09-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-07-2026

ਅਮਰੀਕ ਸਿੰਘ ਫਰਵਾਹਾ ਟਾਂਕ ਕਸ਼ੱਤਰੀ ਸਭਾ ਅਹਿਮਦਗੜ੍ਹ ਦੇ ਸਰਬਸੰਮਤੀ ਨਾਲ ਪ੍ਰਧਾਨ ਤੇ ਮੋਹਣ ਸਿੰਘ ਸੈਕਟਰੀ ਚੁਣੇ

ਅਜੀਤ ਡੈਸਕ 28-07-2026
ਅਹਿਮਦਗੜ੍ਹ, 27 ਜੁਲਾਈ (ਸੁਖਜੀਤ ਸਿੰਘ ਖੇੜਾ) - ਟਾਂਕ ਕਸ਼ਤਰੀ ਸਭਾ ਅਹਿਮਦਗੜ੍ਹ ਬਿਰਾਦਰੀ ਦੀ ਇੱਕ ਭਰਵੀਂ ਮੀਟਿੰਗ ਦੌਰਾਨ ਸਰਬਸੰਮਤੀ ਨਾਲ ਸਰਦਾਰ ਅਮਰੀਕ ਸਿੰਘ ਫਰਵਾਹਾ ਨੂੰ ਸਭਾ ਦਾ ਪ੍ਰਧਾਨ ਚੁਣਿਆ ਗਿਆ। ਇਸ ਮੌਕੇ ਹਾਜ਼ਰ ਸਮੂਹ ਮੈਂਬਰਾਂ ਨੇ ਨਵੀਂ ਟੀਮ ਨੂੰ ਵਧਾਈ ਦਿੰਦਿਆਂ ਆਸ ਪ੍ਰਗਟਾਈ ਕਿ ਉਹ ਬਿਰਾਦਰੀ ਦੀ ਏਕਤਾ, ਸਮਾਜਿਕ ਭਲਾਈ ਅਤੇ ਨੌਜਵਾਨਾਂ ਦੀ ਤਰੱਕੀ ਲਈ ਪੂਰੀ ਤਨਦੇਹੀ ਨਾਲ ਕੰਮ ਕਰਨਗੇ।ਮੀਟਿੰਗ ਦੌਰਾਨ ਜਗਵੰਤ ਸਿੰਘ ਜੱਗੀ ਅਤੇ ਅਮਰ ਸਿੰਘ ਸਰਾਓ ਨੂੰ ਸਭਾ ਦਾ ਸਰਪ੍ਰਸਤ ਨਿਯੁਕਤ ਕੀਤਾ ਗਿਆ। ਇਸ ਤੋਂ ਇਲਾਵਾ ਸੀਨੀਅਰ ਆਗੂ ਅਵਤਾਰ ਸਿੰਘ ਜੱਸਲ ਨੂੰ ਮੁੱਖ ਸਲਾਹਕਾਰ ਦੀ ਜ਼ਿੰਮੇਵਾਰੀ ਸੌਂਪੀ ਗਈ। ਸਭਾ ਦੀ ਕਾਰਜਕਾਰਨੀ ਵਿੱਚ ਮੋਹਨ ਸਿੰਘ ਸਰਾਓ ਨੂੰ ਸੈਕਟਰੀ ਅਤੇ ਹਰਮਿੰਦਰ ਸਿੰਘ ਔਲਖ ਨੂੰ ਜੁਆਇੰਟ (ਸਹਾਇਕ) ਸੈਕਟਰੀ ਨਿਯੁਕਤ ਕੀਤਾ ਗਿਆ। ਪਰਮਜੀਤ ਸਿੰਘ ਸਰਾਓ ਸੀਨੀਅਰ ਮੀਤ ਪ੍ਰਧਾਨ, ਕਾਨੂੰਨੀ ਸਲਾਹਕਾਰ ਮੇਹਰ ਸਿੰਘ ਗਰਚਾ, ਸਾਧੂ ਸਿੰਘ ਪ੍ਰੈਸ ਸਕੱਤਰ, ਜੂਨੀਅਰ ਮੀਤ ਪ੍ਰਧਾਨ ਅਮਰਜੀਤ ਸਿੰਘ, ਗੁਰਚਰਨ ਸਿੰਘ ਚੰਨਾ ਮੀਤ ਪ੍ਰਧਾਨ, ਕੁਲਦੀਪ ਸਿੰਘ ਗਰਚਾ ਮੀਤ ਪ੍ਰਧਾਨ, ਰਜਿੰਦਰ ਸਿੰਘ ਕੈਂਥ ਨੂੰ ਖਜਾਨਚੀ ਨਿਯੁਕਤ ਕੀਤਾ ਗਿਆ। ਨਵ-ਨਿਯੁਕਤ ਪ੍ਰਧਾਨ ਸਰਦਾਰ ਅਮਰੀਕ ਸਿੰਘ ਫਰਵਾਹਾ ਨੇ ਸਮੂਹ ਬਿਰਾਦਰੀ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਹ ਸਭ ਨੂੰ ਨਾਲ ਲੈ ਕੇ ਚੱਲਣਗੇ ਅਤੇ ਸਮਾਜ ਦੀ ਭਲਾਈ, ਆਪਸੀ ਭਾਈਚਾਰੇ ਨੂੰ ਮਜ਼ਬੂਤ ਕਰਨ ਅਤੇ ਨੌਜਵਾਨ ਪੀੜ੍ਹੀ ਨੂੰ ਸਮਾਜ ਸੇਵਾ ਨਾਲ ਜੋੜਨ ਲਈ ਹਰ ਸੰਭਵ ਯਤਨ ਕਰਨਗੇ। ਉਨ੍ਹਾਂ ਕਿਹਾ ਕਿ ਸਭਾ ਦੀਆਂ ਪਰੰਪਰਾਵਾਂ ਨੂੰ ਹੋਰ ਮਜ਼ਬੂਤ ਬਣਾਉਣ ਅਤੇ ਬਿਰਾਦਰੀ ਦੇ ਹਿੱਤਾਂ ਦੀ ਰਾਖੀ ਲਈ ਸਮੂਹ ਮੈਂਬਰਾਂ ਦੇ ਸਹਿਯੋਗ ਨਾਲ ਲਗਾਤਾਰ ਕੰਮ ਕੀਤਾ ਜਾਵੇਗਾ।
ਪਿਛਲੀ ਖ਼ਬਰ ਹਰਦੇਵ ਮੇਘਵਾਲ ਨੇ ਪਿੰਡ ਰਾਮਪੁਰਾ ਵਿਖੇ ਭਾਜਪਾ ਅਹੁਦੇਦਾਰਾਂ ਨਾਲ ਕੀਤੀ ਮੀਟਿੰਗ ਅਗਲੀ ਖ਼ਬਰ ਮਾਤਾ ਮਹਿੰਦਰ ਕੌਰ ਅਕਾਲ ਚਲਾਣਾ ਕਰ ਗਏ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।