08-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-07-2026

ਰਿਜਨਲ ਟਰਾਂਸਪੋਰਟ ਅਫਸਰ ਵਲੋਂ ਨਿਯਮਾਂ ਦੀ ਉਲੰਘਣਾ ਕਰਨ ਵਾਲੇ 10 ਵਾਹਨਾਂ ਦੇ ਕੀਤੇ ਚਲਾਨ

ਅਜੀਤ ਡੈਸਕ 25-07-2026
ਮਲੇਰਕੋਟਲਾ, 24 ਜੁਲਾਈ (ਮੁਹੰਮਦ ਹਨੀਫ਼ ਥਿੰਦ) - ਜ਼ਿਲ੍ਹੇ ਵਿਚ ਸੜਕ ਸੁਰੱਖਿਆ ਨੂੰ ਹੋਰ ਮਜ਼ਬੂਤ ਬਣਾਉਣ ਅਤੇ ਟਰਾਂਸਪੋਰਟ ਨਿਯਮਾਂ ਦੀ ਸਖ਼ਤੀ ਨਾਲ ਪਾਲਣਾ ਨੂੰ ਯਕੀਨੀ ਬਣਾਉਣ ਲਈ ਰਿਜਨਲ ਟਰਾਂਸਪੋਰਟ ਅਫ਼ਸਰ ਕਰਨਬੀਰ ਸਿੰਘ ਛੀਨਾ ਦੀ ਅਗਵਾਈ ਹੇਠ ਅੱਜ ਜ਼ਿਲ੍ਹੇ ਭਰ ‘ਚ ਵਿਸ਼ੇਸ਼ ਚੈਕਿੰਗ ਮੁਹਿੰਮ ਚਲਾਈ ਗਈ। ਇਸ ਚੈਕਿੰਗ ਦੌਰਾਨ ਸਕੂਲੀ ਬੱਸਾਂ, ਕਮਰਸ਼ੀਅਲ ਵਾਹਨਾਂ ਅਤੇ ਓਵਰਲੋਡ ਟਰਾਲੀਆਂ ਦੀ ਗਹਿਰਾਈ ਨਾਲ ਜਾਂਚ ਕਰਕੇ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਗਈ। ਉਪਰੋਕਤ ਜਾਣਕਾਰੀ ਦਿੰਦਿਆਂ ਰਿਜਨਲ ਟਰਾਂਸਪੋਰਟ ਅਫ਼ਸਰ ਕਰਨਬੀਰ ਸਿੰਘ ਛੀਨਾ ਨੇ ਦੱਸਿਆ ਕਿ ਚੈਕਿੰਗ ਦੌਰਾਨ ਨਿਯਮਾਂ ਦੀ ਉਲੰਘਣ ਕਰਨ ਵਾਲੇ 10 ਵਹੀਕਲਾਂ ਦੇ ਚਲਾਨ ਕੀਤੇ ਗਏ ਜਿਨ੍ਹਾਂ ਵਿਚ ਸਕੂਲੀ ਬੱਸਾਂ/ਤੂੜੀ ਨਾਲ ਓਵਰਲੋਡ ਟਰਾਲੀਆਂ ਅਤੇ ਕਮਰਸ਼ੀਅਲ ਬੱਸਾਂ ਸ਼ਾਮਿਲ ਹਨ। ਇਸ ਕਾਰਵਾਈ ਦੌਰਾਨ ਵਾਹਨ ਚਾਲਕਾਂ ਨੂੰ ਕੁੱਲ 2 ਲੱਖ 60 ਹਜ਼ਾਰ ਰੁਪਏ ਦਾ ਜੁਰਮਾਨੇ ਵੀ ਕੀਤੇ ਗਏ। ਰਿਜਨਲ ਟਰਾਂਸਪੋਰਟ ਅਫ਼ਸਰ ਕਰਨਬੀਰ ਸਿੰਘ ਛੀਨਾ ਨੇ ਦੱਸਿਆ ਕਿ ਮੁਹਿੰਮ ਦੌਰਾਨ ਵਾਹਨਾਂ ਦੇ ਪਰਮਿਟ, ਫਿਟਨੈੱਸ ਸਰਟੀਫਿਕੇਟ, ਬੀਮਾ, ਪ੍ਰਦੂਸ਼ਣ ਸਰਟੀਫਿਕੇਟ, ਟੈਕਸ ਅਦਾਇਗੀ, ਡਰਾਈਵਿੰਗ ਲਾਇਸੈਂਸ, ਓਵਰਲੋਡਿੰਗ ਅਤੇ ਹੋਰ ਲਾਜ਼ਮੀ ਨਿਯਮਾਂ ਦੀ ਜਾਂਚ ਕੀਤੀ ਗਈ। ਜਿਨ੍ਹਾਂ ਵਾਹਨਾਂ ਵਿੱਚ ਨਿਯਮਾਂ ਦੀ ਉਲੰਘਣਾ ਪਾਈ ਗਈ, ਉਨ੍ਹਾਂ ਖ਼ਿਲਾਫ਼ ਮੋਟਰ ਵਹੀਕਲ ਐਕਟ ਅਧੀਨ ਬਣਦੀ ਕਾਨੂੰਨੀ ਕਾਰਵਾਈ ਅਮਲ ਵਿੱਚ ਲਿਆਂਦੀ ਗਈ।
ਪਿਛਲੀ ਖ਼ਬਰ ਬਿਜਲੀ ਕਰਮਚਾਰੀਆਂ ਦੀ ਹੜਤਾਲ ਕਾਰਨ ਕਿਸਾਨਾਂ ਤੇ ਆਮ ਲੋਕਾਂ ਨੂੰ ਭਾਰੀ ਪ੍ਰੇਸ਼ਾਨੀ ਅਗਲੀ ਖ਼ਬਰ ਭਾਈ ਲੌਂਗੋਵਾਲ ਤੇ ਵਿਧਾਇਕ ਪੰਡੋਰੀ ਸਮੇਤ ਅਨੇਕਾਂ ਸ਼ਖ਼ਸੀਅਤਾਂ ਨੇ ਗੰਡੇਵਾਲ ਪਰਿਵਾਰ ਨਾਲ ਦੁੱਖ ਕੀਤਾ ਸਾਂਝਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।