04-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-08-2026

ਅਕਾਲੀ ਸਰਕਾਰ ਬਣਨ ’ਤੇ ਇਤਿਹਾਸਕ ਸ਼ਹਿਰ ਮਲੇਰਕੋਟਲਾ ਨੂੰ ਵਿਰਾਸਤੀ ਦਰਜਾ ਦਿੱਤਾ ਜਾਵੇਗਾ - ਸੁਖਬੀਰ ਸਿੰਘ ਬਾਦਲ

ਮਾਲੇਰਕੋਟਲਾ, 3 ਅਗਸਤ (ਮਨਜਿੰਦਰ ਸਿੰਘ ਸਰੌਦ, ਪਾਰਸ ਜੈਨ) - ਸ਼੍ਰੋਮਣੀ ਅਕਾਲੀ ਦਲ (ਬ) ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਜ਼ਿਲ੍ਹਾ ਮਲੇਰਕੋਟਲਾ ਦੀ ਫੇਰੀ ਦੌਰਾਨ ਐਲਾਨ ਕੀਤਾ ਕਿ ਅਗਲੀਆਂ ਵਿਧਾਨ ਸਭਾ ਚੋਣਾਂ ‘ਚ ਸ਼੍ਰੋਮਣੀ ਅਕਾਲੀ ਦਲ ਵਲੋਂ ਹਲਕਾ ਇੰਚਾਰਜ ਬੀਬਾ ਜ਼ਾਹਿਦਾ ਸੁਲੇਮਾਨ ਹੀ ਪਾਰਟੀ ਦੇ ਉਮੀਦਵਾਰ ਹੋਣਗੇ । ਸੁਖਬੀਰ ਸਿੰਘ ਬਾਦਲ ਮਾਲੇਰਕੋਟਲਾ ਵਿਖੇ ਗੋਬਿੰਦ ਇਨਕਲੇਵ ਸਥਿਤ ਬੀਬਾ ਜ਼ਾਹਿਦਾ ਸੁਲੇਮਾਨ ਦੇ ਗ੍ਰਹਿ ਵਿਖੇ ਪਹੁੰਚੇ ਸਨ ।

ਮਲੇਰਕੋਟਲਾ ਵਿਖੇ ਸ਼੍ਰੋਮਣੀ ਅਕਾਲੀ ਦਲ (ਬ) ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਆਮਦ ‘ਤੇ ਵਰਕਰਾਂ ਨੂੰ ਸੰਬੋਧਨ ਕਰਦੇ ਹੋਏ ਹਲਕਾ ਇੰਚਾਰਜ ਬੀਬਾ ਜ਼ਾਹਿਦਾ ਸੁਲੇਮਾਨ ਨਾਲ ਜ਼ਿਲ੍ਹਾ ਪ੍ਰਧਾਨ ਜਥੇਦਾਰ ਤਰਲੋਚਨ ਸਿੰਘ ਧਲੇਰ ਤੇ ਆਗੂ। ਤਸਵੀਰ-ਸਰੌਦ 04-08-2026
ਮਾਲੇਰਕੋਟਲਾ, 3 ਅਗਸਤ (ਮਨਜਿੰਦਰ ਸਿੰਘ ਸਰੌਦ, ਪਾਰਸ ਜੈਨ) - ਸ਼੍ਰੋਮਣੀ ਅਕਾਲੀ ਦਲ (ਬ) ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਜ਼ਿਲ੍ਹਾ ਮਲੇਰਕੋਟਲਾ ਦੀ ਫੇਰੀ ਦੌਰਾਨ ਐਲਾਨ ਕੀਤਾ ਕਿ ਅਗਲੀਆਂ ਵਿਧਾਨ ਸਭਾ ਚੋਣਾਂ ‘ਚ ਸ਼੍ਰੋਮਣੀ ਅਕਾਲੀ ਦਲ ਵਲੋਂ ਹਲਕਾ ਇੰਚਾਰਜ ਬੀਬਾ ਜ਼ਾਹਿਦਾ ਸੁਲੇਮਾਨ ਹੀ ਪਾਰਟੀ ਦੇ ਉਮੀਦਵਾਰ ਹੋਣਗੇ । ਸੁਖਬੀਰ ਸਿੰਘ ਬਾਦਲ ਮਾਲੇਰਕੋਟਲਾ ਵਿਖੇ ਗੋਬਿੰਦ ਇਨਕਲੇਵ ਸਥਿਤ ਬੀਬਾ ਜ਼ਾਹਿਦਾ ਸੁਲੇਮਾਨ ਦੇ ਗ੍ਰਹਿ ਵਿਖੇ ਪਹੁੰਚੇ ਸਨ । ਉਨ੍ਹਾਂ ਇੱਥੇ ਸਥਾਨਕ ਅਕਾਲੀ ਆਗੂਆਂ ਤੇ ਵਰਕਰਾਂ ਨਾਲ ਲੰਬੀ ਮੀਟਿੰਗ ਕੀਤੀ । ਸੁਖਬੀਰ ਸਿੰਘ ਬਾਦਲ ਦਾ ਇਹ ਕੋਈ ਪਹਿਲਾਂ ਤੋਂ ਤੈਅ ਸ਼ੁਦਾ ਪ੍ਰੋਗਰਾਮ ਨਹੀਂ ਸੀ, ਉਹ ਹਲਕਾ ਅਮਰਗੜ੍ਹ ਦੇ ਅੰਦਰ ਪਾਰਟੀ ਇੰਚਾਰਜ਼ ਜਸਵੀਰ ਸਿੰਘ ਜੱਸੀ ਮੰਨਵੀਂ ਦੀ ਅਗਵਾਈ ਹੇਠ ਕਰਵਾਏ ਇੱਕ ਸਮਾਗਮ ਵਿਚ ਸ਼ਾਮਲ ਹੋਣ ਆਏ ਸਨ । ਬਾਦਲ ਨੇ ਕਿਹਾ ਕਿ ਬੀਬਾ ਜ਼ਾਹਿਦਾ ਸੁਲੇਮਾਨ ਬਹੁਤ ਮਿਹਨਤੀ, ਜਜ਼ਬਾਤੀ ਤੇ ਪੰਜਾਬ ਤੇ ਪਾਰਟੀ ਦੀ ਹਰ ਲੜਾਈ ਅੱਗੇ ਹੋ ਕੇ ਲੜਦੇ ਆ ਰਹੇ ਹਨ । ਮਲੇਰਕੋਟਲਾ ਨੂੰ ਅਜਿਹੇ ਲੀਡਰ ਦੀ ਲੋੜ ਹੈ । ਉਨ੍ਹਾਂ ਹਲਕਾ ਵਾਸੀਆਂ ਨੂੰ ਅਪੀਲ ਕੀਤੀ ਕਿ ਜੇ ਤੁਸੀਂ ਚਾਹੁੰਦੇ ਹੋ ਕਿ ਤੁਹਾਡਾ ਹਲਕਾ ਤਰੱਕੀ ਕਰੇ, ਪੰਜਾਬ ਵਿਚ ਪੰਜਾਬੀਆਂ ਦਾ ਰਾਜ ਕਾਇਮ ਹੋਵੇ ਤਾਂ ਅਪਣੀ ਖੇਤਰੀ ਪਾਰਟੀ ਸ਼੍ਰੋਮਣੀ ਅਕਾਲੀ ਦਲ ਨੂੰ ਮਜ਼ਬੂਤ ਕਰੋ । ਬਾਦਲ ਨੇ ਕਿਹਾ ਕਿ ਸਿਰਫ਼ 5 ਮਹੀਨੇ ਬਾਕੀ ਰਹਿ ਗਏ, ਅਕਾਲੀ ਦਲ ਦੀ ਸਰਕਾਰ ਬਣਦਿਆਂ ਹੀ ਮਲੇਰਕੋਟਲਾ ਨੂੰ ਅੰਮ੍ਰਿਤਸਰ ਵਾਂਗ ਵਿਰਾਸਤੀ ਸ਼ਹਿਰ ਬਣਾਉਣ ਦਾ ਕੰਮ ਸ਼ੁਰੂ ਕਰ ਦਿਤਾ ਜਾਵੇਗਾ । ਉਨ੍ਹਾਂ ਕਿਹਾ ਕਿ ਅਕਾਲੀ ਦਲ ਹੀ ਇਕ ਅਜਿਹੀ ਪਾਰਟੀ ਹੈ ਜਿਹੜੀ ਸਮੁੱਚੇ ਪੰਜਾਬੀਆਂ ਤੇ ਹਰ ਵਰਗ-ਧਰਮ ਦੇ ਲੋਕਾਂ ਨੂੰ ਨਾਲ ਲੈ ਕੇ ਚਲਦੀ ਹੈ ਤੇ ਸਰਕਾਰ ਅੰਦਰ ਬਣਦੀ ਨੁਮਾਇੰਦਗੀ ਦਿੰਦੀ ਹੈ । ਅਗਲੀ ਸਰਕਾਰ ‘ਚ ਵੀ ਸਾਰੇ ਵਰਗਾਂ ਦੇ ਨਾਲ ਨਾਲ ਮੁਸਲਿਮ ਨੇਤਾਵਾਂ ਨੂੰ ਢੁੱਕਵੀਂ ਨੁਮਾਇੰਦਗੀ ਦਿਤੀ ਜਾਵੇਗੀ । ਉਨ੍ਹਾਂ ਆਖਿਆ ਕਿ ਪਹਿਲਾਂ ਕਾਂਗਰਸ ਤੇ ਹੁਣ ਆਮ ਆਦਮੀ ਪਾਰਟੀ ਨੇ ਬਦਲਾਅ ਦੇ ਨਾਮ ਤੇ ਪੰਜਾਬ ਨੂੰ ਤਬਾਹ ਕਰ ਦਿਤਾ ਹੈ । ਅੱਜ ਪੰਜਾਬ ਦਾ ਹਰ ਵਰਗ ਦੁਖੀ ਹੈ ਤੇ ਸੜਕਾਂ ‘ਤੇ ਆ ਚੁੱਕਾ ਹੈ । ਸੁਖਬੀਰ ਸਿੰਘ ਬਾਦਲ ਨੇ ਸਮੂਹ ਅਕਾਲੀ ਵਰਕਰਾਂ ਤੇ ਆਗੂਆਂ ਨੂੰ ਆਗਾਮੀ ਚੋਣਾਂ ਸਬੰਧੀ ਤਿਆਰੀਆਂ ਦੇ ਲਈ ਕਮਰਕੱਸੇ ਮਾਰ ਕੇ ਮੈਦਾਨ ਵਿੱਚ ਡਟਣ ਦੀ ਅਪੀਲ ਕੀਤੀ । ਜ਼ਿਲ੍ਹਾ ਮਾਲੇਰਕੋਟਲਾ ਦੇ ਅੰਦਰ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਫੇਰੀ ਨੇ ਸਿਆਸੀ ਮਾਹੌਲ ਨੂੰ ਇੱਕ ਵਾਰ ਫਿਰ ਤੋਂ ਤੱਤਾ ਜ਼ਰੂਰ ਕਰ ਦਿੱਤਾ ਹੈ । ਕਈ ਸਿਆਸੀ ਧਿਰਾਂ ਦੇ ਆਗੂਆਂ ਵੱਲੋਂ ਸੁਖਬੀਰ ਦੀ ਇਸ ਫੇਰੀ ਨੂੰ ਖ਼ਾਸ ਮੰਨਦਿਆਂ ਅਗਲੀ ਰਣਨੀਤੀ ਤਹਿਤ ਬਿਉਂਤਬੰਦੀ ਬਣਾਉਣੀ ਸ਼ੁਰੂ ਕਰ ਦਿੱਤੀ ਹੈ । ਇਸ ਮੌਕੇ ਅਕਾਲੀ ਲੀਡਰਸ਼ਿਪ ਤੋਂ ਇਲਾਵਾ ਜ਼ਿਲ੍ਹਾ ਪ੍ਰਧਾਨ ਤਰਲੋਚਨ ਸਿੰਘ ਧਲੇਰ ਸਣੇ ਹਲਕੇ ਦੇ ਦਿਹਾਤੀ ਤੇ ਸ਼ਹਿਰੀ ਸਰਕਲਾਂ ਦੇ ਪ੍ਰਧਾਨ, ਪਾਰਟੀ ਦੇ ਐਸ.ਸੀ., ਬੀ.ਸੀ. ਤੇ ਇਸਤਰੀ ਵਿੰਗ ਦੇ ਆਗੂ ਹਾਜ਼ਰ ਸਨ ।
ਪਿਛਲੀ ਖ਼ਬਰ ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ ਤਹਿਤ ਜ਼ਿਲ੍ਹਾ ਸੰਗਰੂਰ ਦੀਆਂ 3,76,689 ਮਹਿਲਾਵਾਂ ਦੇ ਖਾਤਿਆਂ ਵਿੱਚ 128 ਕਰੋ... ਅਗਲੀ ਖ਼ਬਰ 19 ਸਾਲ ਦੀ ਕਾਨੂੰਨੀ ਲੜਾਈ ਤੋਂ ਬਾਅਦ ਸੰਗਰੂਰ ਦੇ ਪੀੜਤ ਪਰਿਵਾਰ ਨੂੰ ਮਿਲਿਆ 15 ਲੱਖ ਰੁਪਏ ਦਾ ਮੁਆਵਜ਼ਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।