12-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-07-2026

ਸਾਬਕਾ ਵਿਧਾਇਕ ਝੂੰਦਾ ਨੇ ਹੜਤਾਲ ’ਤੇ ਬੈਠੇ ਸਫਾਈ ਕਰਮਚਾਰੀਆਂ ਨਾਲ ਕੀਤੀ ਮੁਲਾਕਾਤ

ਅਜੀਤ ਡੈਸਕ 26-07-2026
ਅਹਿਮਦਗੜ੍ਹ 25 ਜੁਲਾਈ (ਰਣਧੀਰ ਸਿੰਘ ਮਹੋਲੀ) - ਨਗਰ ਕੌਂਸਲ ਅਹਿਮਦਗੜ੍ਹ ਵਿਖੇ ਆਪਣੀਆਂ ਮੰਗਾਂ ਨੂੰ ਲੈ ਕੇ ਧਰਨੇ ‘ਤੇ ਬੈਠੇ ਸਫ਼ਾਈ ਕਰਮਚਾਰੀਆਂ ਨਾਲ ਸਾਬਕਾ ਵਿਧਾਇਕ ਇਕਬਾਲ ਸਿੰਘ ਝੂੰਦਾਂ ਵੱਲੋ ਮੁਲਾਕਾਤ ਕੀਤੀ ਅਤੇ ਉਨ੍ਹਾਂ ਦੀਆਂ ਸਮੱਸਿਆਵਾਂ ਤੇ ਮੰਗਾਂ ਨੂੰ ਵਿਸਥਾਰ ਨਾਲ ਸੁਣਿਆ ਅਤੇ ਕਿਹਾ ਕਿ ਸਫ਼ਾਈ ਕਰਮਚਾਰੀ ਸਾਡੇ ਸ਼ਹਿਰਾਂ ਨੂੰ ਸਾਫ਼-ਸੁਥਰਾ ਰੱਖਣ ਲਈ ਦਿਨ-ਰਾਤ ਆਪਣੀ ਜ਼ਿੰਮੇਵਾਰੀ ਨਿਭਾਉਂਦੇ ਹਨ ਅਤੇ ਸਰਕਾਰ ਦਾ ਉਨ੍ਹਾਂ ਦੀਆਂ ਜਾਇਜ਼ ਮੰਗਾਂ ਨੂੰ ਸੁਣਕੇ ਅਤੇ ਉਨ੍ਹਾਂ ਦਾ ਹੱਲ ਕਰਨਾ ਮੁੱਢਲਾ ਫ਼ਰਜ਼ ਬਣਦਾ ਹੈ। ਝੂੰਦਾ ਨੇ ਬਰਨਾਲਾ ਵਿਖੇ ਆਪਣੇ ਹੱਕਾਂ ਲਈ ਸ਼ਾਂਤਮਈ ਢੰਗ ਨਾਲ ਆਵਾਜ਼ ਬੁਲੰਦ ਕਰ ਰਹੇ ਸਫ਼ਾਈ ਕਰਮਚਾਰੀਆਂ ‘ਤੇ ਕੀਤੇ ਗਏ ਲਾਠੀਚਾਰਜ ਦੀ ਵੀ ਸਖ਼ਤ ਸ਼ਬਦਾਂ ਵਿੱਚ ਨਿੰਦਾ ਕੀਤੀ । ਇਸ ਮੌਕੇ ਤੇ ਸ਼ਹਿਰੀ ਪ੍ਰਧਾਨ ਕੁਲਵੰਤ ਸਿੰਘ ਸੋਹਲ, ਸਾਬਕਾ ਪ੍ਰਧਾਨ ਅਵਤਾਰ ਸਿੰਘ ਜੱਸਲ, ਕੌਂਸਲਰ ਅਮਨ ਅਫਰੀਦੀ, ਸੁਪਰਡੈਂਟ ਮਨੋਜ ਗਰਗ, ਹਰਵਿੰਦਰ ਸਿੰਘ ਖਾਲਸਾ, ਜਸਵਿੰਦਰ ਸਿੰਘ ਜੱਸੀ, ਇੰਦਰ ਸਿੰਘ ਘਟੌੜਾ, ਮਾ ਬਲਵੀਰ ਸਿੰਘ ਧਲੇਰ, ਮਾ ਪਰਮਜੀਤ ਸਿੰਘ ਜਵੰਧਾ, ਮਾ ਕੁਲਦੀਪ ਸਿੰਘ, ਮਾ ਰਜੇਸ਼ ਸ਼ਰਮਾ, ਮਾ ਪਵਨ ਸ਼ਰਮਾ, ਗਗਨ ਕਲੇਰਾ ਆਦਿ ਮੌਜੂਦ ਸਨ।
ਪਿਛਲੀ ਖ਼ਬਰ ਫਾਰਮੇਸੀ ਪ੍ਰੀਖਿਆ ਘੁਟਾਲੇ ਵਿਰੁੱਧ ਸੰਗਰੂਰ ਭਾਜਪਾ ਨੇ ਕੀਤਾ ਜ਼ਬਰਦਸਤ ਰੋਸ ਪ੍ਰਦਰਸ਼ਨ ਅਗਲੀ ਖ਼ਬਰ ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਵਲੋਂ ਚਰਨਜੀਤ ਮਵੀ ਸੀਨੀਅਰ ਮੀਤ ਪ੍ਰਧਾਨ ਨਿਯੁਕਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।