03-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-08-2026

ਮਿਸ਼ਨ ਪੰਜਾਬ ਹਰਿਆਲੀ ਦਾ ਆਗਾਜ਼

ਅਮਰਗੜ੍ਹ, 2 ਅਗਸਤ (ਪਵਿੱਤਰ ਸਿੰਘ) - ਦਸਮੇਸ਼ ਮਾਡਲ ਸੀਨੀਅਰ ਸੈਕੰਡਰੀ ਸਕੂਲ ਬਾਗੜੀਆਂ ਵਿੱਚ ਮਿਸ਼ਨ ਪੰਜਾਬ ਹਰਿਆਲੀ 2026 ਦਾ ਆਗਾਜ਼ ਕੀਤਾ ਗਿਆ। ਜਿਸ ਤਹਿਤ ਪੰਜਾਬ ਸਰਕਾਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸ੍ਰੀ ਗੁਰੂ ਰਵਿਦਾਸ ਜੀ ਦੇ 650ਵੀਂ ਜੈਯੰਤੀ ਦੇ ਸੰਬੰਧ ਵਿੱਚ ਸਕੂਲ ਨੂੰ ਹਰਿਆ ਭਰਿਆ ਬਣਾਉਣ ਲਈ ਬੂਟੇ ਲਗਾਏ ਗਏ।

ਬਿੱਲ ਨਾ ਭਰਨ ’ ਤੇ ਕੋਈ ਵੀ ਹਸਪਤਾਲ ਮਰੀਜ਼ ਜਾਂ ਮ੍ਰਿਤਕ ਦੇਹ ਨਹੀਂ ਰੋਕ ਸਕੇਗਾ 03-08-2026
ਅਮਰਗੜ੍ਹ, 2 ਅਗਸਤ (ਪਵਿੱਤਰ ਸਿੰਘ) - ਦਸਮੇਸ਼ ਮਾਡਲ ਸੀਨੀਅਰ ਸੈਕੰਡਰੀ ਸਕੂਲ ਬਾਗੜੀਆਂ ਵਿੱਚ ਮਿਸ਼ਨ ਪੰਜਾਬ ਹਰਿਆਲੀ 2026 ਦਾ ਆਗਾਜ਼ ਕੀਤਾ ਗਿਆ।ਜਿਸ ਤਹਿਤ ਪੰਜਾਬ ਸਰਕਾਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸ੍ਰੀ ਗੁਰੂ ਰਵਿਦਾਸ ਜੀ ਦੇ 650ਵੀਂ ਜੈਯੰਤੀ ਦੇ ਸੰਬੰਧ ਵਿੱਚ ਸਕੂਲ ਨੂੰ ਹਰਿਆ ਭਰਿਆ ਬਣਾਉਣ ਲਈ ਬੂਟੇ ਲਗਾਏ ਗਏ।ਜਿਸ ਸੰਬੰਧੀ ਜਾਣਕਾਰੀ ਦਿੰਦਿਆਂ ਸਕੂਲ ਪ੍ਰਿੰਸੀਪਲ ਅਸ਼ਵਿੰਦਰ ਕੁਮਾਰ ਦਾਨੀ ਨੇ ਦੱਸਿਆ ਕਿ ਸਕੂਲ ਵਿੱਚ ਜਿੱਥੇ ਵੀ ਥਾਂ ਸੀ, ਉੱਥੇ ਬੂਟੇ ਲਗਾਏ ਗਏ।ਇਸ ਪ੍ਰੋਗਰਾਮ ‘ਚ ਕਮੇਟੀ ਮੈਂਬਰ ਡਾ: ਜਗਦੇਵ ਸਿੰਘ ਤੋਂ ਇਲਾਵਾ ਪਿੰਡ ਦੇ ਸਰਪੰਚ ਅਤੇ ਪੰਚ ਸ਼ਾਮਲ ਹੋਏ। ਚੇਅਰਮੈਨ ਅਸ਼ੋਕ ਕੁਮਾਰ ਦਾਨੀ ਨੇ ਬੱਚਿਆਂ ਨੂੰ ਪੌਦਿਆਂ ਦੀ ਮਹੱਤਤਾ ਦੀ ਜਾਣਕਾਰੀ ਦਿੱਤੀ ਅਤੇ ਵੱਧ ਤੋਂ ਵੱਧ ਬੂਟੇ ਲਗਾਉਣ ਅਤੇ ਉਹਨਾਂ ਦੀ ਦੇਖਭਾਲ ਕਰਨ ਲਈ ਪ੍ਰੇਰਿਤ ਕੀਤਾ। ਵਾਇਸ ਪ੍ਰਿੰਸੀਪਲ ਮੈਡਮ ਮਮਤਾ ਦਾਨੀ ਨੇ ਸਾਰੇ ਆਏ ਮਹਿਮਾਨਾਂ ਦਾ ਧੰਨਵਾਦ ਕੀਤਾ ਅਤੇ ਬੱਚਿਆਂ ਨੂੰ ਬੂਟੇ ਵੰਡੇ ਤਾਂ ਜੋ ਉਹ ਆਪਣੇ ਘਰ ਵਿੱਚ ਅਤੇ ਹੋਰ ਥਾਂਵਾਂ ’ਤੇ ਬੂਟੇ ਲਗਾ ਸਕਣ।
ਪਿਛਲੀ ਖ਼ਬਰ ਝਨੇੜੀ ਵਿਚ ਪਬਲਿਕ ਸ਼ੈੱਡ ਲਈ 10 ਲੱਖ ਦੀ ਗ੍ਰਾਂਟ ਦਾ ਕੀਤਾ ਐਲਾਨ ਵਿਧਾਇਕ ਨਰਿੰਦਰ ਕੌਰ ਭਰਾਜ ਨੇ ਪਿੰਡ ਝਨੇੜੀ ਤੇ ਭਵਾਨੀ... ਅਗਲੀ ਖ਼ਬਰ ਵਿਧਾਇਕਾ ਭਰਾਜ ਦੇ ਪਿੰਡ ਘਾਬਦਾਂ ਵਿਖੇ ਲੋਕ ਮਿਲਣੀ ਪ੍ਰੋਗਰਾਮ ਕੀਤਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।