ਸੇਫ ਸਕੂਲ ਵਾਹਨ ਪਾਲਿਸੀ ਤਹਿਤ ਸਕੂਲ ਬੱਸਾਂ ਦੀ ਚੈਕਿੰਗ; ਨਿਯਮਾਂ ਦੀ ਉਲੰਘਣਾ ਕਰਨ ’ਤੇ 2 ਚਲਾਨ
ਧੂਰੀ, 3 ਅਗਸਤ (ਸੰਜੇ ਲਹਿਰੀ, ਲਖਵੀਰ ਸਿੰਘ ਧਾਂਦਰਾ) - ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਵਿਭਾਗ, ਦੇ ਦਿਸ਼ਾ-ਨਿਰਦੇਸ਼ਾਂ ਅਤੇ ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਸੰਗਰੂਰ ਪਰਦੀਪ ਸਿੰਘ ਗਿੱਲ ਦੀ ਅਗਵਾਈ ਹੇਠ ਸੇਫ ਸਕੂਲ ਵਾਹਨ ਪਾਲਿਸੀ ਤਹਿਤ ਧੂਰੀ ਵਿਖੇ ਸਕੂਲ ਬੱਸਾਂ ਦੀ ਵਿਸ਼ੇਸ਼ ਚੈਕਿੰਗ ਕੀਤੀ ਗਈ। ਇਸ ਚੈਕਿੰਗ ਦੌਰਾਨ ਟ੍ਰੈਫਿਕ ਇੰਚਾਰਜ ਸੰਜੇ ਕੁਮਾਰ, ਸਿੱਖਿਆ ਵਿਭਾਗ ਤੋਂ ਇੰਦਰਜੀਤ ਸਿੰਘ ਅਤੇ ਜ਼ਿਲ੍ਹਾ ਬਾਲ ਸੁਰੱਖਿਆ ਦਫ਼ਤਰ, ਸੰਗਰੂਰ ਤੋਂ ਅਮਨਦੀਪ ਸਿੰਘ ਵੱਲੋਂ ਸਾਂਝੇ ਤੌਰ ‘ਤੇ ਕੁੱਲ 08 ਸਕੂਲ ਬੱਸਾਂ ਦੀ ਜਾਂਚ ਕੀਤੀ ਗਈ।
ਧੂਰੀ, 3 ਅਗਸਤ (ਸੰਜੇ ਲਹਿਰੀ, ਲਖਵੀਰ ਸਿੰਘ ਧਾਂਦਰਾ) - ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਵਿਭਾਗ, ਦੇ ਦਿਸ਼ਾ-ਨਿਰਦੇਸ਼ਾਂ ਅਤੇ ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਸੰਗਰੂਰ ਪਰਦੀਪ ਸਿੰਘ ਗਿੱਲ ਦੀ ਅਗਵਾਈ ਹੇਠ ਸੇਫ ਸਕੂਲ ਵਾਹਨ ਪਾਲਿਸੀ ਤਹਿਤ ਧੂਰੀ ਵਿਖੇ ਸਕੂਲ ਬੱਸਾਂ ਦੀ ਵਿਸ਼ੇਸ਼ ਚੈਕਿੰਗ ਕੀਤੀ ਗਈ। ਇਸ ਚੈਕਿੰਗ ਦੌਰਾਨ ਟ੍ਰੈਫਿਕ ਇੰਚਾਰਜ ਸੰਜੇ ਕੁਮਾਰ, ਸਿੱਖਿਆ ਵਿਭਾਗ ਤੋਂ ਇੰਦਰਜੀਤ ਸਿੰਘ ਅਤੇ ਜ਼ਿਲ੍ਹਾ ਬਾਲ ਸੁਰੱਖਿਆ ਦਫ਼ਤਰ, ਸੰਗਰੂਰ ਤੋਂ ਅਮਨਦੀਪ ਸਿੰਘ ਵੱਲੋਂ ਸਾਂਝੇ ਤੌਰ ‘ਤੇ ਕੁੱਲ 08 ਸਕੂਲ ਬੱਸਾਂ ਦੀ ਜਾਂਚ ਕੀਤੀ ਗਈ। ਚੈਕਿੰਗ ਦੌਰਾਨ ਦੋ ਬੱਸਾਂ ਵਿੱਚ ਸੇਫ ਸਕੂਲ ਵਾਹਨ ਪਾਲਿਸੀ ਦੇ ਨਿਯਮਾਂ ਦੀ ਉਲੰਘਣਾ ਪਾਈ ਗਈ ਇਨ੍ਹਾਂ ਕਮੀਆਂ ਦੇ ਮੱਦੇਨਜ਼ਰ ਸਬੰਧਤ ਬੱਸਾਂ ਦੇ ਚਲਾਨ ਕੀਤੇ ਗਏ। ਟੀਮ ਵੱਲੋਂ ਸਕੂਲ ਪ੍ਰਬੰਧਕਾਂ ਅਤੇ ਬੱਸ ਚਾਲਕਾਂ ਨੂੰ ਸੇਫ ਸਕੂਲ ਵਾਹਨ ਪਾਲਿਸੀ ਅਧੀਨ ਜਾਰੀ ਸਾਰੇ ਸੁਰੱਖਿਆ ਮਾਪਦੰਡਾਂ ਦੀ ਸਖ਼ਤੀ ਨਾਲ ਪਾਲਣਾ ਕਰਨ ਦੀ ਹਦਾਇਤ ਕੀਤੀ ਗਈ। ਉਨ੍ਹਾਂ ਨੂੰ ਕਿਹਾ ਗਿਆ ਕਿ ਬੱਸਾਂ ਵਿੱਚ ਫਸਟ ਏਡ ਕਿੱਟ, ਅੱਗ ਬੁਝਾਊ ਯੰਤਰ, ਲੋੜੀਂਦੇ ਦਸਤਾਵੇਜ਼ ਅਤੇ ਹੋਰ ਸੁਰੱਖਿਆ ਉਪਕਰਨ ਹਰ ਸਮੇਂ ਉਪਲਬਧ ਰੱਖੇ ਜਾਣ ਤਾਂ ਜੋ ਵਿਦਿਆਰਥੀਆਂ ਦੀ ਸੁਰੱਖਿਆ ਨੂੰ ਹਰ ਹਾਲਤ ਵਿੱਚ ਯਕੀਨੀ ਬਣਾਇਆ ਜਾ ਸਕੇ। ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਪਰਦੀਪ ਸਿੰਘ ਗਿੱਲ ਨੇ ਕਿਹਾ ਕਿ ਬੱਚਿਆਂ ਦੀ ਸੁਰੱਖਿਆ ਨਾਲ ਕਿਸੇ ਵੀ ਤਰ੍ਹਾਂ ਦਾ ਸਮਝੌਤਾ ਨਹੀਂ ਕੀਤਾ ਜਾਵੇਗਾ ਅਤੇ ਸੇਫ ਸਕੂਲ ਵਾਹਨ ਪਾਲਿਸੀ ਦੀ ਪ੍ਰਭਾਵਸ਼ਾਲੀ ਪਾਲਣਾ ਯਕੀਨੀ ਬਣਾਉਣ ਲਈ ਅਜਿਹੀਆਂ ਚੈਕਿੰਗ ਮੁਹਿੰਮਾਂ ਨਿਰੰਤਰ ਜਾਰੀ ਰਹਿਣਗੀਆਂ।