03-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-08-2026

ਦਾਮਨ ਬਾਜਵਾ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪਵਿੱਤਰ ਮਿੱਟੀ ਦਾ ਕਲਸ਼ ਲੈ ਕੇ ਗੁਰਦੁਆਰੇ ਪਹੁੰਚੇ

ਸੁਨਾਮ ਊਧਮ ਸਿੰਘ ਵਾਲਾ, 2 ਅਗਸਤ (ਹਰਚੰਦ ਸਿੰਘ ਭੁੱਲਰ, ਸਰਬਜੀਤ ਸਿੰਘ ਧਾਲੀਵਾਲ) - ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ ਪਵਿੱਤਰ ਜਨਮ ਅਸਥਾਨ ਸ੍ਰੀ ਸੀਰ ਗੋਵਰਧਨਪੁਰ ਕਾਂਸ਼ੀ, (ਬਨਾਰਸ) ਤੋਂ ਆਈ ਪਵਿੱਤਰ ਮਿੱਟੀ ਦੇ ਕਲਸ਼ ਨੂੰ ਭਾਜਪਾ ਜ਼ਿਲ੍ਹਾ ਸੰਗਰੂਰ-2 ਦੀ ਜ਼ਿਲ੍ਹਾ ਪ੍ਰਧਾਨ ਦਾਮਨ ਬਾਜਵਾ ਸੁਨਾਮ ਊਧਮ ਸਿੰਘ ਵਾਲਾ ਸਥਿਤ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੇ ਗੁਰਦੁਆਰਾ ਕੋਕੋ ਮਾਜਰੀ ਸਾਹਿਬ ਵਿਖੇ ਲੈ ਕੇ ਪਹੁੰਚੇ। ਇਸ ਸਮੇ ਇਲਾਕੇ ਦੀਆਂ ਸਮੂਹ ਸੰਗਤਾਂ ਵੱਲੋਂ ਪਵਿੱਤਰ ਕਲਸ਼ ਦਾ ਫੁੱਲਾਂ ਦੀ ਵਰਖਾ ਕਰਕੇ ਨਿੱਘਾ ਅਤੇ ਸ਼ਰਧਾ ਭਰਿਆ ਸਵਾਗਤ ਕੀਤਾ ਗਿਆ।

