03-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-08-2026

22 ਨਵ-ਨਿਯੁਕਤ ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਨੂੰ ਸੌਂਪੇ ਨਿਯੁਕਤੀ ਪੱਤਰ

ਮਾਲੇਰਕੋਟਲਾ, 2 ਅਗਸਤ (ਮਨਜਿੰਦਰ ਸਿੰਘ ਸਰੌਦ, ਪਾਰਸ ਜੈਨ)-ਪੰਜਾਬ ਸਰਕਾਰ ਵੱਲੋਂ ਪਾਰਦਰਸ਼ੀ, ਯੋਗਤਾ-ਅਧਾਰਿਤ ਤੇ ਲੋਕ-ਪੱਖੀ ਭਰਤੀ ਪ੍ਰਕਿਰਿਆ ਨੂੰ ਯਕੀਨੀ ਬਣਾਉਣ ਦੀ ਵਚਨਬੱਧਤਾ ਨੂੰ ਅੱਗੇ ਵਧਾਉਂਦਿਆਂ ਵਿਧਾਨ ਸਭਾ ਹਲਕਾ ਅਮਰਗੜ੍ਹ ਦੇ ਵਿਧਾਇਕ ਪ੍ਰੋ. ਜਸਵੰਤ ਸਿੰਘ ਗੱਜਣਮਾਜਰਾ ਨੇ ਆਪਣੇ ਦਫ਼ਤਰ ਤਾਰਾ ਇਨਕਲੇਵ ਵਿਖੇ ਕਰਵਾਏ ਗਏ ਸਮਾਗਮ ਦੌਰਾਨ 17 ਨਵ-ਨਿਯੁਕਤ ਆਂਗਣਵਾੜੀ ਹੈਲਪਰਾਂ ਤੇ 5 ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਤਕਸੀਮ ਕੀਤੇ।

ਜੇਤੂ ਬੱਚੇ ਸਭਾ ਦੇ ਆਹੁਦੇਦਾਰਾਂ ਨਾਲ। ਤਸਵੀਰ- ਭੁੱਲਰ 03-08-2026
ਮਾਲੇਰਕੋਟਲਾ, 2 ਅਗਸਤ (ਮਨਜਿੰਦਰ ਸਿੰਘ ਸਰੌਦ, ਪਾਰਸ ਜੈਨ)-ਪੰਜਾਬ ਸਰਕਾਰ ਵੱਲੋਂ ਪਾਰਦਰਸ਼ੀ, ਯੋਗਤਾ-ਅਧਾਰਿਤ ਤੇ ਲੋਕ-ਪੱਖੀ ਭਰਤੀ ਪ੍ਰਕਿਰਿਆ ਨੂੰ ਯਕੀਨੀ ਬਣਾਉਣ ਦੀ ਵਚਨਬੱਧਤਾ ਨੂੰ ਅੱਗੇ ਵਧਾਉਂਦਿਆਂ ਵਿਧਾਨ ਸਭਾ ਹਲਕਾ ਅਮਰਗੜ੍ਹ ਦੇ ਵਿਧਾਇਕ ਪ੍ਰੋ. ਜਸਵੰਤ ਸਿੰਘ ਗੱਜਣਮਾਜਰਾ ਨੇ ਆਪਣੇ ਦਫ਼ਤਰ ਤਾਰਾ ਇਨਕਲੇਵ ਵਿਖੇ ਕਰਵਾਏ ਗਏ ਸਮਾਗਮ ਦੌਰਾਨ 17 ਨਵ-ਨਿਯੁਕਤ ਆਂਗਣਵਾੜੀ ਹੈਲਪਰਾਂ ਤੇ 5 ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਤਕਸੀਮ ਕੀਤੇ। ਇਸ ਮੌਕੇ ਉਨ੍ਹਾਂ ਨੇ ਨਵ-ਨਿਯੁਕਤ ਕਰਮਚਾਰੀਆਂ ਨੂੰ ਵਧਾਈ ਦਿੰਦਿਆਂ ਉਨ੍ਹਾਂ ਦੇ ਉੱਜਵਲ ਭਵਿੱਖ ਲਈ ਸ਼ੁਭਕਾਮਨਾਵਾਂ ਵੀ ਦਿੱਤੀਆਂ। ਵਿਧਾਇਕ ਪ੍ਰੋ. ਜਸਵੰਤ ਸਿੰਘ ਗੱਜਣਮਾਜਰਾ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸਰਕਾਰੀ ਭਰਤੀਆਂ ਵਿੱਚ ਪੂਰੀ ਪਾਰਦਰਸ਼ਤਾ ਅਤੇ ਨਿਰੋਲ ਮੈਰਿਟ ਨੂੰ ਤਰਜੀਹ ਦਿੱਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਇਹ ਨਿਯੁਕਤੀਆਂ ਬਿਨਾਂ ਕਿਸੇ ਭੇਦਭਾਵ ਅਤੇ ਸਿਰਫ਼ ਯੋਗਤਾ ਦੇ ਆਧਾਰ ‘ਤੇ ਕੀਤੀਆਂ ਗਈਆਂ ਹਨ, ਜੋ ਸਰਕਾਰ ਦੀ ਸਾਫ਼-ਸੁਥਰੀ ਅਤੇ ਜਵਾਬਦੇਹ ਕਾਰਜ-ਪ੍ਰਣਾਲੀ ਦਾ ਪ੍ਰਤੀਕ ਹਨ। ਬਾਲ ਵਿਕਾਸ ਪ੍ਰੋਜੈਕਟ ਅਫ਼ਸਰ (ਸੀ.ਡੀ.ਪੀ.ਓ.) ਪਵਨ ਕੁਮਾਰ ਨੇ ਨਵ-ਨਿਯੁਕਤ ਵਰਕਰਾਂ ਅਤੇ ਹੈਲਪਰਾਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਆਂਗਣਵਾੜੀ ਕੇਂਦਰ ਬੱਚਿਆਂ ਦੇ ਪੋਸ਼ਣ, ਸਿਹਤ ਅਤੇ ਸ਼ੁਰੂਆਤੀ ਸਿੱਖਿਆ ਦੀ ਮਜ਼ਬੂਤ ਨੀਂਹ ਹਨ। ਇਸ ਮੌਕੇ ਸਰਪੰਚ ਐਸੋਸੀਏਸ਼ਨ ਦੇ ਪ੍ਰਧਾਨ ਸਰਪੰਚ ਨਰੇਸ਼ ਕੁਮਾਰ ਨਾਰੀਕੇ ਹਾਜ਼ਰ ਸਨ।
ਪਿਛਲੀ ਖ਼ਬਰ ਮਨੁੱਖੀ ਅਧਿਕਾਰ ਕਮਿਸ਼ਨ ਦੇ ਲੋਕਾਂ ਦੀਆਂ ਮੁਸ਼ਕਲਾਂ ਹੱਲ ਕਰਵਾਉਣ ਲਈ ਯਤਨਸ਼ੀਲ - ਜਤਿੰਦਰ ਸਿੰਘ ਸ਼ੈਂਟੀ ਪੰਜਾਬ ਵਿੱਚ ਸ... ਅਗਲੀ ਖ਼ਬਰ ਭਗਵੰਤ ਮਾਨ ਸਰਕਾਰ ਨੇ ਵਾਅਦੇ ਹੀ ਪੂਰੇ ਨਹੀਂ ਕੀਤੇ ਬਲਕਿ ਵਾਅਦਿਆਂ ਤੋਂ ਅੱਗੇ ਜਾ ਕੇ ਕੰਮ ਕੀਤੇ ਹਨ -‘ਆਪ’ ਆਗੂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।