02-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-08-2026

ਭਾਜਪਾ ਦੇ ਸੰਗਰੂਰ ਦਫਤਰ ’ਤੇ ਪੈਟਰੋਲ ਬੰਬ ਸੁੱਟਣ ਦੇ ਮਾਮਲੇ ’ਚ ਗ੍ਰਿਫਤਾਰ ਦੋ ਜਣਿਆਂ ਨੂੰ ਮੁੜ ਤਿੰਨ ਦਿਨਾਂ ਦੇ ਪੁਲਿਸ ਰਿਮਾਂਡ ’ਤੇ ਭੇਜਿਆ

ਸੰਗਰੂਰ, 1 ਅਗਸਤ (ਧੀਰਜ ਪਸੋਰੀਆ, ਦਮਨਜੀਤ ਸਿੰਘ) - ਪਿਛਲੇ ਹਫਤੇ ਭਾਜਪਾ ਦੇ ਸੰਗਰੂਰ ਦਫਤਰ ਤੇ ਪੈਟਰੋਲ ਬੰਬ ਸੁੱਟੇ ਜਾਣ ਦੀ ਵਾਰਦਾਤ ਨੂੰ ਲੈ ਕੇ ਦਰਜ ਪੁਲਿਸ ਮਾਮਲੇ ਵਿੱਚ ਗਿਰਫਤਾਰ ਦੋ ਵਿਅਕਤੀਆਂ ਨੂੰ ਸੰਗਰੂਰ ਦੀ ਅਦਾਲਤ ਨੇ ਮੁੜ ਤਿੰਨ ਦਿਨਾਂ ਦੇ ਪੁਲਿਸ ਰਿਮਾਂਡ ਉੱਤੇ ਭੇਜਿਆ ਹੈ। ਮੁਦਈ ਪੱਖ ਦੇ ਵਕੀਲ ਲਲਿਤ ਕੁਮਾਰ ਗਰਗ ਨੇ ਦੱਸਿਆ ਕਿ ਇਸ ਘਟਨਾ ਨੂੰ ਲੈ ਕੇ ਭਾਜਪਾ ਜਿਲ੍ਹਾ ਪ੍ਰਧਾਨ ਮਨਿੰਦਰ ਸਿੰਘ ਕਪਿਆਲ ਦੀ ਸ਼ਿਕਾਇਤ ਤੇ ਪੁਲਿਸ ਥਾਣਾ ਸਿਟੀ ਸੰਗਰੂਰ ਵਿਖੇ ਮਾਮਲਾ ਦਰਜ ਕੀਤਾ ਗਿਆ ਸੀ।

