09-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-07-2026

ਝਾੜੂ ਦੀ ਰਾਜਨੀਤੀ ਜ਼ਰੀਏ ਸੱਤਾ ’ਚ ਆਈ ਆਪ ਸਫਾਈ ਸੇਵਕਾਂ ਦੀ ਸਾਰ ਲੈਣ ਤੋਂ ਮੁਨਕਰ–ਦਾਮਨ ਬਾਜਵਾ

ਅਜੀਤ ਡੈਸਕ 29-07-2026

ਸੁਨਾਮ ਊਧਮ ਸਿੰਘ ਵਾਲਾ, 28 ਜੁਲਾਈ (ਹਰਚੰਦ ਸਿੰਘ ਭੁੱਲਰ,ਸਰਬਜੀਤ ਸਿੰਘ ਧਾਲੀਵਾਲ)-ਨਗਰ ਕੌਂਸਲ ਸੁਨਾਮ ਊਧਮ ਸਿੰਘ ਵਾਲਾ ਵਿਖੇ ਪਿਛਲੇ ਕਈ ਦਿਨਾਂ ਤੋਂ ਆਪਣੀਆਂ ਹੱਕੀ ਮੰਗਾਂ ਨੂੰ ਲੈ ਕੇ ਧਰਨੇ ‘ਤੇ ਬੈਠੇ ਸਫ਼ਾਈ ਕਰਮਚਾਰੀਆਂ ਅਤੇ ਕੱਚੇ ਮੁਲਾਜ਼ਮਾਂ ਦੇ ਸਮਰਥਨ ਵਿਚ ਭਾਜਪਾ ਜ਼ਿਲ੍ਹਾ ਸੰਗਰੂਰ-2 ਦੀ ਜ਼ਿਲ੍ਹਾ ਪ੍ਰਧਾਨ ਦਾਮਨ ਬਾਜਵਾ ਪਹੁੰਚੇ। ਇਸ ਦੌਰਾਨ ਉਨ੍ਹਾਂ ਨੇ ਕਰਮਚਾਰੀਆਂ ਨਾਲ ਗੱਲਬਾਤ ਕਰਕੇ ਉਨ੍ਹਾਂ ਦੀਆਂ ਸਮੱਸਿਆਵਾਂ ਸੁਣੀਆਂ ਅਤੇ ਭਰੋਸਾ ਦਿੱਤਾ ਕਿ ਭਾਰਤੀ ਜਨਤਾ ਪਾਰਟੀ ਉਨ੍ਹਾਂ ਦੀਆਂ ਜਾਇਜ਼ ਮੰਗਾਂ ਦੇ ਹੱਕ ਵਿੱਚ ਹਰ ਸੰਘਰਸ਼ ਵਿੱਚ ਉਨ੍ਹਾਂ ਦੇ ਨਾਲ ਖੜ੍ਹੀ ਰਹੇਗੀ।ਇਸ ਮੌਕੇ ਦਾਮਨ ਬਾਜਵਾ ਨੇ ਪੰਜਾਬ ਸਰਕਾਰ ਅਤੇ ਸੁਨਾਮ ਦੇ ਵਿਧਾਇਕ ਅਮਨ ਅਰੋੜਾ ‘ਤੇ ਨਿਸ਼ਾਨਾ ਸਾਧਦਿਆਂ ਕਿਹਾ ਕਿ ਇਹ ਬਹੁਤ ਹੀ ਦੁੱਖਦਾਈ ਅਤੇ ਹੈਰਾਨੀਜਨਕ ਗੱਲ ਹੈ ਕਿ ਪੰਜਾਬ ਸਰਕਾਰ ਦੇ ਪ੍ਰਧਾਨ ਅਤੇ ਸੁਨਾਮ ਦੇ ਵਿਧਾਇਕ ਦੀ ਰਿਹਾਇਸ਼ ਤੋਂ ਮਹਿਜ਼ 200 ਮੀਟਰ ਦੀ ਦੂਰੀ ‘ਤੇ ਸਫ਼ਾਈ ਕਰਮਚਾਰੀ ਪਿਛਲੇ ਕਰੀਬ 20 ਦਿਨਾਂ ਤੋਂ ਆਪਣੀਆਂ ਹੱਕੀ ਮੰਗਾਂ ਲਈ ਧਰਨੇ ‘ਤੇ ਬੈਠੇ ਹਨ, ਪਰ ਸਰਕਾਰ ਦਾ ਕੋਈ ਵੀ ਨੁਮਾਇੰਦਾ ਉਨ੍ਹਾਂ ਦੀ ਸਾਰ ਲੈਣ ਨਹੀਂ ਪਹੁੰਚਿਆ।ਉਨ੍ਹਾਂ ਕਿਹਾ ਆਮ ਆਦਮੀ ਪਾਰਟੀ ਪੰਜਾਬ ਚ ਝਾੜੂ ਦੀ ਰਾਜਨੀਤੀ ਜਰੀਏ ਸਤਾ ਵਿਚ ਆਈ ਸੀ, ਪਰ ਅੱਜ ਉਸੇ ਝਾੜੂ ਨਾਲ ਸ਼ਹਿਰ ਨੂੰ ਸਾਫ਼ ਰੱਖਣ ਵਾਲੇ ਸਫ਼ਾਈ ਸੇਵਕਾਂ ਦੀ ਆਵਾਜ਼ ਆਪ ਆਗੂਆਂ ਨੂੰ ਸੁਣਾਈ ਨਹੀਂ ਦੇ ਰਹੀ। ਦਾਮਨ ਬਾਜਵਾ ਨੇ ਕਿਹਾ ਕਿ ਆਮ ਆਦਮੀ ਪਾਰਟੀ ਨੇ ਚੋਣਾਂ ਦੌਰਾਨ ਹਰ ਵਰਗ ਨਾਲ ਵੱਡੇ-ਵੱਡੇ ਵਾਅਦੇ ਕੀਤੇ ਸਨ, ਪਰ ਅੱਜ ਹਰ ਵਰਗ ਆਪਣੀਆਂ ਮੰਗਾਂ ਲਈ ਸੜਕਾਂ ‘ਤੇ ਸੰਘਰਸ਼ ਕਰਨ ਲਈ ਮਜਬੂਰ ਹੈ। ਸਫ਼ਾਈ ਕਰਮਚਾਰੀ ਵੀ ਆਪਣੇ ਹੱਕਾਂ ਲਈ ਧਰਨੇ ਦੇਣ ਲਈ ਮਜਬੂਰ ਹਨ, ਜੋ ਸਰਕਾਰ ਦੀ ਨਾਕਾਮੀ ਦਾ ਸਪੱਸ਼ਟ ਸਬੂਤ ਹੈ।ਉਨ੍ਹਾਂ ਪੰਜਾਬ ਸਰਕਾਰ ਨੂੰ ਅਪੀਲ ਕੀਤੀ ਕਿ ਸਫ਼ਾਈ ਕਰਮਚਾਰੀਆਂ ਨਾਲ ਤੁਰੰਤ ਗੱਲਬਾਤ ਕਰਕੇ ਉਨ੍ਹਾਂ ਦੀਆਂ ਜਾਇਜ਼ ਮੰਗਾਂ ਦਾ ਹੱਲ ਕੀਤਾ ਜਾਵੇ ਤਾਂ ਜੋ ਕਰਮਚਾਰੀਆਂ ਨੂੰ ਇਨਸਾਫ਼ ਮਿਲ ਸਕੇ ਅਤੇ ਸ਼ਹਿਰ ਦੀ ਸਫ਼ਾਈ ਵਿਵਸਥਾ ਵੀ ਪ੍ਰਭਾਵਿਤ ਨਾਂ ਹੋਵੇ। ਇਸ ਮੌਕੇ ਰਾਜੀਵ ਕੁਮਾਰ ਮੱਖਣ, ਸੰਜੇ ਗੋਇਲ ਖਡਿਆਲੀਆ, ਰਿੰਕੂ ਆਲਮਪੁਰੀਆ, ਪਰਵਿੰਦਰ ਗੋਇਲ, ਸ਼ੰਕਰ ਬਾਂਸਲ ਅਤੇ ਅਸ਼ੋਕ ਗੋਇਲ ਆਦਿ ਮੌਜੂਦ ਸਨ।

ਪਿਛਲੀ ਖ਼ਬਰ ਖਨੌਰੀ ’ਚ ਸਰਗਰਮ ਅੰਤਰਰਾਜੀ ਲੁਟੇਰਾ ਗਰੋਹ ਦੀਆਂ ਚਾਰ ਔਰਤਾਂ ਨੂੰ ਲੋਕਾਂ ਨੇ ਦਬੋਚ ਕੇ ਕੀਤਾ ਪੁਲਿਸ ਹਵਾਲੇ ਅਗਲੀ ਖ਼ਬਰ ਬਰਨਾਲਾ ਵਿਖੇ ਸਫ਼ਾਈ ਸੇਵਕਾਂ ’ਤੇ ਲਾਠੀਚਾਰਜ ਕਰਨ ਵਾਲੇ ਪੁਲਿਸ ਅਧਿਕਾਰੀਆਂ ਨੂੰ ਨੌਕਰੀ ਤੋਂ ਬਰਖ਼ਾਸਤ ਕਰਨ ਲਈ ਮੁੱਖ ਸਕ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।