08-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-07-2026

ਬਿਜਲੀ ਕਰਮਚਾਰੀਆਂ ਦੀ ਹੜਤਾਲ ਕਾਰਨ ਕਿਸਾਨਾਂ ਤੇ ਆਮ ਲੋਕਾਂ ਨੂੰ ਭਾਰੀ ਪ੍ਰੇਸ਼ਾਨੀ

ਅਜੀਤ ਡੈਸਕ 25-07-2026
ਸ਼ੇਰਪੁਰ, 24 ਜੁਲਾਈ (ਮੇਘ ਰਾਜ ਜੋਸ਼ੀ)–ਪਿਛਲੇ ਕੁਝ ਦਿਨਾਂ ਤੋਂ ਬਿਜਲੀ ਕਰਮਚਾਰੀਆਂ ਦੀ ਹੜਤਾਲ ਕਾਰਨ ਇਲਾਕੇ ਦੇ ਲੋਕਾਂ ਨੂੰ ਕਾਫ਼ੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪਿਆ। ਖ਼ਾਸ ਕਰਕੇ ਝੋਨੇ ਦੀ ਲੁਆਈ ਦੇ ਸੀਜ਼ਨ ਦੌਰਾਨ ਬਿਜਲੀ ਸਪਲਾਈ ਪ੍ਰਭਾਵਿਤ ਹੋਣ ਨਾਲ ਕਿਸਾਨਾਂ ਦੇ ਕੰਮ ਵਿੱਚ ਰੁਕਾਵਟ ਆਈ। ਪਿੰਡ ਗੁਰਬਖਸ਼ਪੁਰਾ (ਗੰਡੇਵਾਲ) ਦੇ ਕਿਸਾਨ ਅਮਨਪ੍ਰੀਤ ਸਿੰਘ, ਤਲਵੀਰ ਸਿੰਘ, ਹਰਪ੍ਰੀਤ ਸਿੰਘ ਪਾਲਾ ਅਤੇ ਰਮਨਦੀਪ ਸਿੰਘ ਨੇ ਦੱਸਿਆ ਕਿ ਉਹ ਇਨ੍ਹਾਂ ਦਿਨਾਂ ਝੋਨੇ ਦੀ ਲੁਆਈ ਵਿੱਚ ਰੁੱਝੇ ਹੋਏ ਹਨ। ਇਸ ਦੌਰਾਨ ਬਿਜਲੀ ਵਿੱਚ ਆਈਆਂ ਖਰਾਬੀਆਂ ਅਤੇ ਫਾਲਟ ਸਮੇਂ ਸਿਰ ਠੀਕ ਨਾ ਹੋਣ ਕਾਰਨ ਉਨ੍ਹਾਂ ਨੂੰ ਸਿੰਚਾਈ ਅਤੇ ਹੋਰ ਖੇਤੀਬਾੜੀ ਦੇ ਕੰਮਾਂ ਵਿੱਚ ਭਾਰੀ ਦਿੱਕਤਾਂ ਦਾ ਸਾਹਮਣਾ ਕਰਨਾ ਪਿਆ। ਉਨ੍ਹਾਂ ਕਿਹਾ ਕਿ ਹੜਤਾਲ ਕਾਰਨ ਬਿਜਲੀ ਦੇ ਫਾਲਟ ਲੰਬੇ ਸਮੇਂ ਤੱਕ ਠੀਕ ਨਹੀਂ ਹੋ ਸਕੇ, ਜਿਸ ਨਾਲ ਖੇਤੀਬਾੜੀ ਦੇ ਕੰਮ ਪ੍ਰਭਾਵਿਤ ਹੋਏ। ਦੂਜੇ ਪਾਸੇ ਕਈ ਘਰਾਂ ਦੇ ਬਿਜਲੀ ਮੀਟਰਾਂ ਵਿੱਚ ਵੀ ਖਰਾਬੀ ਆ ਗਈ, ਜਿਸ ਕਾਰਨ ਲੋਕਾਂ ਨੂੰ ਭਿਆਨਕ ਗਰਮੀ ਵਿੱਚ ਬਿਨਾਂ ਬਿਜਲੀ ਦੇ ਰਾਤਾਂ ਕੱਟਣੀਆਂ ਪਈਆਂ। ਇਲਾਕਾ ਵਾਸੀਆਂ ਨੇ ਮੰਗ ਕੀਤੀ ਕਿ ਅਜਿਹੀਆਂ ਸਥਿਤੀਆਂ ਵਿੱਚ ਲੋਕਾਂ ਨੂੰ ਪ੍ਰੇਸ਼ਾਨੀ ਤੋਂ ਬਚਾਉਣ ਲਈ ਸਰਕਾਰ ਵੱਲੋਂ ਤੁਰੰਤ ਬਦਲਵੇਂ ਪ੍ਰਬੰਧ ਕੀਤੇ ਜਾਣ ਅਤੇ ਬਿਜਲੀ ਸੇਵਾਵਾਂ ਨੂੰ ਸੁਚਾਰੂ ਢੰਗ ਨਾਲ ਜਾਰੀ ਰੱਖਣ ਲਈ ਢੁੱਕਵੇਂ ਕਦਮ ਚੁੱਕੇ ਜਾਣ।
ਪਿਛਲੀ ਖ਼ਬਰ ਕੈਬਨਿਟ ਮੰਤਰੀ ਬਰਿੰਦਰ ਗੋਇਲ ਵਲੋਂ ਮਿਸ਼ਨ ਹਰਿਆਲੀ 2026’ ਦਾ ਆਗਾਜ਼ ਅਗਲੀ ਖ਼ਬਰ ਰਿਜਨਲ ਟਰਾਂਸਪੋਰਟ ਅਫਸਰ ਵਲੋਂ ਨਿਯਮਾਂ ਦੀ ਉਲੰਘਣਾ ਕਰਨ ਵਾਲੇ 10 ਵਾਹਨਾਂ ਦੇ ਕੀਤੇ ਚਲਾਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।