ਸਰਕਾਰ ਸਫ਼ਾਈ ਸੇਵਕਾਂ ਦੀਆਂ ਮੰਗਾਂ ਨੂੰ ਤੁਰੰਤ ਮੰਨੇ-ਜੱਸੀ ਮੰਨਵੀ
ਅਹਿਮਦਗੜ੍ਹ, 1 ਅਗਸਤ (ਰਣਧੀਰ ਸਿੰਘ ਮਹੋਲੀ) - ਸ਼੍ਰੋਮਣੀ ਅਕਾਲੀ ਦਲ ਦੇ ਅਮਰਗੜ੍ਹ ਹਲਕਾ ਇੰਚਾਰਜ ਜਸਬੀਰ ਸਿੰਘ ਜੱਸੀ ਮੰਨਵੀ ਨੇ ਆਮ ਆਦਮੀ ਪਾਰਟੀ ਸਰਕਾਰ ‘ਤੇ ਦੋਸ਼ ਲਗਾਇਆ ਕਿ ਸਰਕਾਰ ਪੰਜਾਬ ਭਰ ਦੇ ਸਫ਼ਾਈ ਸੇਵਕਾਂ ਦੀਆਂ ਮੰਗਾਂ ਨੂੰ ਅਣਡਿੱਠ ਕਰ ਰਹੀ ਹੈ। ਚਿਤਾਵਨੀ ਦਿੰਦੇ ਕਿਹਾ ਕਿ ਜੇਕਰ ਸਰਕਾਰ ਸਫ਼ਾਈ ਸੇਵਕਾਂ ਦੀਆਂ ਮੰਗਾਂ ਨੂੰ ਇੰਝ ਹੀ ਨਜ਼ਰਅੰਦਾਜ਼ ਕਰਦੀ ਰਹੀ ਤਾਂ ਸ਼੍ਰੋਮਣੀ ਅਕਾਲੀ ਦਲ ਸਫ਼ਾਈ ਸੇਵਕਾਂ ਦੇ ਨਾਲ ਮਿਲ ਕੇ ਆਪ ਸਰਕਾਰ ਖ਼ਿਲਾਫ਼ ਵੱਡੇ ਪੱਧਰ ‘ਤੇ ਸੰਘਰਸ਼ ਵਿੱਢੇਗਾ।
ਅਜੀਤ ਡੈਸਕ
02-08-2026