ਸਤੌਜ ਅਕੈਡਮੀ ਦੇ ਫੁੱਟਬਾਲ, ਵਾਲੀਬਾਲ ਅਤੇ ਸਤਰੰਜ ਖਿਡਾਰੀਆਂ ਨੇ ਜ਼ੋਨ ਪੱਧਰੀ ਖੇਡ ਮੁਕਾਬਲਾ ਜਿੱਤਿਆ
ਚੀਮਾ ਮੰਡੀ, 3 ਅਗਸਤ (ਗੁਰਜੀਤ ਸਿੰਘ ਚਹਿਲ) - ਸ਼ਹੀਦ ਉਧਮ ਸਿੰਘ ਅਕੈਡਮੀ ਸਤੌਜ ਵਿਖੇ ਕਰਵਾਈਆ ਜ਼ੋਨ ਪੱਧਰੀ ਸਕੂਲੀ ਖੇਡਾਂ ਦੌਰਾਨ ਇਸ ਅਕੈਡਮੀ ਦੇ ਫੁੱਟਬਾਲ, ਵਾਲੀਬਾਲ ਅਤੇ ਸਤਰੰਜ ਖਿਡਾਰੀਆਂ ਨੇ ਜੋਨ ਪੱਧਰੀ ਮੁਕਾਬਲਾ ਜਿੱਤ ਕੇ ਆਪਣੀ ਚੋਣ ਜਿਲਾ ਪੱਧਰੀ ਖੇਡ ਮੁਕਾਬਲੇ ਲਈ ਕਰਵਾਈ। ਅਕੈਡਮੀ ਦੇ ਡੀ.
ਚੀਮਾ ਮੰਡੀ, 3 ਅਗਸਤ (ਗੁਰਜੀਤ ਸਿੰਘ ਚਹਿਲ) - ਸ਼ਹੀਦ ਉਧਮ ਸਿੰਘ ਅਕੈਡਮੀ ਸਤੌਜ ਵਿਖੇ ਕਰਵਾਈਆ ਜ਼ੋਨ ਪੱਧਰੀ ਸਕੂਲੀ ਖੇਡਾਂ ਦੌਰਾਨ ਇਸ ਅਕੈਡਮੀ ਦੇ ਫੁੱਟਬਾਲ, ਵਾਲੀਬਾਲ ਅਤੇ ਸਤਰੰਜ ਖਿਡਾਰੀਆਂ ਨੇ ਜੋਨ ਪੱਧਰੀ ਮੁਕਾਬਲਾ ਜਿੱਤ ਕੇ ਆਪਣੀ ਚੋਣ ਜਿਲਾ ਪੱਧਰੀ ਖੇਡ ਮੁਕਾਬਲੇ ਲਈ ਕਰਵਾਈ। ਅਕੈਡਮੀ ਦੇ ਡੀ.ਪੀ.ਈ. ਹਰਭਜਨ ਸਿੰਘ ਦੀ ਅਗਵਾਈ ਹੇਠ ਫੁੱਟਬਾਲ ਟੀਮ ਨੇ ਪ੍ਰਭਾਵਸ਼ਾਲੀ ਖੇਡ ਦਿਖਾਉਂਦਿਆਂ 18 ਗੋਲ ਕਰਕੇ ਸਾਰੇ ਮੈਚ ਜਿੱਤ ਕੇ ਜ਼ਿਲ੍ਹਾ ਪੱਧਰੀ ਮੁਕਾਬਲੇ ਲਈ ਆਪਣੀ ਚੋਣ ਕਰਵਾਈ । ਇਸੇ ਤਰ੍ਹਾਂ ਵਾਲੀਬਾਲ ਖੇਡ ਮੁਕਾਬਲੇ ‘ਚ 19 ਸਾਲ ਅਤੇ 17 ਸਾਲ ਤੋਂ ਘੱਟ ਉਮਰ ਵਰਗ ਦੇ ਖਿਡਾਰੀਆਂ ਦੀਆਂ ਟੀਮਾਂ ਨੇ ਚਾਂਦੀ ਦੇ ਤਗਮੇ ਜਿੱਤੇ। 14 ਸਾਲ ਤੋ ਘੱਟ ਉਮਰ ਵਰਗ ਚ ਵੀ ਅਕੈਡਮੀ ਦੀ ਟੀਮ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਸੋਨ, ਚਾਂਦੀ ਅਤੇ ਕਾਸੀ ਦੇ ਤਗਮੇ ਜਿੱਤ ਕੇ ਜ਼ਿਲ੍ਹਾ ਪੱਧਰੀ ਖੇਡਾ ‘ਚ ਆਪਣੀ ਜਗ੍ਹਾ ਬਣਾਈ। ਸਤਰੰਜ ਖੇਡ ਦੇ ਜੋਨ ਪੱਧਰੀ ਮੁਕਾਬਲੇ ਚ ਵੀ ਅਕੈਡਮੀ ਖਿਡਾਰੀਆਂ ਨੇ ਸ਼ਾਨਦਾਰ ਜਿੱਤ ਹਾਸਲ ਕੀਤੀ। ਅਕੈਡਮੀ ਚੇਅਰਮੈਨ ਕੁਲਵਿੰਦਰ ਸਿੰਘ ਚਹਿਲ ਨੇ ਜੇਤੂ ਖਿਡਾਰੀਆਂ ਅਤੇ ਕੋਚਾਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਖੇਡਾਂ ਵਿਦਿਆਰਥੀਆਂ ਦੇ ਸਰਵਪੱਖੀ ਵਿਕਾਸ ਲਈ ਬਹੁਤ ਜ਼ਰੂਰੀ ਹਨ। ਅਕੈਡਮੀ ਚੇਅਰਮੈਨ ਕੁਲਵਿੰਦਰ ਸਿੰਘ ਚਹਿਲ ਨੇ ਜ਼ਿਲ੍ਹਾ ਪੱਧਰ ‘ਤੇ ਵੀ ਸ਼ਾਨਦਾਰ ਜਿੱਤ ਹਾਸਲ ਕਰਨ ਦੀ ਕਾਮਨਾ ਕੀਤੀ। ਇਸ ਮੌਕੇ ਅਕੈਡਮੀ ਚੇਅਰਮੈਨ ਕੁਲਵਿੰਦਰ ਸਿੰਘ ਚਹਿਲ, ਅਕੈਡਮੀ ਪ੍ਰਬੰਧਕ ਗੁਰਸ਼ਰਨ ਸਿੰਘ ਤੱਗੜ, ਪ੍ਰਬੰਧਕ ਰਾਜ ਕੁਮਾਰ ਵਿਸ਼ਿਸ਼ਟ, ਪ੍ਰਿੰਸੀਪਲ ਕੁਲਦੀਪ ਸਿੰਘ ਲਿੱਟ, ਅਕੈਡਮੀ ਸਟਾਫ ਅਤੇ ਵਿਦਿਆਰਥੀ ਮੌਜੂਦ ਸਨ ।