08-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-07-2026

ਮਿਊਂਸੀਪਲ ਕਾਮਿਆਂ ਵਲੋਂ 7 ਤੋਂ ਅਣਮਿੱਥੇ ਸਮੇਂ ਲਈ ‘ਕਲਮ ਛੋੜ ਹੜਤਾਲ’ ਦਾ ਐਲਾਨ

ਅਜੀਤ ਡੈਸਕ 25-07-2026
ਸੁਨਾਮ ਊਧਮ ਸਿੰਘ ਵਾਲਾ, 24 ਜੁਲਾਈ (ਸਰਬਜੀਤ ਸਿੰਘ ਧਾਲੀਵਾਲ, ਹਰਚੰਦ ਸਿੰਘ ਭੁੱਲਰ) - ਮਿਊਂਸੀਪਲ ਵਰਕਰਜ਼ ਯੂਨੀਅਨ ਸੁਨਾਮ ਊਧਮ ਸਿੰਘ ਵਾਲਾ ਦੀ ਇਕ ਅਹਿਮ ਮੀਟਿੰਗ ਜਥੇਬੰਦੀ ਦੇ ਪ੍ਰਧਾਨ ਕਿਰਨਦੀਪ ਸਹੋਤਾ ਦੀ ਪ੍ਰਧਾਨਗੀ ਹੇਠ ਸਥਾਨਕ ਨਗਰ ਕੌਂਸਲ ਦਫਤਰ ਵਿਖੇ ਹੋਈ। ਜਿਸ ਜਥੇਬੰਦੀ ਦੇ ਆਗੂ ਹਰਿੰਦਰ ਕੌਰ,ਅਜੇ ਕੁਮਾਰ ਅਤੇ ਮੁਨੀਸ਼ ਚਾਵਲਾ ਨੇ ਬਰਨਾਲਾ ਅਤੇ ਸੰਗਰੂਰ ਚ ਸਫਾਈ ਸੇਵਕਾਂ ਤੇ ਕੀਤੇ ਗਏ ਪੁਲਿਸ ਲਾਠੀਚਾਰਜ ਦੀ ਸਖਤ ਨਿਖੇਧੀ ਕਰਦਿਆਂ ਕਿਹਾ ਕਿ ਆਪਣੀਆਂ ਮੰਗਾਂ ਨੂੰ ਲੈਕੇ ਸ਼ਾਂਤਮਈ ਧਰਨਾ ਦੇ ਰਹੀਆਂ ਸਫਾਈ ਸੇਵਕ ਬੀਬੀਆਂ ਨੂੰ ਵੀ ਨਹੀ ਬਖਸ਼ਿਆ ਗਿਆ ਅਤੇ ਜਖਮੀ ਕਰ ਦਿੱਤਾ ਗਿਆ। ਜਿਸ ਕਾਰਨ ਸਫਾਈ ਸੇਵਕਾਂ ਵਿਚ ਕਾਫੀ ਰੋਸ ਪਾਇਆ ਜਾ ਰਿਹਾ ਹੈ।ਉਨ੍ਹਾਂ ਪੰਜਾਬ ਸਰਕਾਰ ਤੋਂ ਕੱਚੇ ਮੁਲਾਜ਼ਮਾਂ ਨੂੰ ਪੱਕਾ ਕਰਨ, ਡੀ.ਏ. ਦੀਆਂ ਬਕਾਇਆ ਕਿਸ਼ਤਾਂ ਅਤੇ ਪੁਰਾਣੀ ਪੈਨਸ਼ਨ ਸਕੀਮ ਲਾਗੂ ਕਰਨ ਦੀ ਮੰਗ ਕੀਤੀ। ਉਨ੍ਹਾਂ ਕਿਹਾ ਕਿ ਮਿਊਂਸੀਪਲ ਐਕਸ਼ਨ ਕਮੇਟੀ ਪੰਜਾਬ ਦੇ ਸੱਦੇ ‘ਤੇ 27 ਜੁਲਾਈ ਤੋਂ ਸੂਬਾ ਭਰ ਦੀਆਂ ਸਮੂਹ ਨਗਰ ਨਿਗਮਾਂ, ਨਗਰ ਕੌਂਸਲਾਂ ਤੇ ਨਗਰ ਪੰਚਾਇਤਾਂ ‘ਚ ਅਣਮਿੱਥੇ ਸਮੇਂ ਲਈ ‘ਕਲਮ ਛੋੜ ਹੜਤਾਲ’ ਕੀਤੀ ਜਾਵੇਗੀ। ਇਸ ਸਮੇ ਪ੍ਰਧਾਨ ਅਤੇ ਕਾਰਜ ਸਾਧਕ ਅਫਸਰ ਨਗਰ ਕੌਂਸਲ ਸੁਨਾਮ ਨੂੰ ਜਾਣੂ ਕਰਵਾਉਣ ਦੇ ਮੰਤਵ ਨਾਲ ਪੱਤਰ ਵੀ ਸੌਂਪਿਆ ਗਿਆ। ਇਸ ਮੌਕੇ ਮਨਪ੍ਰੀਤ ਸਿੰਘ, ਰਿੰਕੂ ਰਾਮ, ਲਵਿਸ਼ ਕੁਮਾਰ, ਮਨਦੀਪ ਸਿੰਘ, ਧਰਮਿੰਦਰ ਮਾਲੀ, ਸ਼ਿਵ ਦਿਆਲ, ਨਿਰਮਲ ਸਿੰਘ ਅਤੇ ਲਖਵਿੰਦਰ ਸਿੰਘ ਆਦਿ ਮੌਜੂਦ ਸਨ।
ਪਿਛਲੀ ਖ਼ਬਰ ਭਾਈ ਲੌਂਗੋਵਾਲ ਤੇ ਵਿਧਾਇਕ ਪੰਡੋਰੀ ਸਮੇਤ ਅਨੇਕਾਂ ਸ਼ਖ਼ਸੀਅਤਾਂ ਨੇ ਗੰਡੇਵਾਲ ਪਰਿਵਾਰ ਨਾਲ ਦੁੱਖ ਕੀਤਾ ਸਾਂਝਾ ਅਗਲੀ ਖ਼ਬਰ ਬਾਬਾ ਸ਼ਹੀਦ ਸਿੰਘ ਪਬਲਿਕ ਸਕੂਲ ਬਾਲੀਆਂ ਦੀ ਫੁੱਟਬਾਲ ਟੀਮ ਬਣੀ ਚੈਂਪੀਅਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।