08-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-07-2026

ਦੇਸ਼ ਦੀ ਸਿੱਖਿਆ ਪ੍ਰਣਾਲੀ ’ਚ ਵਿਦਿਆਰਥੀਆਂ ਦਾ ਭਰੋਸਾ ਬਣਾਏ ਰੱਖਣ ਲਈ ਬਣਾਏ ਜਾਣ ਸਖ਼ਤ ਕਾਨੂੰਨ - ਵਿਧਾਇਕ ਡਾ. ਰਹਿਮਾਨ

ਅਜੀਤ ਡੈਸਕ 25-07-2026
ਮਾਲੇਰਕੋਟਲਾ, 24 ਜੁਲਾਈ (ਮਨਜਿੰਦਰ ਸਿੰਘ ਸਰੌਦ, ਪਾਰਸ ਜੈਨ) - ਨੀਟ ਪੇਪਰ ਲੀਕ ਮਾਮਲੇ ਦੇ ਵਿਰੋਧ ‘ਚ ਦਿੱਲੀ ਵਿਖੇ ਜੰਤਰ-ਮੰਤਰ ਵਿਖੇ ਰੋਸ ਪ੍ਰਦਰਸ਼ਨ ਦੌਰਾਨ ਮਾਲੇਰਕੋਟਲਾ ਦੇ ਵਿਧਾਇਕ ਡਾ. ਮੁਹੰਮਦ ਜਮੀਲ ਉਰ ਰਹਿਮਾਨ ਨੇ ਵਿਦਿਆਰਥੀਆਂ ਅਤੇ ਨੌਜਵਾਨਾਂ ਨਾਲ ਸ਼ਮੂਲੀਅਤ ਕਰਦਿਆਂ ਉਨ੍ਹਾਂ ਦੇ ਹੱਕ ਵਿੱਚ ਆਪਣੀ ਆਵਾਜ਼ ਬੁਲੰਦ ਕੀਤੀ । ਉਨ੍ਹਾਂ ਕਿਹਾ ਕਿ ਦੇਸ਼ ਦੇ ਲੱਖਾਂ ਵਿਦਿਆਰਥੀਆਂ ਦੀ ਮਿਹਨਤ ਅਤੇ ਭਵਿੱਖ ਨਾਲ ਕਿਸੇ ਵੀ ਤਰ੍ਹਾਂ ਦਾ ਖਿਲਵਾੜ ਬਰਦਾਸ਼ਤ ਨਹੀਂ ਕੀਤਾ ਜਾ ਸਕਦਾ । ਪ੍ਰਦਰਸ਼ਨ ਸਮੇਂ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਡਾ. ਜਮੀਲ ਉਰ ਰਹਿਮਾਨ ਨੇ ਕਿਹਾ ਕਿ ਨੀਟ ਪੇਪਰ ਲੀਕ ਵਰਗੀਆਂ ਘਟਨਾਵਾਂ ਕਾਰਨ ਵਿਦਿਆਰਥੀਆਂ ਦਾ ਪ੍ਰੀਖਿਆ ਪ੍ਰਣਾਲੀ ‘ਤੇ ਭਰੋਸਾ ਕਮਜ਼ੋਰ ਹੁੰਦਾ ਹੈ। ਉਨ੍ਹਾਂ ਕੇਂਦਰ ਸਰਕਾਰ ਤੋਂ ਮੰਗ ਕੀਤੀ ਕਿ ਇਸ ਮਾਮਲੇ ਦੀ ਨਿਰਪੱਖ ਅਤੇ ਸਮਾਂਬੱਧ ਜਾਂਚ ਕਰਕੇ ਦੋਸ਼ੀਆਂ ਖ਼ਿਲਾਫ਼ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇ ਅਤੇ ਭਵਿੱਖ ਵਿੱਚ ਅਜਿਹੀਆਂ ਘਟਨਾਵਾਂ ਨੂੰ ਰੋਕਣ ਲਈ ਪ੍ਰਭਾਵਸ਼ਾਲੀ ਪ੍ਰਬੰਧ ਕੀਤੇ ਜਾਣ। ਉਨ੍ਹਾਂ ਕੇਂਦਰ ਸਰਕਾਰ ਨੂੰ ਅਪੀਲ ਕਰਦਿਆਂ ਕਿਹਾ ਕਿ ਨੈਤਿਕ ਜ਼ਿੰਮੇਵਾਰੀ ਸਵੀਕਾਰਦੇ ਹੋਏ ਕੇਂਦਰੀ ਸਿੱਖਿਆ ਮੰਤਰੀ ਨੂੰ ਆਪਣੇ ਆਹੁਦੇ ਤੋਂ ਅਸਤੀਫ਼ਾ ਦੇਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਅਜੋਕੇ ਸਮੇਂ ਦੀ ਸਭ ਤੋਂ ਵੱਡੀ ਲੋੜ ਵਿਦਿਆਰਥੀਆਂ ਨੂੰ ਇਨਸਾਫ਼ ਦਵਾਉਣਾ ਅਤੇ ਪ੍ਰੀਖਿਆ ਪ੍ਰਣਾਲੀ ਦੀ ਭਰੋਸੇਯੋਗਤਾ ਨੂੰ ਮੁੜ ਸਥਾਪਿਤ ਕਰਨਾ ਹੈ। ਡਾ. ਜਮੀਲ ਉਰ ਰਹਿਮਾਨ ਨੇ ਕਿਹਾ ਕਿ ਆਪ ਸਰਕਾਰ ਹਮੇਸ਼ਾ ਵਿਦਿਆਰਥੀਆਂ ਦੇ ਹੱਕਾਂ ਦੀ ਰੱਖਿਆ ਲਈ ਉਨ੍ਹਾਂ ਦੇ ਨਾਲ ਖੜ੍ਹੀ ਰਹੇਗੀ ਅਤੇ ਸਿੱਖਿਆ ਪ੍ਰਣਾਲੀ ਵਿੱਚ ਪਾਰਦਰਸ਼ਤਾ, ਜਵਾਬਦੇਹੀ ਅਤੇ ਨਿਰਪੱਖਤਾ ਯਕੀਨੀ ਬਣਾਉਣ ਲਈ ਆਪਣੀ ਆਵਾਜ਼ ਲਗਾਤਾਰ ਉਠਾਉਂਦੀ ਰਹੇਗੀ । ਪ੍ਰਦਰਸ਼ਨ ਵਿੱਚ ਸ਼ਾਮਿਲ ਵਿਦਿਆਰਥੀਆਂ ਨੇ ਪੇਪਰ ਲੀਕ ਦੇ ਦੋਸ਼ੀਆਂ ਖ਼ਿਲਾਫ਼ ਸਖ਼ਤ ਕਾਰਵਾਈ ਅਤੇ ਪ੍ਰੀਖਿਆ ਪ੍ਰਣਾਲੀ ਵਿੱਚ ਸੁਧਾਰ ਦੀ ਮੰਗ ਕੀਤੀ।
ਪਿਛਲੀ ਖ਼ਬਰ ਵਿਦਿਆਰਥੀਆਂ ਉੱਤੇ ਹੋਏ ਲਾਠੀਚਾਰਜ ਦੇ ਰੋਹ ਵਿੱਚ ਜਥੇਬੰਦੀਆਂ ਨੇ ਬਰਨਾਲਾ ਕੈਂਚੀਆਂ ਵਿਖੇ ਨਰਿੰਦਰ ਮੋਦੀ ਦਾ ਫੂਕਿਆ ਪੁਤਲਾ ਅਗਲੀ ਖ਼ਬਰ ਸੁਨਾਮ ’ਚ ਇਨਸਾਫ ਪਸੰਦ ਜਥੇਬੰਦੀਆਂ ਵਲੋਂ ਰੋਸ ਮਾਰਚ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।