ਐਡਵੋਕੇਟ ਲਲਿਤ ਕੁਮਾਰ ਗਰਗ ਜਾਣਕਾਰੀ ਦਿੰਦੇ ਹੋਏ। ਤਸਵੀਰ-ਮੁਕੇਸ਼ ਕੁਮਾਰ 02-08-2026
ਸੰਗਰੂਰ, 1 ਅਗਸਤ (ਧੀਰਜ ਪਸੋਰੀਆ, ਦਮਨਜੀਤ ਸਿੰਘ) - ਪਿਛਲੇ ਹਫਤੇ ਭਾਜਪਾ ਦੇ ਸੰਗਰੂਰ ਦਫਤਰ ਤੇ ਪੈਟਰੋਲ ਬੰਬ ਸੁੱਟੇ ਜਾਣ ਦੀ ਵਾਰਦਾਤ ਨੂੰ ਲੈ ਕੇ ਦਰਜ ਪੁਲਿਸ ਮਾਮਲੇ ਵਿੱਚ ਗਿਰਫਤਾਰ ਦੋ ਵਿਅਕਤੀਆਂ ਨੂੰ ਸੰਗਰੂਰ ਦੀ ਅਦਾਲਤ ਨੇ ਮੁੜ ਤਿੰਨ ਦਿਨਾਂ ਦੇ ਪੁਲਿਸ ਰਿਮਾਂਡ ਉੱਤੇ ਭੇਜਿਆ ਹੈ। ਮੁਦਈ ਪੱਖ ਦੇ ਵਕੀਲ ਲਲਿਤ ਕੁਮਾਰ ਗਰਗ ਨੇ ਦੱਸਿਆ ਕਿ ਇਸ ਘਟਨਾ ਨੂੰ ਲੈ ਕੇ ਭਾਜਪਾ ਜਿਲ੍ਹਾ ਪ੍ਰਧਾਨ ਮਨਿੰਦਰ ਸਿੰਘ ਕਪਿਆਲ ਦੀ ਸ਼ਿਕਾਇਤ ਤੇ ਪੁਲਿਸ ਥਾਣਾ ਸਿਟੀ ਸੰਗਰੂਰ ਵਿਖੇ ਮਾਮਲਾ ਦਰਜ ਕੀਤਾ ਗਿਆ ਸੀ। ਇਸ ਦੇ ਸਬੰਧ ਵਿੱਚ ਸੰਗਰੂਰ ਪੁਲਿਸ ਨੇ ਪੈਟਰੋਲ ਬੰਬ ਸੁੱਟਣ ਦੇ ਕਥਿਤ ਦੋਸ਼ਾਂ ਵਿੱਚ ਦੋ ਨੌਜਵਾਨਾਂ ਹੈਪੀ ਸਿੰਘ ਵਾਸੀ ਭੰਮਾਬੱਦੀ ਅਤੇ ਜਸਪ੍ਰੀਤ ਸਿੰਘ ਜੱਸੀ ਵਾਸੀ ਲਹਿਰਾ ਨੂੰ ਨਾਮਜਦ ਕਰ ਕੇ 24 ਘੰਟਿਆਂ ਦੇ ਅੰਦਰ ਅੰਦਰ ਗ੍ਰਿਫਤਾਰ ਕਰਨ ਦਾ ਦਾਅਵਾ ਕਰਦਿਆਂ ਵਾਰਦਾਤ ਵਿੱਚ ਵਰਤਿਆ ਮੋਟਰਸਾਈਕਲ ਅਤੇ ਦੋ ਮੋਬਾਇਲ ਫੋਨ ਵੀ ਬਰਾਮਦ ਕਰਵਾਉਣ ਦਾ ਦਾਅਵਾ ਕੀਤਾ ਸੀ। ਪੁਲਿਸ ਨੇ ਦਰਜ ਮਾਮਲੇ ਵਿੱਚ ਯੂਏਪੀਏ ਦੀਆਂ ਧਾਰਾਵਾਂ ਦਾ ਵਾਧਾ ਕਰਦਿਆਂ ਇਹਨਾਂ ਨੂੰ ਅਦਾਲਤ ਵਿੱਚ ਪੇਸ਼ ਕੀਤਾ ਗਿਆ ਸੀ। ਅਦਾਲਤ ਨੇ ਇਹਨਾਂ ਦੋਨਾਂ ਨੌਜਵਾਨਾਂ ਨੂੰ ਚਾਰ ਦਿਨਾਂ ਦੇ ਪੁਲਿਸ ਰਿਮਾਂਡ ਉੱਤੇ ਭੇਜ ਦਿੱਤਾ ਸੀ! ਅੱਜ ਰਿਮਾਂਡ ਖਤਮ ਹੋਣ ਉੱਤੇ ਫਿਰ ਪੇਸ਼ ਕਰਨ ਤੋਂ ਬਾਅਦ ਅਦਾਲਤ ਨੇ ਇਹਨਾਂ ਦੋਨੋਂ ਨੌਜਵਾਨਾਂ ਨੂੰ ਮੁੜ ਤਿੰਨ ਦਿਨਾਂ ਦੇ ਪੁਲਿਸ ਰਿਮਾਂਡ ਉੱਤੇ ਭੇਜਿਆ ਹੈ।
ਪਿਛਲੀ ਖ਼ਬਰ ਈ-20 ਪੈਟਰੋਲ ਅਤੇ ਡੀਜ਼ਲ ਦੇ ਮੁੱਦੇ ’ਤੇ ਅਰਵਿੰਦ ਕੇਜਰੀਵਾਲ ਨੇ ਪਾਰਟੀ ਵਰਕਰਾਂ ਨਾਲ ਕੀਤੀ ਵਰਚੂਅਲ ਮੀਟਿੰਗ ਅਗਲੀ ਖ਼ਬਰ ਪੀ. ਆਰ. ਟੀ. ਸੀ. ਦੇ ਦੋ ਮੁਲਾਜ਼ਮ ਚੂਰਾ ਪੋਸਤ ਦੀ ਤਸਕਰੀ ਦੇ ਦੋਸ਼ਾਂ ਵਿੱਚੋਂ ਬਰੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।