12-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-07-2026

ਫਾਰਚੂਨ ਕੌਨਵੈਂਟ ਸਕੂਲ ਦੀ ਵਿਦਿਆਰਥਣ ਨੇ ਤਾਇਕਵਾਂਡੋ ਮੁਕਾਬਲੇ ਵਿੱਚ ਸੋਨ ਤਗਮਾ ਜਿੱਤਿਆ

ਅਜੀਤ ਡੈਸਕ 26-07-2026

ਸੰਗਰੂਰ, 25 ਜੁਲਾਈ (ਧੀਰਜ ਪਸੋਰੀਆ)–ਫਾਰਚੂਨ ਕੌਨਵੈਂਟ ਸੀਨੀਅਰ ਸੈਕੰਡਰੀ ਸਕੂਲ, ਸੰਗਰੂਰ ਦੀ ਛੇਵੀਂ ਜਮਾਤ ਦੀ ਵਿਦਿਆਰਥਣ ਸਿਮਰਨ ਕੌਰ ਨੇ ਸੰਗਰੂਰ ਵਿਖੇ ਹੋਏ ਜ਼ਿਲ੍ਹਾ ਪੱਧਰੀ ਤਾਇਕਵਾਂਡੋ ਮੁਕਾਬਲੇ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਸੋਨ ਤਗਮਾ ਹਾਸਲ ਕੀਤਾ ਹੈ ।ਸਿਮਰਨ ਕੌਰ ਦੀ ਇਹ ਉਪਲਬਧੀ ਉਸਦੀ ਸਖ਼ਤ ਮਿਹਨਤ, ਅਨੁਸ਼ਾਸਨ ਅਤੇ ਦ੍ਰਿੜ੍ਹ ਇਰਾਦੇ ਦਾ ਨਤੀਜਾ ਹੈ। ਜ਼ਿਲ੍ਹੇ ਭਰ ਤੋਂ ਆਏ ਪ੍ਰਤੀਯੋਗੀਆਂ ਵਿੱਚ ਉਸ ਨੇ ਆਪਣੀ ਬੇਮਿਸਾਲ ਕਾਬਲੀਅਤ ਅਤੇ ਆਤਮ-ਵਿਸ਼ਵਾਸ ਦਾ ਪ੍ਰਦਰਸ਼ਨ ਕਰਦਿਆਂ ਪਹਿਲਾ ਸਥਾਨ ਹਾਸਲ ਕੀਤਾ।ਸਕੂਲ ਦੇ ਮਾਣਯੋਗ ਚੇਅਰਮੈਨ ਡਾ. ਪ੍ਰਤਾਪ ਸਿੰਘ ਧਾਲੀਵਾਲ ਨੇ ਸਿਮਰਨ ਕੌਰ ਦੀਸ਼ਾਨਦਾਰ ਪ੍ਰਾਪਤੀ ਲਈ ਹਾਰਦਿਕ ਵਧਾਈ ਦਿੱਤੀ। ਉਨ੍ਹਾਂ ਨੇ ਵਿਦਿਆਰਥਣ ਦੀ ਮਿਹਨਤ ਦੀ ਸਰਾਹਨਾ ਕਰਦਿਆਂ ਹੋਰ ਵਿਦਿਆਰਥੀਆਂ ਨੂੰ ਵੀ ਪੜ੍ਹਾਈ ਦੇ ਨਾਲ-ਨਾਲ ਖੇਡਾਂ ਵਿੱਚ ਸਰਗਰਮ ਭਾਗ ਲੈਣ ਲਈ ਪ੍ਰੇਰਿਤ ਕੀਤਾ। ਸਕੂਲ ਦੇ ਪ੍ਰਿੰਸੀਪਲ ਨੇ ਵੀ ਸਿਮਰਨ ਕੌਰ ਦੀ ਇਸ ਉਪਲਬਧੀ ‘ਤੇ ਖੁਸ਼ੀ ਪ੍ਰਗਟ ਕਰਦਿਆਂ ਉਸ ਨੂੰ ਵਧਾਈ ਦਿੱਤੀ ਅਤੇ ਇਸ ਸਫਲਤਾ ਦਾ ਸਿਹਰਾ ਸਕੂਲ ਦੇ ਕੋਚਾਂ ਅਤੇ ਸਟਾਫ਼ ਦੀ ਮਿਹਨਤ ਨੂੰ ਵੀ ਦਿੱਤਾ। ਸਮੂਹ ਸਕੂਲ ਪਰਿਵਾਰ ਨੇ ਇਸ ਪ੍ਰਾਪਤੀ ਨੂੰ ਸੰਸਥਾ ਲਈ ਮਾਣ ਵਾਲਾ ਪਲ ਕਰਾਰ ਦਿੱਤਾ।

ਪਿਛਲੀ ਖ਼ਬਰ ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਵਲੋਂ ਚਰਨਜੀਤ ਮਵੀ ਸੀਨੀਅਰ ਮੀਤ ਪ੍ਰਧਾਨ ਨਿਯੁਕਤ ਅਗਲੀ ਖ਼ਬਰ ‘ਆਪ’ ਸਰਕਾਰ ਸਫ਼ਾਈ ਕਰਮਚਾਰੀਆਂ ਤੇ ਹੋਰ ਵਰਗਾਂ ਦੇ ਮੁਲਾਜ਼ਮਾਂ ਦੀ ਆਵਾਜ਼ ਨੂੰ ਲਾਠੀ ਦੇ ਜ਼ੋਰ ਨਾਲ ਦਬਾਉਣਾ ਚਾਹੁੰਦੀ ਹੈ :...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।