ਵਿਧਾਇਕਾ ਭਰਾਜ ਦੇ ਪਿੰਡ ਘਾਬਦਾਂ ਵਿਖੇ ਲੋਕ ਮਿਲਣੀ ਪ੍ਰੋਗਰਾਮ ਕੀਤਾ
ਸੰਗਰੂਰ, 2 ਅਗਸਤ (ਧੀਰਜ ਪਸੋਰੀਆ) - ਲੋਕਾਂ ਨੂੰ ਬਿਹਤਰ ਅਤੇ ਪਾਰਦਰਸ਼ੀ ਪ੍ਰਸ਼ਾਸਨ ਮੁਹੱਈਆ ਕਰਵਾਉਣ ਦੇ ਉਦੇਸ਼ ਨਾਲ ਚਲਾਏ ਜਾ ਰਹੇ ‘ਲੋਕ ਮਿਲਣੀ’ ਪ੍ਰੋਗਰਾਮ ਤਹਿਤ ਹਲਕਾ ਵਿਧਾਇਕਾ ਨਰਿੰਦਰ ਕੌਰ ਭਰਾਜ ਨੇ ਘਾਬਦਾਂ ਵਿਖੇ ਕਰਵਾਏ ਗਏ ਸਮਾਗਮਾ ਵਿੱਚ ਸ਼ਿਰਕਤ ਕਰ ਕੇ ਲੋਕਾਂ ਨਾਲ ਗੱਲਬਾਤ ਕੀਤੀ। ਵਿਧਾਇਕਾ ਨਰਿੰਦਰ ਕੌਰ ਭਰਾਜ ਦਾ ਪਿੰਡ ਵਿਖੇ ਪੁੱਜਣ ’ਤੇ ਸ਼ਾਨਦਾਰ ਸਵਾਗਤ ਕੀਤਾ ਗਿਆ ।
ਅਜੀਤ ਡੈਸਕ
03-08-2026