09-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-07-2026

ਪੰਜਾਬ ਸਰਕਾਰ ਦੇ ਲਾਰਿਆਂ ਤੋਂ ਤੰਗ ਕੰਪਿਊਟਰ ਅਧਿਆਪਕਾਂ ਵਲੋਂ 31 ਨੂੰ ਸੁਨਾਮ ’ਚ ਪੰਜਾਬ ਸਰਕਾਰ ਖਿਲਾਫ ਰੋਸ ਪ੍ਰਦਰਸ਼ਨ

ਅਜੀਤ ਡੈਸਕ 29-07-2026
ਸੁਨਾਮ ਊਧਮ ਸਿੰਘ ਵਾਲਾ, 28 ਜੁਲਾਈ (ਹਰਚੰਦ ਸਿੰਘ ਭੁੱਲਰ, ਸਰਬਜੀਤ ਸਿੰਘ ਧਾਲੀਵਾਲ) - ਕੰਪਿਊਟਰ ਟੀਚਰਜ਼ ਯੂਨੀਅਨ ਪੰਜਾਬ ਦੇ ਜਿਲ੍ਹਾ ਪ੍ਰਧਾਨ ਕੁਲਵਿੰਦਰ ਸਿੰਘ ਅਤੇ ਸੂਬਾਈ ਆਗੂ ਨਰਦੀਪ ਸ਼ਰਮਾ ਨੇ ਮੀਟਿੰਗ ਉਪਰੰਤ ਪ੍ਰੈਸ ਬਿਆਨ ਜਰੀਏ ਕਿਹਾ ਕਿ ਪੰਜਾਬ ਸਰਕਾਰ ਦੇ ਝੂਠੇ ਵਾਅਦਿਆਂ ਅਤੇ ਲਾਰਿਆਂ ਤੋਂ ਤੰਗ ਆਕੇ ਜਥੇਬੰਦੀ ਵਲੋਂ ਆਰ-ਪਾਰ ਦੀ ਲੜਾਈ ਦਾ ਲੜਨ ਦਾ ਐਲਾਨ ਕੀਤਾ ਗਿਆ ਹੈ। ਉਕਤ ਆਗੂਆਂ ਨੇ ਕਿਹਾ ਕਿ ਜਥੇਬੰਦੀ ਵਲੋਂ ਲਏ ਗਏ ਫੈਸਲੇ ਅਨੁਸਾਰ 31 ਜੁਲਾਈ ਨੂੰ ਸੁਨਾਮ ਵਿਖੇ ਆਮ ਆਦਮੀ ਪਾਰਟੀ ਪੰਜਾਬ ਦੇ ਸੂਬਾ ਪ੍ਰਧਾਨ ਅਤੇ ਕੈਬਨਿਟ ਮੰਤਰੀ ਅਮਨ ਅਰੋੜਾ ਦੀ ਰਿਹਾਇਸ਼ ਦਾ ਘਿਰਾਓ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਜਦੋਂ ਤੱਕ 2 ਦਸੰਬਰ 2010 ਦਾ ਨੋਟੀਫਿਕੇਸ਼ਨ, ਚੋਣ ਮੈਨੀਫੈਸਟੋ ਅਨੁਸਾਰ ਕੀਤੇ ਗਏ ਵਾਅਦੇ ਅਤੇ 15 ਸਤੰਬਰ 2022 ਨੂੰ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਵਲੋਂ ਕੀਤਾ ਅਧਿਕਾਰਤ ਐਲਾਨ ਇੰਨ੍ਹ-ਬਿੰਨ੍ਹ ਲਾਗੂ ਨਹੀਂ ਹੁੰਦਾ ਉਦੋਂ ਤੱਕ ਸੰਘਰਸ਼ ਜਾਰੀ ਰਹੇਗਾ।
ਪਿਛਲੀ ਖ਼ਬਰ ਐੱਸ.ਯੂ.ਐੱਸ ਕਾਲਜ ਮਹਿਲਾਂ ਚੌਕ ਦੇ ਬੀ.ਐੱਡ. ਸਾਲ ਦੂਜਾ ਦਾ ਨਤੀਜਾ ਰਿਹਾ ਸ਼ਾਨਦਾਰ ਅਗਲੀ ਖ਼ਬਰ ਸ਼ਹਿਣਾ ਵਿਖੇ ਸੈਂਪਲ ਭਰਨ ਆਈ ਟੀਮ ਦੀ ਅਫ਼ਵਾਹ ਕਾਰਨ ਕਈ ਘੰਟੇ ਰਿਹਾ ਬਾਜ਼ਾਰ ਬੰਦ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।