12-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-07-2026

ਫਾਰਮੇਸੀ ਪ੍ਰੀਖਿਆ ਘੁਟਾਲੇ ਵਿਰੁੱਧ ਸੰਗਰੂਰ ਭਾਜਪਾ ਨੇ ਕੀਤਾ ਜ਼ਬਰਦਸਤ ਰੋਸ ਪ੍ਰਦਰਸ਼ਨ

ਅਜੀਤ ਡੈਸਕ 26-07-2026
ਸੰਗਰੂਰ, 25 ਜੁਲਾਈ (ਦਮਨਜੀਤ ਸਿੰਘ) - ਆਮ ਆਦਮੀ ਪਾਰਟੀ ਦੀ ਪੰਜਾਬ ਸਰਕਾਰ ਦੌਰਾਨ ਸਾਹਮਣੇ ਆਏ ਫਾਰਮੇਸੀ ਪ੍ਰੀਖਿਆ ਘੁਟਾਲੇ ਅਤੇ ਪੈਸੇ ਲੈ ਕੇ ਪੇਪਰ ਕਰਵਾਉਣ ਦੇ ਗੰਭੀਰ ਦੋਸ਼ਾਂ ਦੇ ਵਿਰੋਧ ਵਿੱਚ, ਭਾਰਤੀ ਜਨਤਾ ਪਾਰਟੀ ਜ਼ਿਲ੍ਹਾ ਸੰਗਰੂਰ ਵੱਲੋਂ ਜ਼ਿਲ੍ਹਾ ਪ੍ਰਧਾਨ ਸੰਗਰੂਰ-1 ਮਨਿੰਦਰ ਸਿੰਘ ਕਪਿਆਲ ਦੀ ਅਗਵਾਈ ਹੇਠ ਬੱਤੀਆਂ ਵਾਲੇ ਚੌਂਕ ਸੰਗਰੂਰ ਵਿਖੇ ਪੰਜਾਬ ਸਰਕਾਰ ਖ਼ਿਲਾਫ਼ ਜ਼ਬਰਦਸਤ ਰੋਸ ਮੁਜ਼ਾਹਰਾ ਕੀਤਾ ਗਿਆ ਅਤੇ ਸਰਕਾਰ ਦਾ ਪੁਤਲਾ ਫੂਕਿਆ ਗਿਆ। ਸੂਬਾ ਕਮੇਟੀ ਮੈਂਬਰ ਲਲਿਤ ਗਰਗ ਅਤੇ ਸੁਨੀਲ ਗੋਇਲ ਡਿੰਪਲ ਨੇ ਆਖਿਆ ਕਿ ਭਾਜਪਾ ਪੰਜਾਬ ਦੀ ਜਨਤਾ ਅਤੇ ਨੌਜਵਾਨਾਂ ਦੇ ਹੱਕਾਂ ਲਈ ਵਚਨਬੱਧ ਹੈ। ਇਸ ਘੁਟਾਲੇ ਦੀ ਨਿਰਪੱਖ ਜਾਂਚ ਹੋਣੀ ਚਾਹੀਦੀ ਹੈ ਅਤੇ ਦੋਸ਼ੀਆਂ ਖਿਲਾਫ਼ ਸਖ਼ਤ ਤੋਂ ਸਖ਼ਤ ਕਾਰਵਾਈ ਕੀਤੀ ਜਾਣੀ ਚਾਹੀਦੀ ਹੈ। ਜੇਕਰ ਸਰਕਾਰ ਨੇ ਅਜਿਹੀਆਂ ਧਾਂਦਲੀਆਂ ‘ਤੇ ਲਗਾਮ ਨਾ ਲਗਾਈ, ਤਾਂ ਭਾਜਪਾ ਵੱਲੋਂ ਇਸ ਭ੍ਰਿਸ਼ਟਾਚਾਰ ਵਿਰੁੱਧ ਸੰਘਰਸ਼ ਨੂੰ ਹੋਰ ਵੀ ਤਿੱਖਾ ਕੀਤਾ ਜਾਵੇਗਾ। ਇਸ ਮੌਕੇ ਸਰਕਾਰ ਦੀ ਪ੍ਰਸ਼ਾਸਨਿਕ ਨਾਕਾਮੀ ਅਤੇ ਭ੍ਰਿਸ਼ਟਾਚਾਰ ਵਿਰੁੱਧ ਆਵਾਜ਼ ਬੁਲੰਦ ਕਰਦਿਆਂ ਧੂਰੀ ਤੋਂ ਭਾਜਪਾ ਦੇ ਹਲਕਾ ਇੰਚਾਰਜ ਰਣਦੀਪ ਸਿੰਘ ਦਿਓਲ ਅਤੇ ਪੰਜਾਬ ਭਾਜਪਾ ਦੇ ਸੀਨੀਅਰ ਆਗੂ ਜਤਿੰਦਰ ਕਾਲੜਾ ਨੇ ਕਿਹਾ ਕਿ ‘ਆਪ’ ਸਰਕਾਰ ਦੇ ਰਾਜ ਵਿੱਚ ਭ੍ਰਿਸ਼ਟਾਚਾਰ ਚਰਮ ਸੀਮਾ ‘ਤੇ ਪਹੁੰਚ ਚੁੱਕਾ ਹੈ। ਫਾਰਮੇਸੀ ਪ੍ਰੀਖਿਆ ਵਰਗੇ ਸੰਵੇਦਨਸ਼ੀਲ ਮਾਮਲੇ ਵਿੱਚ ਪੈਸੇ ਲੈ ਕੇ ਪੇਪਰ ਕਰਵਾਉਣ ਦੇ ਇਲਜ਼ਾਮਾਂ ਨੇ ਸਰਕਾਰ ਦੇ ਦਾਅਵਿਆਂ ਦੀ ਪੋਲ ਖੋਲ੍ਹ ਦਿੱਤੀ ਹੈ, ਜਿਸ ਨਾਲ ਪੰਜਾਬ ਦੇ ਮਿਹਨਤੀ ਨੌਜਵਾਨਾਂ ਦੇ ਭਵਿੱਖ ਨਾਲ ਸਿੱਧਾ ਖਿਲਵਾੜ ਕੀਤਾ ਜਾ ਰਿਹਾ ਹੈ। ਇਸ ਰੋਸ ਪ੍ਰਦਰਸ਼ਨ ਵਿੱਚ ਭਾਜਪਾ ਜ਼ਿਲ੍ਹਾ ਟੀਮ ਦੇ ਸਮੂਹ ਅਹੁਦੇਦਾਰ, ਸੀਨੀਅਰ ਆਗੂ ਅਤੇ ਵੱਡੀ ਗਿਣਤੀ ਵਿੱਚ ਵਰਕਰ ਸ਼ਾਮਲ ਹੋਏ ਜਿਨ੍ਹਾਂ ਵਿੱਚ ਗੁਰਤੇਜ ਸਿੰਘ ਝਨੇੜੀ, ਸਾਬਕਾ ਜਿਲਾ ਪ੍ਰਧਾਨ ਵਾਸਦੇਵ ਆਰੀਆ, ਜੀਵਨ ਗਰਗ, ਸਚਿਨ ਭਾਰਦਵਾਜ, ਜਗਦੀਪ ਤੂਰ, ਸੁਰਿੰਦਰ ਸ਼ਰਮਾ, ਜਗਦੇਵ ਸ਼ਰਮਾ, ਆਸ਼ੀਸ਼ ਕੁਮਾਰ, ਕ੍ਰਿਸ਼ਨ ਗੋਪਾਲ, ਨੀਲੂ, ਸੁਖਪਾਲ ਸ਼ਰਮਾ, ਬ੍ਰਜੇਸ਼ਵਰ ਗੋਇਲ,ਰੋਮੀ ਗੋਇਲ, ਜਗਸੀਰ ਸਿੰਘ, ਪਰਮਜੀਤ ਸਿੰਘ, ਵਿਸ਼ਾਲ ਗਰਗ ਸੋਨੂੰ, ਸੁਰੇਸ਼ ਬੇਦੀ, ਨਿਰਭੈ ਸਿੰਘ, ਸੇਵਕ ਸਿੰਘ, ਨਰਿੰਦਰ ਗੁਪਤਾ, ਗੁਰਪ੍ਰੀਤ ਸਿੰਘ, ਰਮਨਦੀਪ ਸਿੰਘ ਖਹਿਰਾ, ਨਵਦੀਪ ਗੋਇਲ, ਸੁਰਿੰਦਰ ਕੁਮਾਰ, ਨਰਿੰਦਰ ਸਿੰਘ, ਰੀਨਾ ਪਰੋਚਾ, ਸਰਲਾ ਦੇਵੀ, ਨਵਦੀਪ ਸਿੰਘ ਅਤੇ ਸੰਦੀਪ ਕੁਮਾਰ ਆਦਿ ਮੌਜੂਦ ਸਨ।
ਪਿਛਲੀ ਖ਼ਬਰ ਗੰਗਾ ਇੰਟਰਨੈਸ਼ਨਲ ਸਕੂਲ ਨੇ ਨਾਰਥ ਜ਼ੋਨ ਖੋ-ਖੋ ਚੈਂਪੀਅਨਸ਼ਿਪ ਜਿੱਤ ਕੇ ਰਚਿਆ ਇਤਿਹਾਸ ਅਗਲੀ ਖ਼ਬਰ ਸਾਬਕਾ ਵਿਧਾਇਕ ਝੂੰਦਾ ਨੇ ਹੜਤਾਲ ’ਤੇ ਬੈਠੇ ਸਫਾਈ ਕਰਮਚਾਰੀਆਂ ਨਾਲ ਕੀਤੀ ਮੁਲਾਕਾਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।