02-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-07-2026

ਪਿੰਡ ਨਕਟੇ ਵਿਖੇ ਸ਼ਾਰਟ ਸਰਕਿਟ ਕਾਰਨ ਅੱਠ ਪਸ਼ੂਆਂ ਦੀ ਮੌਤ

ਅਜੀਤ ਡੈਸਕ 30-07-2026

ਭਵਾਨੀਗੜ੍ਹ, 29 ਜੁਲਾਈ (ਰਣਧੀਰ ਸਿੰਘ ਫੱਗੂਵਾਲਾ, ਲਖਵਿੰਦਰ ਪਾਲ ਗਰਗ) – ਪਿੰਡ ਨਕਟੇ ਵਿਖੇ ਬੀਤੀ ਰਾਤ ਇੱਕ ਦੁਖਦਾਈ ਹਾਦਸਾ ਵਾਪਰ ਗਿਆ, ਜਿੱਥੇ ਬਿਜਲੀ ਦੇ ਸ਼ਾਰਟ ਸਰਕਿਟ ਕਾਰਨ ਕਰੰਟ ਲੱਗਣ ਨਾਲ ਪਸ਼ੂ ਪਾਲਕ ਪਰਗਟ ਸਿੰਘ ਪੁੱਤਰ ਗੁਰਬਚਨ ਸਿੰਘ ਦੇ ਅੱਠ ਪਸ਼ੂਆਂ ਦੀ ਮੌਤ ਹੋ ਗਈ। ਪ੍ਰਾਪਤ ਜਾਣਕਾਰੀ ਅਨੁਸਾਰ ਰਾਤ ਸਮੇਂ ਅਚਾਨਕ ਬਿਜਲੀ ਦਾ ਸ਼ਾਰਟ ਸਰਕਿਟ ਹੋਣ ਕਾਰਨ ਪਸ਼ੂ ਕਰੰਟ ਦੀ ਲਪੇਟ ਵਿੱਚ ਆ ਗਏ। ਜਦੋਂ ਤੱਕ ਪਰਿਵਾਰਕ ਮੈਂਬਰਾਂ ਨੂੰ ਘਟਨਾ ਦਾ ਪਤਾ ਲੱਗਿਆ, ਉਦੋਂ ਤੱਕ ਅੱਠੇ ਪਸ਼ੂਆਂ ਦੀ ਮੌਤ ਹੋ ਚੁੱਕੀ ਸੀ। ਇਸ ਹਾਦਸੇ ਨਾਲ ਪਸ਼ੂ ਪਾਲਕ ਨੂੰ ਲੱਖਾਂ ਰੁਪਏ ਦਾ ਆਰਥਿਕ ਨੁਕਸਾਨ ਹੋਇਆ ਹੈ। ਘਟਨਾ ਦੀ ਸੂਚਨਾ ਮਿਲਣ ਉਪਰੰਤ ਪਿੰਡ ਵਾਸੀ ਮੌਕੇ ’ਤੇ ਇਕੱਠੇ ਹੋ ਗਏ ਅਤੇ ਉਨ੍ਹਾਂ ਨੇ ਪ੍ਰਸ਼ਾਸਨ ਤੋਂ ਮਾਮਲੇ ਦੀ ਜਾਂਚ ਕਰਵਾ ਕੇ ਪੀੜਤ ਪਰਿਵਾਰ ਨੂੰ ਯੋਗ ਮੁਆਵਜ਼ਾ ਦੇਣ ਦੀ ਮੰਗ ਕੀਤੀ ਹੈ।

ਪਿਛਲੀ ਖ਼ਬਰ ਮਿੰਨੀ ਕਹਾਣੀ ਲੇਖਕ ਮੰਚ ਵਲੋਂ ਸਾਲਾਨਾ ਪੁਰਸਕਾਰਾਂ ਦਾ ਐਲਾਨ ਅਗਲੀ ਖ਼ਬਰ ਭਾਈ ਅੰਮ੍ਰਿਤਪਾਲ ਸਿੰਘ ਸਮੇਤ ਸਮੂਹ ਬੰਦੀ ਸਿੰਘਾਂ ਦੀ ਰਿਹਾਈ ਲਈ ਮੁੱਖ ਮੰਤਰੀ ਨਿਵਾਸ ਦੇ ਘਿਰਾਓ ਲਈ ਸੰਗਰੂਰ ਤੋਂ ਵੱਡਾ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।