08-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-07-2026

ਰਾਕੇਸ਼ ਸਿੰਗਲਾ ਅਗਰਵਾਲ ਭਲਾਈ ਬੋਰਡ ਦੇ ਜ਼ਿਲ੍ਹਾ ਚੇਅਰਮੈਨ ਤੇ ਸ਼ੀਸ਼ਪਾਲ ਗਰਗ ਵਿਧਾਨ ਸਭਾ ਹਲਕਾ ਲਹਿਰਗਾਗਾ ਦੇ ਚੇਅਰਮੈਨ ਨਿਯੁਕਤ

ਅਜੀਤ ਡੈਸਕ 28-07-2026
ਲਹਿਰਾਗਾਗਾ, 27 ਜੁਲਾਈ (ਅਸ਼ੋਕ ਗਰਗ) - ਪੰਜਾਬ ਸਰਕਾਰ ਵੱਲੋਂ ਅਗਰਵਾਲ ਸਮਾਜ ਦੀ ਭਲਾਈ ਅਤੇ ਵਿਕਾਸ ਲਈ ਸਥਾਪਿਤ ਕੀਤੇ ਗਏ ਅਗਰਵਾਲ ਭਲਾਈ ਬੋਰਡ ਵਿੱਚ ਅਗਰਵਾਲ ਸਮਾਜ ਨਾਲ ਸਬੰਧਤ ਆਗੂਆਂ ਨੂੰ ਅਹਿਮ ਜ਼ਿੰਮੇਵਾਰੀਆਂ ਸੌਂਪੀਆਂ ਗਈਆਂ ਹਨ। ਇਨ੍ਹਾਂ ਨਿਯੁਕਤੀਆਂ ਨਾਲ ਲਹਿਰਾਗਾਗਾ ਅਤੇ ਸੰਗਰੂਰ ਦੇ ਅਗਰਵਾਲ ਸਮਾਜ ਵਿਚ ਖੁਸ਼ੀ ਦੀ ਲਹਿਰ ਹੈ। ਅਗਰਵਾਲ ਸਭਾ ਲਹਿਰਾਗਾਗਾ ਵਿੱਚ ਲੰਬੇ ਸਮੇਂ ਤੋਂ ਸਰਗਰਮ ਸਮਾਜ ਸੇਵਕ ਰਾਕੇਸ਼ ਸਿੰਗਲਾ ਨੂੰ ਅਗਰਵਾਲ ਭਲਾਈ ਬੋਰਡ ਜ਼ਿਲ੍ਹਾ ਸੰਗਰੂਰ ਦਾ ਚੇਅਰਮੈਨ ਨਿਯੁਕਤ ਕੀਤਾ ਗਿਆ ਹੈ। ਇਸੇ ਤਰ੍ਹਾਂ ਸ਼ੀਸ਼ਪਾਲ ਗਰਗ ਨੂੰ ਅਗਰਵਾਲ ਭਲਾਈ ਬੋਰਡ ਵਿਧਾਨ ਸਭਾ ਹਲਕਾ ਲਹਿਰਾਗਾਗਾ ਦਾ ਚੇਅਰਮੈਨ ਬਣਾਇਆ ਗਿਆ ਹੈ। ਇਨ੍ਹਾਂ ਨਿਯੁਕਤੀਆਂ ਦਾ ਮਹਿਲਾ ਅਗਰਵਾਲ ਸਭਾ ਪੰਜਾਬ ਦੀ ਸੂਬਾ ਪ੍ਰਧਾਨ ਮੈਡਮ ਕਾਂਤਾ ਗੋਇਲ ਨੇ ਭਰਵਾਂ ਸਵਾਗਤ ਕਰਦਿਆਂ ਪੰਜਾਬ ਸਰਕਾਰ ਦਾ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਰਾਕੇਸ਼ ਸਿੰਗਲਾ ਅਤੇ ਸ਼ੀਸ਼ਪਾਲ ਗਰਗ ਲੰਬੇ ਸਮੇਂ ਤੋਂ ਸਮਾਜਿਕ ਅਤੇ ਲੋਕ ਭਲਾਈ ਦੇ ਕੰਮਾਂ ਨਾਲ ਜੁੜੇ ਹੋਏ ਹਨ ਅਤੇ ਉਨ੍ਹਾਂ ਦੇ ਤਜਰਬੇ ਦਾ ਲਾਭ ਹੁਣ ਅਗਰਵਾਲ ਸਮਾਜ ਨੂੰ ਹੋਰ ਵੱਧ ਮਿਲੇਗਾ। ਮੈਡਮ ਕਾਂਤਾ ਗੋਇਲ ਨੇ ਆਸ ਪ੍ਰਗਟਾਈ ਕਿ ਦੋਵੇਂ ਨਵੇਂ ਚੇਅਰਮੈਨ ਸਮਾਜ ਦੀ ਭਲਾਈ, ਨੌਜਵਾਨਾਂ ਦੀ ਤਰੱਕੀ ਅਤੇ ਸਮਾਜਿਕ ਏਕਤਾ ਲਈ ਪੂਰੀ ਤਨਦੇਹੀ ਨਾਲ ਕੰਮ ਕਰਨਗੇ। ਉਨ੍ਹਾਂ ਕਿਹਾ ਕਿ ਇਹ ਨਿਯੁਕਤੀਆਂ ਅਗਰਵਾਲ ਸਮਾਜ ਲਈ ਮਾਣ ਵਾਲੀ ਗੱਲ ਹਨ ਅਤੇ ਸਮਾਜ ਦੇ ਵਿਕਾਸ ਨੂੰ ਨਵੀਂ ਦਿਸ਼ਾ ਦੇਣ ਵਿੱਚ ਸਹਾਈ ਸਾਬਤ ਹੋਣਗੀਆਂ। ਇਸ ਮੌਕੇ ਤਰਸੇਮ ਚੰਦ ਖੱਦਰ ਭੰਡਾਰ ਵਾਲੇ, ਬਲੇਸ ਗੋਇਲ ਵੀ ਮੌਜੂਦ ਸਨ।
ਪਿਛਲੀ ਖ਼ਬਰ ਗੁਰਬਖ਼ਸ਼ਪੁਰਾ ਦੇ ਚੀਮਾ ਪਰਿਵਾਰ ਨੇ ਕੈਨੇਡਾ ਤੋਂ ਸੰਤ ਹਾਕਮ ਸਿੰਘ ਗੰਡਾ ਸਿੰਘ ਵਾਲਾ ਦੇ ਪਰਿਵਾਰ ਨਾਲ ਦੁੱਖ ਕੀਤਾ ਸਾਂਝਾ ਅਗਲੀ ਖ਼ਬਰ ਜਨਰਲ ਵਰਗ ਭਰਾਤਰੀ ਜਥੇਬੰਦੀਆਂ ਵਲੋਂ ਸੰਗਰੂਰ ਵਿਖੇ ਲਗਾਤਾਰ ਧਰਨੇ ਦਾ ਐਲਾਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।