ਬਨਾਰਸ ਤੋਂ ਪਵਿੱਤਰ ਮਿੱਟੀ ਦੇ ਕਲਸ਼ ਨੂੰ ਗੁਰਦੁਆਰਾ ਕੋਕੋ ਮਾਜਰੀ ਪਹੁੰਚਦੇ ਹੋਏ ਦਾਮਨ ਬਾਜਵਾ ਅਤੇ ਹੋਰ। ਤਸਵੀਰ – ਭੁੱਲਰ 03-08-2026
ਸੁਨਾਮ ਊਧਮ ਸਿੰਘ ਵਾਲਾ, 2 ਅਗਸਤ (ਹਰਚੰਦ ਸਿੰਘ ਭੁੱਲਰ, ਸਰਬਜੀਤ ਸਿੰਘ ਧਾਲੀਵਾਲ) - ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ ਪਵਿੱਤਰ ਜਨਮ ਅਸਥਾਨ ਸ੍ਰੀ ਸੀਰ ਗੋਵਰਧਨਪੁਰ ਕਾਂਸ਼ੀ, (ਬਨਾਰਸ) ਤੋਂ ਆਈ ਪਵਿੱਤਰ ਮਿੱਟੀ ਦੇ ਕਲਸ਼ ਨੂੰ ਭਾਜਪਾ ਜ਼ਿਲ੍ਹਾ ਸੰਗਰੂਰ-2 ਦੀ ਜ਼ਿਲ੍ਹਾ ਪ੍ਰਧਾਨ ਦਾਮਨ ਬਾਜਵਾ ਸੁਨਾਮ ਊਧਮ ਸਿੰਘ ਵਾਲਾ ਸਥਿਤ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੇ ਗੁਰਦੁਆਰਾ ਕੋਕੋ ਮਾਜਰੀ ਸਾਹਿਬ ਵਿਖੇ ਲੈ ਕੇ ਪਹੁੰਚੇ।ਇਸ ਸਮੇ ਇਲਾਕੇ ਦੀਆਂ ਸਮੂਹ ਸੰਗਤਾਂ ਵੱਲੋਂ ਪਵਿੱਤਰ ਕਲਸ਼ ਦਾ ਫੁੱਲਾਂ ਦੀ ਵਰਖਾ ਕਰਕੇ ਨਿੱਘਾ ਅਤੇ ਸ਼ਰਧਾ ਭਰਿਆ ਸਵਾਗਤ ਕੀਤਾ ਗਿਆ। ਸੰਗਤਾਂ ਨੇ ਜੈਕਾਰਿਆਂ ਦੀ ਗੂੰਜ ਵਿੱਚ ਗੁਰੂ ਮਹਾਰਾਜ ਜੀ ਦੇ ਚਰਨਾਂ ਵਿੱਚ ਨਤਮਸਤਕ ਹੋ ਕੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ। ਇਸ ਮੌਕੇ ਦਾਮਨ ਬਾਜਵਾ ਨੇ ਕਿਹਾ ਕਿ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਇਹ ਪਵਿੱਤਰ ਯਾਤਰਾ ਅਤੇ ਸਮਾਗਮ ਭਾਰਤ ਦੇ ਮਾਣਯੋਗ ਪ੍ਰਧਾਨ ਮੰਤਰੀ ਸ਼੍ਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਪੰਜਾਬ ਭਾਜਪਾ ਵੱਲੋਂ ਸ਼ਰਧਾ ਅਤੇ ਸਤਿਕਾਰ ਨਾਲ ਕਰਵਾਏ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਇਸ ਪਹਿਲ ਦਾ ਉਦੇਸ਼ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ ਸਮਾਨਤਾ, ਭਾਈਚਾਰੇ, ਸੇਵਾ ਅਤੇ ਮਾਨਵਤਾ ਦੇ ਸੰਦੇਸ਼ ਨੂੰ ਘਰ-ਘਰ ਤੱਕ ਪਹੁੰਚਾਉਣਾ ਅਤੇ ਸਮਾਜ ਨੂੰ ਉਨ੍ਹਾਂ ਦੀ ਮਹਾਨ ਸਿੱਖਿਆ ਨਾਲ ਜੋੜਨਾ ਹੈ। ਉਨ੍ਹਾਂ ਅੱਗੇ ਕਿਹਾ ਕਿ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੀ ਬਾਣੀ ਸਮੁੱਚੀ ਮਨੁੱਖਤਾ ਲਈ ਪ੍ਰੇਰਣਾ ਸਰੋਤ ਹੈ ਅਤੇ ਉਨ੍ਹਾਂ ਦੇ ਦਰਸਾਏ ਮਾਰਗ ‘ਤੇ ਚੱਲ ਕੇ ਹੀ ਸਮਾਜ ਵਿੱਚ ਭਾਈਚਾਰਕ ਏਕਤਾ ਨੂੰ ਹੋਰ ਮਜ਼ਬੂਤ ਕੀਤਾ ਜਾ ਸਕਦਾ ਹੈ।ਉਨ੍ਹਾਂ ਸਮੂਹ ਸੰਗਤਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਵੱਡੀ ਗਿਣਤੀ ਵਿੱਚ ਪਹੁੰਚ ਕੇ ਪਵਿੱਤਰ ਕਲਸ਼ ਦਾ ਸਵਾਗਤ ਕਰਨ ਵਾਲੀਆਂ ਸੰਗਤਾਂ ਨੇ ਗੁਰੂ ਮਹਾਰਾਜ ਜੀ ਪ੍ਰਤੀ ਆਪਣੀ ਅਟੁੱਟ ਸ਼ਰਧਾ ਦਾ ਪ੍ਰਗਟਾਵਾ ਕੀਤਾ। ਇਸ ਮੌਕੇ ਸ਼ੇਰਵਿੰਦਰ ਸਿੰਘ ਧਾਲੀਵਾਲ, ਭਾਜਪਾ ਸਰਕਲ ਪ੍ਰਧਾਨ ਰਾਜੀਵ ਮੱਖਣ, ਸੰਜੇ ਗੋਇਲ ਖਡਿਆਲੀਆਂ, ਅੰਕਿਤ ਕਾਂਸਲ, ਜੋਨੀ, ਅਸ਼ੋਕ ਗੋਇਲ, ਸ਼ੰਕਰ ਬਾਂਸਲ, ਧੀਰਜ ਗੋਇਲ, ਭਗਵਾਨ ਸਿੰਘ ਢੋਟ, ਰਜਿੰਦਰਪਾਲ ਰੋਗਲਾ,ਆਸ਼ੀ, ਬਾਟੂ, ਘਨੱਈਆ ਲਾਲ ਅਤੇ ਗੁਰਦੁਆਰਾ ਸ਼੍ਰੀ ਗੁਰੂ ਰਵਿਦਾਸ ਜੀ ਮਹਾਰਾਜ ਸਮੂਹ ਪ੍ਰਬੰਧਕ ਕਮੇਟੀ ਦੇ ਮੈਂਬਰ ਮੌਜੂਦ ਸਨ।
ਪਿਛਲੀ ਖ਼ਬਰ ਬਾਬਾ ਫਰੀਦ ਸੰਸਥਾ ਵਲੋਂ ਸਿਲਾਈ ਮਸ਼ੀਨ ਵੰਡ ਸਮਾਰੋਹ 8 ਨੂੰ ਅਗਲੀ ਖ਼ਬਰ ਸਾਹਿਤ ਸਦਨ ਨੇ ਡਾ. ਉਡਾਰੀ ਦੀ ਯਾਦ ਵਿਚ ਕਰਵਾਇਆ ਕਵੀ ਦਰਬਾਰ ਐੱਸ.ਡੀ. ਸਕੂਲ ਦੇ ਅਧਿਆਪਕ ਅਵਿਨਾਸ਼ ਚੰਦਰ ਦੀ ਸੇਵਾ-ਮੁਕਤੀ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।