11-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-07-2026

‘ਆਪ’ ਸਰਕਾਰ ਲੋਕਾਂ ਦੀ ਆਵਾਜ਼ ਨੂੰ ਲਾਠੀਆਂ ਦੇ ਜ਼ੋਰ ਨਾਲ ਦਬਾਉਣਾ ਚਾਹੁੰਦੀ ਹੈ : ਕਾਮਰੇਡ ਬਿੱਟੂ ਖੋਖਰ

ਅਜੀਤ ਡੈਸਕ 26-07-2026
ਲਹਿਰਾਗਾਗਾ, 25 ਜੁਲਾਈ (ਅਸ਼ੋਕ ਗਰਗ)–ਬਰਨਾਲਾ ਵਿਖੇ ਆਪਣੀਆਂ ਹੱਕੀ ਮੰਗਾਂ ਨੂੰ ਲੈ ਕੇ ਸੰਘਰਸ਼ ਕਰ ਰਹੇ ਸਫਾਈ ਸੇਵਕਾਂ ‘ਤੇ ਹੋਏ ਲਾਠੀਚਾਰਜ ਦੇ ਵਿਰੋਧ ਵਿੱਚ ਮਜ਼ਦੂਰ ਮੁਕਤੀ ਮੋਰਚਾ ਪੰਜਾਬ ਵੱਲੋਂ ਲਹਿਰਾਗਾਗਾ ਦੇ ਬੱਸ ਸਟੈਂਡ ਚੌਂਕ ਵਿੱਚ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਦੌਰਾਨ ਜ਼ਿਲ੍ਹਾ ਪ੍ਰਧਾਨ ਕਾਮਰੇਡ ਬਿੱਟੂ ਖੋਖਰ ਦੀ ਅਗਵਾਈ ਹੇਠ ਮੁੱਖ ਮੰਤਰੀ ਭਗਵੰਤ ਮਾਨ ਦਾ ਪੁਤਲਾ ਸਾੜਿਆ ਗਿਆ ਅਤੇ ਪੰਜਾਬ ਸਰਕਾਰ ਖ਼ਿਲਾਫ਼ ਜ਼ੋਰਦਾਰ ਨਾਅਰੇਬਾਜ਼ੀ ਕੀਤੀ ਗਈ। ਕਾਮਰੇਡ ਬਿੱਟੂ ਖੋਖਰ ਨੇ ਸੰਬੋਧਨ ਕਰਦਿਆਂ ਕਿਹਾ ਕਿ ਆਪਣੀਆਂ ਹੱਕੀ ਅਤੇ ਜਾਇਜ਼ ਮੰਗਾਂ ਲਈ ਸ਼ਾਂਤਮਈ ਢੰਗ ਨਾਲ ਸੰਘਰਸ਼ ਕਰ ਰਹੇ ਸਫਾਈ ਸੇਵਕਾਂ ‘ਤੇ ਪੁਲਿਸ ਵੱਲੋਂ ਲਾਠੀਚਾਰਜ ਕਰਵਾਉਣਾ ਪੰਜਾਬ ਸਰਕਾਰ ਦੀ ਤਾਨਾਸ਼ਾਹੀ ਸੋਚ ਨੂੰ ਦਰਸਾਉਂਦਾ ਹੈ। ਉਨ੍ਹਾਂ ਦੋਸ਼ ਲਾਇਆ ਕਿ ਸਰਕਾਰ ਆਪਣੇ ਚੋਣ ਵਾਅਦਿਆਂ ਤੋਂ ਮੁੱਕਰ ਰਹੀ ਹੈ ਅਤੇ ਮੁਲਾਜ਼ਮਾਂ ਦੀ ਆਵਾਜ਼ ਨੂੰ ਜ਼ਬਰਦਸਤੀ ਦਬਾਉਣ ਦੀ ਕੋਸ਼ਿਸ਼ ਕਰ ਰਹੀ ਹੈ। ਇਸ ਮੌਕੇ ਘੁਮੰਡ ਸਿੰਘ ਖਾਲਸਾ, ਸਾਧਾ ਸਿੰਘ ਖਾਲਸਾ, ਕਾਕਾ ਜਕੜ ਸਿੰਘ, ਅਮਨੀ ਲਹਿਰਾ ਸਮੇਤ ਹੋਰ ਵਰਕਰ ਵੀ ਹਾਜ਼ਰ ਸਨ।
ਪਿਛਲੀ ਖ਼ਬਰ ਰਾਈਸੀਲਾ ਗਰੁੱਪ ਹਰ ਸਾਲ ਸਰਕਾਰੀ ਸਕੂਲਾਂ ਦੇ 2700 ਵਿਦਿਆਰਥੀਆਂ ਦੀ ਲਗਭਗ 25 ਲੱਖ ਰੁਪਏ ਫੀਸ ਭਰ ਕੇ ਕਰ ਰਿਹਾ ਨਵੇਕਲੀ... ਅਗਲੀ ਖ਼ਬਰ ਖਾਦ ਦੀ ਨਿਰਵਿਘਨ ਸਪਲਾਈ ਯਕੀਨੀ ਬਣਾਉਣ ਲਈ ਮੁੱਖ ਖੇਤੀਬਾੜੀ ਅਫ਼ਸਰ ਵਲੋਂ ਖਾਦ ਹੋਲਸੇਲ ਡੀਲਰਾਂ ਨਾਲ ਕੀਤੀ ਮੀਟਿੰਗ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।