11-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-07-2026

ਮਿਸ਼ਨ ਹੈਲਪ ਆਰਗੇਨਾਈਜੇਸ਼ਨ ਨੇ ਬੇਨੜਾ ਸਕੂਲ ਵਿਚ ਲਗਵਾਇਆ ਵਾਟਰ ਕੂਲਰ ਅਤੇ ਆਰ.ਓ. ਸਿਸਟਮ

ਅਜੀਤ ਡੈਸਕ 26-07-2026
ਸੰਗਰੂਰ, 25 ਜੁਲਾਈ (ਧੀਰਜ ਪਸੋਰੀਆ) - ਮਿਸ਼ਨ ਹੈਲਪ ਆਰਗੇਨਾਈਜੇਸ਼ਨ ਵੱਲੋਂ ਸਰਕਾਰੀ ਸੀਨੀਅਰ ਸੰਕੈਡਰੀ ਸਕੂਲ ਬੇਨੜਾ ਦੇ ਵਿਦਿਆਰਥੀਆਂ ਲਈ ਸੁੱਧ ਤੇ ਸਾਫ ਪਾਣੀ ਮੁਹਈਆ ਕਰਵਾਉਣ ਦੇ ਮਕਸਦ ਨਾਲ ਵਾਟਰ ਕੂਲਰ ਅਤੇ ਆਰਓ ਸਿਸਟਮ ਦਾਨ ਵਿੱਚ ਦਿੱਤਾ ਗਿਆ। ਅੱਜ ਮਿਸ਼ਨ ਸੈਲਫ ਆਰਗਨਾਈਜੇਸ਼ਨ ਦੇ ਪ੍ਰਧਾਨ ਸ: ਸੁਬੇਗ ਸਿੰਘ, ਸ਼ੇਰ ਸਿੰਘ ਬਾਲੇਵਾਲ, ਅਨਿਲ ਕੁਮਾਰ ਗੋਇਲ, ਜਸਦੇਵ ਸਿੰਘ, ਚੰਦ ਸਿੰਘ, ਕਾਮਰੇਡ ਨਿਰੰਜਨ ਸਿੰਘ ਨੇ ਵਾਟਰ ਕੂਲਰ ਤੇ ਆਰ ਓ ਸਿਸਟਮ ਵਿਦਿਆਰਥੀਆਂ ਨੂੰ ਸਮਰਪਿਤ ਕਰਨ ਮੌਕੇ ਸੰਬੋਧਨ ਕਰਦਿਆਂ ਕਿਹਾ ਕਿ ਸੰਸਥਾ ਪਿਛਲੇ ਕਾਫੀ ਸਾਲਾਂ ਤੋਂ ਸਮਾਜ ਸੇਵਾ ਦੇ ਕੰਮਾਂ ਵਿੱਚ ਲੱਗੀ ਹੋਈ ਹੈ। ਹੁਣ ਤੱਕ ਵੱਡੀ ਗਿਣਤੀ ਵਿੱਚ ਸਕੂਲਾਂ ਵਿੱਚ ਵਾਟਰ ਕੂਲਰ, ਆਰ ਓ ਸਿਸਟਮ ਸਕੂਲਾਂ ਨੂੰ ਦਿੱਤੇ ਜਾ ਚੁੱਕੇ ਹਨ ਅਤੇ ਲੋੜਵੰਦ ਵਿਦਿਆਰਥੀਆਂ ਨੂੰ ਕੋਟੀਆਂ, ਕਾਪੀਆਂ, ਸਟੇਸ਼ਨਰੀ ਆਦਿ ਦੇਣ ਦਾ ਉਪਰਾਲਾ ਕੀਤਾ ਜਾਂਦਾ ਹੈ। ਸੰਸਥਾ ਵੱਲੋਂ ਆਉਣ ਵਾਲੇ ਸਮੇਂ ਵਿੱਚ ਵੀ ਸਮਾਜ ਸੇਵਾ ਦੇ ਉਪਰਾਲੇ ਕਰਦੀ ਰਹੇਗੀ। ਵਿਦਿਆਰਥੀਆਂ ਨੂੰ ਕਿਹਾ ਕਿ ਤੁਹਾਨੂੰ ਆਪਣੇ ਅਧਿਆਪਕਾਂ ਤੇ ਮਾਤਾ-ਪਿਤਾ ਦਾ ਸਤਿਕਾਰ ਕਰਨਾ ਚਾਹੀਦਾ ਹੈ। ਗਿਆਨ ਦੀ ਤਾਕਤ ਨਾਲ ਤੁਸੀਂ ਉੱਚੇ ਮੁਕਾਮ ਹਾਸਿਲ ਕਰ ਸਕਦੇ ਹੋ। ਅਧਿਆਪਕ ਦੇਵੀ ਦਿਆਲ ਵੱਲੋਂ ਕੀਤੇ ਮੰਚ ਸੰਚਾਲਣ ਦੌਰਾਨ ਪ੍ਰਿੰਸੀਪਲ ਸ੍ਰੀ ਪ੍ਰਵੀਨ ਕੁਮਾਰ ਮਨਚੰਦਾ ਨੇ ਆਏ ਹੋਏ ਮਹਿਮਾਨਾਂ ਨੂੰ ਜੀ ਆਇਆ ਕਿਹਾ। ਇਸ ਮੌਕੇ ਲੈਕਚਰਾਰ ਸੁਖਦੀਪ ਕੌਰ, ਪਰਮਜੀਤ ਕੌਰ, ਨਰਿੰਦਰ ਕੌਰ, ਪ੍ਰਿੰਸ ਸਿੰਗਲਾ, ਰਜਨੀ ਸ਼ਰਮਾ ਬਲਵਿੰਦਰ ਕੌਰ, ਏਕਤਾ ਸਿੰਗਲਾ, ਗੁਰਪ੍ਰੀਤ ਕੌਰ, ਹਰਪ੍ਰੀਤ ਕੌਰ, ਮਾਨਵਜੋਤ ਕੌਰ, ਕੈਂਪਸ ਮੈਨੇਜਰ ਅਵਤਾਰ ਸਿੰਘ ਅਤੇ ਵੱਡੀ ਗਿਣਤੀ ਵਿੱਚ ਵਿਦਿਆਰਥੀ ਮੌਜੂਦ ਸਨ।
ਪਿਛਲੀ ਖ਼ਬਰ ਖਾਦ ਦੀ ਨਿਰਵਿਘਨ ਸਪਲਾਈ ਯਕੀਨੀ ਬਣਾਉਣ ਲਈ ਮੁੱਖ ਖੇਤੀਬਾੜੀ ਅਫ਼ਸਰ ਵਲੋਂ ਖਾਦ ਹੋਲਸੇਲ ਡੀਲਰਾਂ ਨਾਲ ਕੀਤੀ ਮੀਟਿੰਗ ਅਗਲੀ ਖ਼ਬਰ ਭਗਵੰਤ ਮਾਨ ਸਰਕਾਰ ਦੀ ਪੁੱਠੀ ਗਿਣਤੀ ਸ਼ੁਰੂ-ਰਾਜਾ ਵੜਿੰਗ ਸੁਨਾਮ ਵਿਚ ਸਫ਼ਾਈ ਸੇਵਕਾਂ ਦੇ ਧਰਨੇ ’ਚ ਹੋਏ ਸ਼ਾਮਿਲ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।