04-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-08-2026

ਗਿਫਟੀ ਲਹਿਰਾਗਾਗਾ ਵਿਧਾਨ ਸਭਾ ਹਲਕਾ ਦੇ ਸਪੋਰਟਸ ਵਿੰਗ ਦੇ ਚੇਅਰਮੈਨ ਨਿਯੁਕਤ

ਲਹਿਰਾਗਾਗਾ, 3 ਅਗਸਤ (ਅਸ਼ੋਕ ਗਰਗ)–ਪੰਜਾਬ ਸਰਕਾਰ ਵੱਲੋਂ ਆਮ ਆਦਮੀ ਪਾਰਟੀ ਲਈ ਤਨਦੇਹੀ ਨਾਲ ਕੰਮ ਕਰਨ ਵਾਲੇ ਨੌਜਵਾਨ ਸਿਮਰਨਪਾਲ ਸਿੰਘ ਗਿਫਟੀ ਨੂੰ ਵਿਧਾਨ ਸਭਾ ਹਲਕਾ ਲਹਿਰਾਗਾਗਾ ਦੇ ਸਪੋਰਟਸ ਵਿੰਗ ਦਾ ਚੇਅਰਮੈਨ ਨਿਯੁਕਤ ਕੀਤਾ ਗਿਆ ਹੈ। ਇੱਕ ਸਾਦੇ ਪਰ ਪ੍ਰਭਾਵਸ਼ਾਲੀ ਸਮਾਗਮ ਦੌਰਾਨ ਪੰਜਾਬ ਦੇ ਕੈਬਨਿਟ ਮੰਤਰੀ ਬਰਿੰਦਰ ਗੋਇਲ ਨੇ ਸਿਮਰਨ ਪਾਲ ਗਿਫਟੀ ਨੂੰ ਨਿਯੁਕਤੀ ਪੱਤਰ ਸੌਂਪਿਆ ਅਤੇ ਉਨ੍ਹਾਂ ਨੂੰ ਨਵੀਂ ਜ਼ਿੰਮੇਵਾਰੀ ਲਈ ਵਧਾਈ ਦਿੱਤੀ।

ਅਜੀਤ ਡੈਸਕ 04-08-2026
ਲਹਿਰਾਗਾਗਾ, 3 ਅਗਸਤ (ਅਸ਼ੋਕ ਗਰਗ)–ਪੰਜਾਬ ਸਰਕਾਰ ਵੱਲੋਂ ਆਮ ਆਦਮੀ ਪਾਰਟੀ ਲਈ ਤਨਦੇਹੀ ਨਾਲ ਕੰਮ ਕਰਨ ਵਾਲੇ ਨੌਜਵਾਨ ਸਿਮਰਨਪਾਲ ਸਿੰਘ ਗਿਫਟੀ ਨੂੰ ਵਿਧਾਨ ਸਭਾ ਹਲਕਾ ਲਹਿਰਾਗਾਗਾ ਦੇ ਸਪੋਰਟਸ ਵਿੰਗ ਦਾ ਚੇਅਰਮੈਨ ਨਿਯੁਕਤ ਕੀਤਾ ਗਿਆ ਹੈ। ਇੱਕ ਸਾਦੇ ਪਰ ਪ੍ਰਭਾਵਸ਼ਾਲੀ ਸਮਾਗਮ ਦੌਰਾਨ ਪੰਜਾਬ ਦੇ ਕੈਬਨਿਟ ਮੰਤਰੀ ਬਰਿੰਦਰ ਗੋਇਲ ਨੇ ਸਿਮਰਨ ਪਾਲ ਗਿਫਟੀ ਨੂੰ ਨਿਯੁਕਤੀ ਪੱਤਰ ਸੌਂਪਿਆ ਅਤੇ ਉਨ੍ਹਾਂ ਨੂੰ ਨਵੀਂ ਜ਼ਿੰਮੇਵਾਰੀ ਲਈ ਵਧਾਈ ਦਿੱਤੀ। ਉਨ੍ਹਾਂ ਆਸ ਪ੍ਰਗਟਾਈ ਕਿ ਸਿਮਰਨਪਾਲ ਸਿੰਘ ਗਿਫਟੀ ਆਪਣੀ ਨਵੀਂ ਜ਼ਿੰਮੇਵਾਰੀ ਨੂੰ ਪੂਰੀ ਤਨਦੇਹੀ ਨਾਲ ਨਿਭਾਉਂਦੇ ਹੋਏ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਅਤੇ ਪਾਰਟੀ ਨੂੰ ਹੋਰ ਮਜ਼ਬੂਤ ਕਰਨ ਵਿੱਚ ਅਹਿਮ ਭੂਮਿਕਾ ਨਿਭਾਉਣਗੇ। ਗਿਫਟੀ ਦੀ ਇਸ ਨਿਯੁਕਤੀ ਦਾ ਸ਼ੈਲਰ ਮਾਲਕ ਐਸੋਸੀਏਸ਼ਨ ਦੇ ਪ੍ਰਧਾਨ ਚਰਨਜੀਤ ਸ਼ਰਮਾ, ਭੱਠਾ ਮਾਲਕ ਐਸੋਸੀਏਸ਼ਨ ਦੇ ਪ੍ਰਧਾਨ ਆਸ਼ੂ ਗਰਗ, ਕਾਨੂੰਨੀ ਵਿੰਗ ਦੇ ਹਲਕਾ ਪ੍ਰਧਾਨ ਰਾਧੇ ਗੋਇਲ, ਯੋਗੇਸ਼ ਕੁਮਾਰ ਟੋਨੀ , ਪ੍ਰਮੋਦ ਕੁਮਾਰ ਲੋਗੀ, ਸਾਬਕਾ ਕੌਂਸਲਰ ਗੁਰਲਾਲ ਸਿੰਘ, ਅਜੀ ਕੁਮਾਰ ਠੋਲੀ ਨੇ ਸਵਾਗਤ ਕੀਤਾ ਹੈ।
ਪਿਛਲੀ ਖ਼ਬਰ ਪੰਜਾਬ ਸਰਕਾਰ ਦੀਆਂ ਗਲਤ ਨੀਤੀਆਂ ਨੇ ਸੂਬੇ ਨੂੰ ਤਬਾਹੀ ਵੱਲ ਧੱਕਿਆ-ਬੀਬਾ ਜਾਹਿਦਾ ਸੁਲੇਮਾਨ ਅਗਲੀ ਖ਼ਬਰ ਸਤੌਜ ਅਕੈਡਮੀ ਦੇ ਫੁੱਟਬਾਲ, ਵਾਲੀਬਾਲ ਅਤੇ ਸਤਰੰਜ ਖਿਡਾਰੀਆਂ ਨੇ ਜ਼ੋਨ ਪੱਧਰੀ ਖੇਡ ਮੁਕਾਬਲਾ ਜਿੱਤਿਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।