03-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-08-2026

ਅਮਨ ਅਰੋੜਾ ਵਲੋਂ ਖੂਨਦਾਨ ਕੈਂਪ ਦਾ ਉਦਘਾਟਨ

ਸੁਨਾਮ ਊਧਮ ਸਿੰਘ ਵਾਲਾ, 2 ਅਗਸਤ (ਹਰਚੰਦ ਸਿੰਘ ਭੁੱਲਰ,ਸਰਬਜੀਤ ਸਿੰਘ ਧਾਲੀਵਾਲ) - ਲਾਇਨਜ਼ ਕਲੱਬ ਸੁਨਾਮ ਰਾਇਲਜ ਵਲੋਂ ਕਲੱਬ ਪ੍ਰਧਾਨ ਕੁਲਵਿੰਦਰ ਸਿੰਘ ਨਾਮਧਾਰੀ ਦੀ ਅਗਵਾਈ ਵਿਚ ਸਥਾਨਕ ਨਵੀਂ ਅਨਾਜ ਮੰਡੀ ਵਿਖੇ ਵਿਸ਼ਾਲ ਖੂਨਦਾਨ ਕੈਂਪ ਲਗਾਇਆ ਗਿਆ। ਜਿਸ ਦਾ ਉਦਘਾਟਨ ਆਮ ਆਦਮੀ ਪਾਰਟੀ ਦੇ ਸੂਬਾ ਪ੍ਰਧਾਨ ਅਤੇ ਕੈਬਨਿਟ ਮੰਤਰੀ ਅਮਨ ਅਰੋੜਾ ਵਲੋਂ ਕੀਤਾ ਗਿਆ।

ਅਜੀਤ ਡੈਸਕ 03-08-2026
ਸੁਨਾਮ ਊਧਮ ਸਿੰਘ ਵਾਲਾ, 2 ਅਗਸਤ (ਹਰਚੰਦ ਸਿੰਘ ਭੁੱਲਰ,ਸਰਬਜੀਤ ਸਿੰਘ ਧਾਲੀਵਾਲ) - ਲਾਇਨਜ਼ ਕਲੱਬ ਸੁਨਾਮ ਰਾਇਲਜ ਵਲੋਂ ਕਲੱਬ ਪ੍ਰਧਾਨ ਕੁਲਵਿੰਦਰ ਸਿੰਘ ਨਾਮਧਾਰੀ ਦੀ ਅਗਵਾਈ ਵਿਚ ਸਥਾਨਕ ਨਵੀਂ ਅਨਾਜ ਮੰਡੀ ਵਿਖੇ ਵਿਸ਼ਾਲ ਖੂਨਦਾਨ ਕੈਂਪ ਲਗਾਇਆ ਗਿਆ। ਜਿਸ ਦਾ ਉਦਘਾਟਨ ਆਮ ਆਦਮੀ ਪਾਰਟੀ ਦੇ ਸੂਬਾ ਪ੍ਰਧਾਨ ਅਤੇ ਕੈਬਨਿਟ ਮੰਤਰੀ ਅਮਨ ਅਰੋੜਾ ਵਲੋਂ ਕੀਤਾ ਗਿਆ। ਕੈਂਪ ਦੌਰਾਨ ਕਸ਼ਮੀਰੀ ਹਸਪਤਾਲ ਸੁਨਾਮ ਦੇ ਡਾਕਟਰ ਅੰਸ਼ੁਮਨ ਫੁੱਲ ਦੀ ਟੀਮ ਵਲੋਂ 263 ਯੂਨਿਟ ਖੂਨ ਇਕੱਠਾ ਕੀਤਾ ਗਿਆ। ਕੈਬਨਿਟ ਮੰਤਰੀ ਅਮਨ ਅਰੋੜਾ ਨੇ ਕਲੱਬ ਆਹੁਦੇਦਾਰਾਂ ਦੇ ਉਪਰਾਲੇ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਖੂਨਦਾਨ ਨੂੰ ਸੱਭ ਤੋਂ ਉੱਤਮ ਦਾਨ ਮੰਨਿਆ ਜਾਂਦਾ ਹੈ ਕਿਉਂਕਿ ਇਸ ਨਾਲ ਅਨੇਕਾਂ ਹੀ ਕੀਮਤੀ ਜਾਨਾਂ ਬਚਾਈਆਂ ਜਾ ਸਕਦੀਆਂ ਹਨ। ਇਸ ਸਮੇ ਕਲੱਬ ਵਲੋਂ ਕੈਬਨਿਟ ਮੰਤਰੀ ਅਮਨ ਅਰੋੜਾ ਨੂੰ ਸਨਮਾਨਿਤ ਵੀ ਕੀਤਾ ਗਿਆ। ਇਸ ਮੌਕੇ ਬਲਜੀਤ ਕੌਰ ਨਾਮਧਾਰੀ, ਸਰਪੰਚ ਮਨਿੰਦਰ ਸਿੰਘ ਲਖਮੀਰਵਾਲਾ, ਸੰਜੀਵ ਮੈਨਨ, ਪ੍ਰਧਾਨ ਮਨਪ੍ਰੀਤ ਬਾਂਸਲ, ਯਾਦਵਿੰਦਰ ਸਿੰਘ ਨਿਰਮਾਣ, ਰਾਜਨ ਸਿੰਗਲਾ, ਪ੍ਰਵੀਨ ਗਰਗ, ਗਗਨਦੀਪ ਸਿੰਘ ਲਿੱਲੀ, ਗੁਰਿੰਦਰਜੀਤ ਸਿੰਘ ਧਾਲੀਵਾਲ, ਮਨਪ੍ਰੀਤ ਸਿੰਘ ਢਿੱਲੋਂ, ਰਿੰਕੂ ਬਾਂਸਲ, ਗੁਰਸ਼ਰਨ ਸਿੰਘ ਧਾਲੀਵਾਲ, ਪਰਮਿੰਦਰ ਸਿੰਘ ਜਾਰਜ, ਜੁਗਰਾਜ ਸਿੰਘ ਢੱਡਰੀਆਂ, ਰਜਨੀਸ਼ ਗਰਗ, ਮੁਨੀਸ਼ ਗੁਪਤਾ ,ਹਰਵਿੰਦਰ ਸਿੰਘ ਨਾਮਧਾਰੀ ਅਤੇ ਕਰੁਨ ਬਾਂਸਲ ਆਦਿ ਮੌਜੂਦ ਸਨ।
ਪਿਛਲੀ ਖ਼ਬਰ ਸਾਹਿਤ ਸਦਨ ਨੇ ਡਾ. ਉਡਾਰੀ ਦੀ ਯਾਦ ਵਿਚ ਕਰਵਾਇਆ ਕਵੀ ਦਰਬਾਰ ਐੱਸ.ਡੀ. ਸਕੂਲ ਦੇ ਅਧਿਆਪਕ ਅਵਿਨਾਸ਼ ਚੰਦਰ ਦੀ ਸੇਵਾ-ਮੁਕਤੀ... ਅਗਲੀ ਖ਼ਬਰ 35 ਕਰੋੜ ਰੁਪਏ ਦੀ ਲਾਗਤ ਨਾਲ ਸਿੰਚਾਈ ਪ੍ਰੋਜੈਕਟ ਲੋਕਾਂ ਨੂੰ ਸਮਰਪਿਤ, ਹਲਕਾ ਲਹਿਰਾ ਦੇ ਅਨੇਕਾਂ ਪਿੰਡਾਂ ਨੂੰ ਮਿਲੇਗਾ ਨਹ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।