਦਿੱਤੂਪੁਰ, ਪ੍ਰੇਮ ਸਿੰਘ ਦਿਆਲਗੜ੍ਹ ਤੋਂ ਇਲਾਵਾ ਯੂਥ ਕਾਂਗਰਸ ਦੇ ਹੋਰ ਆਗੂ ਹਾਜ਼ਰ ਸਨ।

ਪਿਛਲੀ ਖ਼ਬਰ ਢੀਂਡਸਾ, ਲੌਂਗੋਵਾਲ ਅਤੇ ਗਰਗ ਲਈ ਵਿਧਾਨ ਸਭਾ ਸੀਟਾਂ ਐਲਾਨ ਕੀਤੇ ਜਾਣ ’ਤੇ ਗਿਆਨੀ ਹਰਪ੍ਰੀਤ ਸਿੰਘ ਦਾ ਕੀਤਾ ਧੰਨਵਾਦ ਅਗਲੀ ਖ਼ਬਰ ਵਿਧਾਇਕਾ ਨਰਿੰਦਰ ਕੌਰ ਭਰਾਜ ਨੇ ਪਿੰਡ ਰੂਪਾਹੇੜੀ ਵਿਖੇ 18.16 ਲੱਖ ਰੁਪਏ ਦੀ ਲਾਗਤ ਨਾਲ ਸਾਂਝੇ ਜ਼ਮੀਨਦੋਜ਼ ਪਾਈਪਲਾਈਨ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।