ਕਿਸਾਨ ਯੂਨੀਅਨ ਇਕਾਈ ਲੌਂਗੋਵਾਲ ਅਤੇ ਸਤੀਪੁਰਾ ਦੀ ਹੋਈ ਚੋਣ ਚੌਧਰੀ ਹਰਦੇਵ ਸਿੰਘ ਸੰਦੌੜ ਬਣੇ ਖ਼ਲਸਾ ਕਾਲਜ ਸੰਦੌੜ ਦੇ ਪ੍ਰਧਾਨ
ਸੰਦੌੜ, 1 ਅਗਸਤ (ਗੁਰਪ੍ਰੀਤ ਸਿੰਘ ਚੀਮਾ) - ਇਲਾਕੇ ਦੀ ਨਾਮਵਰ ਵਿਦਿਅਕ ਸੰਸਥਾ ਸੰਤ ਬਾਬਾ ਅਤਰ ਸਿੰਘ ਖ਼ਾਲਸਾ ਕਾਲਜ ਸੰਦੌੜ ਵਿਖੇ ਨਵੇਂ ਸੈਸ਼ਨ ਦੇ ਆਗਾਜ਼ ਤੋਂ ਬਾਅਦ ਕਾਲਜ ਕੈਂਪਸ ਵਿਚ ਹੋਏ ਜਨਰਲ ਇਜਲਾਸ ਦੌਰਾਨ ਚੌਧਰੀ ਹਰਦੇਵ ਸਿੰਘ ਸੰਦੌੜ ਨੂੰ ਸਰਬਸੰਮਤੀ ਨਾਲ ਕਾਲਜ ਦੀ ਪ੍ਰਬੰਧਕੀ ਕਮੇਟੀ ਦਾ ਪ੍ਰਧਾਨ ਚੁਣ ਲਿਆ ਗਿਆ। ਨਵ ਨਿਯੁਕਤ ਪ੍ਰਧਾਨ ਚੌਧਰੀ ਹਰਦੇਵ ਸਿੰਘ ਸੰਦੌੜ ਨੇ ਸਮੁੱਚੀ ਸੰਗਤ ਅਤੇ ਕਾਲਜ ਦੇ ਟੀਚਿੰਗ ਸਟਾਫ ਅਤੇ ਪ੍ਰਬੰਧਕ ਕਮੇਟੀ ਨੂੰ ਵਿਸਵਾਸ ਦਿਵਾਇਆ ਕਿ ਉਹ ਸੰਗਤ ਵਲੋਂ ਦਿੱਤੀ ਗਈ ਇਸ ਜਿੰਮੇਵਾਰੀ ਨੂੰ ਤਨਦੇਹੀ ਨਾਲ ਨਿਭਾ ਕੇ ਕਾਲਜ ਦੀ ਚੜਦੀ ਕਲਾ ਲਈ ਕੰਮ ਕਰਨਗੇ।
ਨਵ ਨਿਯੁਕਤ ਪ੍ਰਧਾਨ ਚੌਧਰੀ ਹਰਦੇਵ ਸਿੰਘ ਸੰਦੌੜ ।
04-08-2026