06-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-07-2026

ਆਪਣੇ ਹੱਕ ਮੰਗਣਾ ਸਾਡਾ ਸੰਵਿਧਾਨਿਕ ਹੱਕ ਹੈ ਜੋ ਸਾਡੇ ਤੋਂ ਕੋਈ ਨਹੀਂ ਖੋਹ ਸਕਦਾ - ਪ੍ਰਧਾਨ ਦੀਪਕ ਬੱਗਣ

ਅਜੀਤ ਡੈਸਕ 24-07-2026
ਮਲੇਰਕੋਟਲਾ, 23 ਜੁਲਾਈ (ਮੁਹੰਮਦ ਹਨੀਫ਼ ਥਿੰਦ)-ਸਫਾਈ ਸੇਵਕ ਯੂਨੀਅਨ ਪੰਜਾਬ ਦੇ ਸੱਦੇ ’ਤੇ 8 ਜੁਲਾਈ ਤੋਂ ਅਣਮਿੱਥੇ ਸਮੇਂ ਲਈ ਨਗਰ ਕੌਂਸਲ ਕਾਮੇ ਕੰਮਛੋੜ ਹੜਤਾਲ ਤੇ ਚੱਲ ਰਹੇ ਹਨ। ਮੁਲਾਜ਼ਮ ਆਪਣੀਆਂ ਹੱਕੀ ਮੰਗਾਂ ਲਈ ਸੰਘਰਸ਼ ਕਰ ਰਹੇ ਹਨ। ਪਰ ਬੀਤੇ ਦਿਨੀਂ ਪੰਜਾਬ ਪੁਲਿਸ ਵਲੋਂ ਪਹਿਲਾਂ ਜ਼ਿਲ੍ਹਾ ਸੰਗਰੂਰ ਅਤੇ ਫਿਰ ਬਕੱਲ੍ਹ ਜ਼ਿਲ੍ਹਾ ਬਰਨਾਲਾ ਵਿਖੇ ਸਫਾਈ ਕਾਮਿਆਂ ਤੇ ਲਾਠੀਚਾਰਜ ਕੀਤਾ ਗਿਆ। ਮਲੇਰਕੋਟਲਾ ਸਫਾਈ ਸੇਵਕ ਯੂਨੀਅਨ ਨੇ ਇਸਦੀ ਦੀ ਘੋਰ ਨਿੰਦਾ ਕਰਦਿਆਂ ਪੰਜਾਬ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕਰਦਿਆਂ ਮੁਲਾਜ਼ਮਾਂ ਦੇ ਹੱਕ ਦਿਵਾਉਣ ਲਈ ਸੰਘਰਸ਼ ਕਰ ਰਹੀ ਹੈ। ਜਾਣਕਾਰੀ ਦਿੰਦਿਆਂ ਪ੍ਰਧਾਨ ਦੀਪਕ ਬੱਗਣ ਨੇ ਕਿਹਾ ਕਿ ਨਿਹੱਥੇ ਮੁਲਾਜ਼ਮਾਂ ਉਤੇ ਲਾਠੀਚਾਰਜ ਕਰਨਾ ਬਿਲਕੁਲ ਗਲਤ ਅਤੇ ਨਿੰਦਣਯੋਗ ਹੈ। ਆਪਣੇ ਹੱਕ ਮੰਗਣਾ ਸਾਡਾ ਸੰਵਿਧਾਨਿਕ ਹੱਕ ਹੈ ਜੋ ਸਾਡੇ ਤੋਂ ਕੋਈ ਨਹੀਂ ਖੋਹ ਸਕਦਾ। ਉਹਨਾਂ ਪੰਜਾਬ ਪੰਜਾਬ ਸਰਕਾਰ ਨੂੰ ਬੇਨਤੀ ਕਰਦਿਆਂ ਕਿਹਾ ਕਿ ਇਹੋ ਜਿਹੀ ਕਰੁੜਤਾ ਕਾਮਿਆਂ ਉਤੇ ਨਾ ਕੀਤੀ ਜਾਵੇ ਅਤੇ ਉਨ੍ਹਾਂ ਨੂੰ ਉਹਨਾਂ ਦਾ ਹੱਕ ਦਿੱਤਾ ਜਾਵੇ। ਉਹਨਾਂ ਕਿਹਾ ਕਿ ਯੂਨੀਅਨ ਦੀ ਮੰਗ ਹੈ ਕਿ ਇਸ ਕਰੁੜਤਾ ਨੂੰ ਅੰਜ਼ਾਮ ਦੇਣ ਵਾਲੀ ਪੰਜਾਬ ਪੁਲਿਸ ਉਤੇ ਬਣਦੀ ਕਾਰਵਾਈ ਕੀਤੀ ਜਾਵੇ। ਇਸ ਮੌਕੇ ਦੀਪਕ ਬੱਗਨ ਪ੍ਰਧਾਨ ਤੋਂ ਇਲਾਵਾ ਬੰਟੀ ਟਾਂਕ ਖਜ਼ਾਨਚੀ, ਬਾਦਲ ਕਲਿਆਣ ਮੀਤ ਪ੍ਰਧਾਨ, ਪ੍ਰਿੰਸ ਬੱਗਨ ਮੀਤ ਪ੍ਰਧਾਨ, ਸਰਪ੍ਰਸਤ ਅਸ਼ੋਕ ਕੁਮਾਰ, ਰਜਿੰਦਰ ਕੁਮਾਰ, ਅਮਿਤ ਟਾਂਕ, ਸੁਸ਼ੀਲ ਕੁਮਾਰ, ਰਵਿੰਦਰ ਕੁਮਾਰ, ਵਿਕਰਮ ਬੱਗਨ, ਰਾਕੇਸ਼ ਕੁਮਾਰ, ਰਿਸ਼ੀ ਮੱਟੂ, ਜਤਿਨ ਗਿੱਲ ਆਦਿ ਕਰਮਚਾਰੀ ਮੌਜੂਦ ਸਨ।
ਪਿਛਲੀ ਖ਼ਬਰ ਪਿੰਡ ਲਸੋਈ ਬਣੇਗਾ ਮਾਲੇਰਕੋਟਲਾ ਦਾ ਪਹਿਲਾ ਮਾਡਲ ਸੋਲਰ ਪਿੰਡ ਅਗਲੀ ਖ਼ਬਰ ਬਾਬਾ ਹੀਰਾ ਸਿੰਘ ਭੱਠਲ ਕਾਲਜ ਵਿੱਚ ਮੈਡੀਕਲ ਕਾਲਜ ਦੀਆਂ ਤਿਆਰੀਆਂ ਤੇਜ਼

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।