05-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-08-2026

ਮਲੇਰਕੋਟਲਾ-ਸੰਗਰੂਰ ਹਾਈਵੇ ’ਤੇ ਰਾਤਾਂ ਨੂੰ ਘੁੰਮਦੇ ਬੇਸਹਾਰਾ ਪਸ਼ੂਆਂ ਦੇ ਝੁੰਡਾਂ ਨੇ ਕੀਤਾ ਕਬਜ਼ਾ

ਮਲੇਰਕੋਟਲਾ, 4 ਅਗਸਤ (ਮੁਹੰਮਦ ਹਨੀਫ਼ ਥਿੰਦ) - ਰਾਤਾਂ ਨੂੰ ਹਾਈਵੇ ਸੜਕਾਂ ‘ਤੇ ਘੁੰਮਦੇ ਬੇਸਹਾਰਾ ਪਸ਼ੂਆਂ ਦੇ ਝੁੰਡਾਂ ਦੇ ਝੁੰਡ ਆਮ ਹੀ ਦੇਖੇ ਜਾ ਸਕਦੇ ਹਨ ਜੋ ਕਿ ਸੜਕੀ ਹਾਦਸਿਆਂ ਨੂੰ ਸੱਦਾ ਦਿੰਦੇ ਦਿਖਾਈ ਦੇ ਰਹੇ ਹਨ। ਇਨ੍ਹਾਂ ਬੇਸਹਾਰਾ ਪਸ਼ੂਆਂ ਦੇ ਝੁੰਡਾਂ ਕਾਰਨ ਰਾਤ ਵੇਲੇ ਚੱਲਦੀ ਭਾਰੀ ਟਰੈਫਿਕ ਲਈ ਇਕ ਵੱਡੀ ਸਿਰਦਰਦੀ ਬਣੇ ਹੋਏ ਹਨ।

ਮਲੇਰਕੋਟਲਾ-ਸੰਗਰੂਰ ਹਾਈਵੇ ‘ਤੇ ਰਾਤ ਦੇ ਸਮੇਂ ਬੇਸਹਾਰਾ ਪਸ਼ੂ ਕਬਜ਼ਾ ਕਰਕੇ ਖੜ੍ਹੇ ਹੋਏ। ਤਸਵੀਰ : ਮੁਹੰਮਦ ਹਨੀਫ਼ ਥਿੰਦ ਜੇਤੂ ਵਿਦਿਆਰਥੀਆਂ ਨਾਲ ਯਾਦਗਾਰੀ ਤਸਵੀਰ ਕਰਵਾਉਂਦੇ ਹੋਏ , ਡਾਇਰੈਕਟਰ ਬੀਕੇ ਮਹਿਤਾ, ਪ੍ਰਿੰਸੀਪਲ ਸੁਖਦੇਵ ਸਿੰਘ ਅਤੇ ਸਟਾਫ । ਤਸਵੀਰ: ਜਸਵੀਰ ਸਿੰਘ ਜੱਸੀ 05-08-2026
ਮਲੇਰਕੋਟਲਾ, 4 ਅਗਸਤ (ਮੁਹੰਮਦ ਹਨੀਫ਼ ਥਿੰਦ) - ਰਾਤਾਂ ਨੂੰ ਹਾਈਵੇ ਸੜਕਾਂ ‘ਤੇ ਘੁੰਮਦੇ ਬੇਸਹਾਰਾ ਪਸ਼ੂਆਂ ਦੇ ਝੁੰਡਾਂ ਦੇ ਝੁੰਡ ਆਮ ਹੀ ਦੇਖੇ ਜਾ ਸਕਦੇ ਹਨ ਜੋ ਕਿ ਸੜਕੀ ਹਾਦਸਿਆਂ ਨੂੰ ਸੱਦਾ ਦਿੰਦੇ ਦਿਖਾਈ ਦੇ ਰਹੇ ਹਨ। ਇਨ੍ਹਾਂ ਬੇਸਹਾਰਾ ਪਸ਼ੂਆਂ ਦੇ ਝੁੰਡਾਂ ਕਾਰਨ ਰਾਤ ਵੇਲੇ ਚੱਲਦੀ ਭਾਰੀ ਟਰੈਫਿਕ ਲਈ ਇਕ ਵੱਡੀ ਸਿਰਦਰਦੀ ਬਣੇ ਹੋਏ ਹਨ। ਉੱਥੇ ਹੀ ਅਜਿਹੇ ਪਸ਼ੂਆਂ ਕਾਰਨ ਕਈ ਕੀਮਤੀ ਮਨੁੱਖੀ ਜਾਨਾਂ ਵੀ ਹਾਦਸਿਆਂ ਦੇ ਵਾਪਰਨ ਕਾਰਨ ਮੌਤ ਦਾ ਸ਼ਿਕਾਰ ਹੋ ਜਾਂਦੀਆਂ ਹਨ, ਜਿਸ ਨਾਲ ਕਈ ਘਰਾਂ ਦੇ ਚਿਰਾਗ਼ ਬੁੱਝ ਜਾਂਦੇ ਹਨ। ਜ਼ਿਕਰਯੋਗ ਹੈ ਕਿ ਪਿਛਲੇ ਸਾਲਾਂ ਦੌਰਾਨ ਬੇਸਹਾਰਾ ਪਸ਼ੂਆਂ ਕਾਰਨ ਕਈ ਅਣਸੁਖਾਵੀਆਂ ਘਟਨਾਵਾਂ ਵੀ ਵਾਪਰ ਚੁੱਕੀਆਂ ਹਨ, ਜਿਨ੍ਹਾਂ ਵਿਚ ਕਈ ਕੀਮਤੀ ਮਨੁੱਖੀ ਜਾਨਾਂ ਅਜਾਈਂ ਹੀ ਮੌਤ ਦੇ ਮੂੰਹ ਵਿਚ ਜਾ ਚੁੱਕੀਆਂ ਹਨ। ਸਥਾਨਕ ਪ੍ਰਸ਼ਾਸਨ ਵਲੋਂ ਕਾਫ਼ੀ ਜੱਦੋ-ਜਹਿਦ ਕਰਨ ਦੇ ਬਾਵਜੂਦ ਇਨ੍ਹਾਂ ਬੇਸਹਾਰਾ ਪਸ਼ੂਆਂ ਨੂੰ ਕਈ ਵਾਰ ਸ਼ਹਿਰ ਦੇ ਵੱਖ-ਵੱਖ ਇਲਾਕਿਆਂ ‘ਚੋਂ ਹਟਾਇਆ ਵੀ ਜਾ ਚੁੱਕਾ ਹੈ, ਪਰ ਫਿਰ ਵੀ ਇਹ ਪਸ਼ੂ ਹਾਈਵੇ-ਸੜਕਾਂ ਜਿੱਥੇ ਟਰੈਫ਼ਿਕ ਕਾਫ਼ੀ ਤੇਜ਼ ਗਤੀ ਨਾਲ ਦੌੜਦੀ ਨਜ਼ਰ ਆਉਂਦੀ ਹੈ ਅਤੇ ਸ਼ਹਿਰ ਦੇ ਵੱਖ-ਵੱਖ ਇਲਾਕਿਆਂ ਵਿਚ ਇਕੱਠੇ ਹੋ ਕੇ ਝੁੰਡਾਂ ਦੀ ਸ਼ਕਲ ਵਿਚ ਘੁੰਮਦੇ ਅਕਸਰ ਹੀ ਨਜ਼ਰ ਆਉਂਦੇ ਦੇਖੇ ਜਾ ਸਕਦੇ ਹਨ, ਜਿਸ ਨਾਲ ਰਾਤ ਨੂੰ ਸਫ਼ਰ ਕਰਦੇ ਲੋਕਾਂ ਲਈ ਇਕ ਬਹੁਤ ਵੱਡੀ ਸਿਰਦਰਦੀ ਬਣ ਜਾਂਦੇ ਚੁੱਕੇ ਹਨ । ਕਿਉਂਕਿ ਰਾਤ ਵੇਲੇ ਸਫ਼ਰ ਕਰਦੇ ਲੋਕਾਂ ਨੂੰ ਅਕਸਰ ਹੀ ਪਸ਼ੂ ਨਜ਼ਰ ਹੀ ਨਹੀਂ ਆਉਂਦੇ ਜਿਸ ਨਾਲ ਕਈ ਵੱਡੇ ਸੜਕੀ ਹਾਦਸੇ ਵਾਪਰ ਜਾਂਦੇ ਹਨ। ਗੁਰਦੁਆਰਾ ਹਾਅ ਦਾ ਨਾਅਰਾ ਸਾਹਿਬ ਮਲੇਰਕੋਟਲਾ ਦੇ ਮੁੱਖ ਗ੍ਰੰਥੀ ਭਾਈ ਨਰਿੰਦਰਪਾਲ ਸਿੰਘ ਨੇ ਕਿਹਾ ਕਿ ਇਹ ਬੇਸਹਾਰਾ ਪਸ਼ੂ ਰਾਤੀਂ 9 ਵਜੇ ਤੋਂ ਸਵੇਰੇ 6 ਵਜੇ ਤੱਕ ਹਰ ਰੋਜ਼ ਟਰੱਕ ਯੂਨੀਅਨ ਮਲੇਰਕੋਟਲਾ ਤੋਂ ਗੁਰਦੁਆਰਾ ਹਾਅ ਦਾ ਨਾਅਰਾ ਸਾਹਿਬ ਮਲੇਰਕੋਟਲਾ ਵੱਲ ਦਰਜਨਾਂ ਬੇਸਹਾਰਾ ਗਊਆਂ ਦਾ ਮਲੇਰਕੋਟਲਾ-ਸੰਗਰੂਰ ਹਾਈਵੇਅ ਦੇ ਉੱਪਰ ਆ ਕੇ ਬੈਠ ਜਾਣਾ ਜਿੱਥੇ ਆਮ ਲੋਕਾਂ ਲਈ ਸਿਰਦਰਦੀ ਬਣਿਆ ਹੋਇਆ ਹੈ, ਉੱਥੇ ਹੀ ਹਾਈਵੇਅ ਤੋਂ ਲੰਘਣ ਵਾਲੇ ਵਾਹਨਾਂ ਲਈ ਵੀ ਜਾਨ ਦਾ ਖ਼ਤਰਾ ਬਣੇ ਹੋਏ ਹਨ। ਉਨ੍ਹਾਂ ਅੱਗੇ ਕਿਹਾ ਕਿ ਹੈਰਾਨੀ ਦੀ ਗੱਲ ਇਹ ਹੈ ਕੋਈ ਸਮਾਜਸੇਵੀ, ਕੋਈ ਰਾਜਨੀਤਕ ਪਾਰਟੀ, ਕੋਈ ਪ੍ਰਸ਼ਾਸ਼ਨਿਕ ਅਧਿਕਾਰੀ ਅਤੇ ਕੋਈ ਹਿੰਦੂ ਸੰਗਠਨਾਂ ਦੇ ਵੀਰਾਂ ਦਾ ਇਸ ਪਾਸੇ ਬਿਲਕੁਲ ਵੀ ਧਿਆਨ ਨਹੀਂ ਹੈ। ਉਨ੍ਹਾਂ ਕਿਹਾ ਕਿ ਪਿਛਲੇ ਇਕ ਮਹੀਨੇ ਤੋਂ ਦਰਜਨਾਂ ਐਕਸੀਡੈਂਟ ਇਨ੍ਹਾਂ ਬੇਸਹਾਰਾ ਪਸ਼ੂਆਂ ਕਰਕੇ ਹੋ ਰਹੇ ਹਨ ਅਤੇ ਕਈ ਵਾਰ ਤਾਂ ਬੇਸਹਾਰਾ ਪਸ਼ੂ ਵੀ ਮਰ ਜਾਂਦੇ ਹਨ। ਉਨ੍ਹਾਂ ਅਫ਼ਸੋਸ ਪ੍ਰਗਟ ਕਰਦਿਆਂ ਕਿਹਾ ਕਿ ਕਿਸੇ ਦਾ ਵੀ ਇਸ ਸਮੱਸਿਆ ਵੱਲ ਬਿਲਕੁਲ ਵੀ ਧਿਆਨ ਨਹੀਂ ਹੈ।ਉੱਧਰ ਇਸ ਸਬੰਧੀ ਜਦੋਂ ਨਗਰ ਕੌਂਸਲ ਮਲੇਰਕੋਟਲਾ ਦੇ ਕਾਰਜ ਸਾਧਕ ਅਫ਼ਸਰ ਜਨਾਬ ਚੰਦਰ ਪ੍ਰਕਾਸ਼ ਵਧਵਾ ਨਾਲ ਫੋਨ ‘ਤੇ ਗੱਲਬਾਤ ਕੀਤੀ ਤਾਂ ਉਨ੍ਹਾਂ ਕਿਹਾ ਕਿ ਲੋਕਾਂ ਵਲੋਂ ਹੀ ਅਜਿਹੇ ਪਸ਼ੂਆਂ ਨੂੰ ਲਿਆ ਕੇ ਛੱਡ ਦਿੱਤਾ ਜਾਂਦਾ ਹੈ। ਉਨ੍ਹਾਂ ਕਿਹਾ ਕਿ ਹੁਣ ਇਹ ਮਾਮਲਾ ਉਨ੍ਹਾਂ ਦੇ ਧਿਆਨ ਵਿਚ ਆ ਗਿਆ ਹੈ ਅਤੇ ਨਗਰ ਕੌਂਸਲ ਦੇ ਮੁਲਾਜ਼ਮਾਂ ਦੀ ਚੱਲ ਰਹੀ ਹੜਤਾਲ ਤੋਂ ਬਾਅਦ ਉਹ ਹਾਈਵੇਅ ਦੇ ਉੱਪਰ ਜਾਂ ਸ਼ਹਿਰ ਦੇ ਕਿਸੇ ਵੀ ਇਲਾਕੇ ਅੰਦਰ ਘੁੰਮ ਰਹੇ ਬੇਸਹਾਰਾ ਪਸ਼ੂਆਂ ਨੂੰ ਫੜਕੇ ਗਊਸ਼ਾਲਾ ਵਿਚ ਭੇਜਣ ਦਾ ਜ਼ਰੂਰ ਪ੍ਰਬੰਧ ਕਰਨਗੇ। ਉਨ੍ਹਾਂ ਕਿਹਾ ਕਿ ਕੁਝ ਵਿਅਕਤੀ ਗਾਵਾਂ ਨੂੰ ਸਵੇਰ ਹੁੰਦਿਆਂ ਹੀ ਛੱਡ ਦਿੰਦੇ ਹਨ ਅਤੇ ਸ਼ਾਮ ਦੇ ਸਮੇਂ ਗਾਵਾਂ ਦਾ ਦੁੱਧ ਚੋਅ ਕੇ ਫਿਰ ਛੱਡ ਦਿੰਦੇ ਹਨ ਉੱਤੇ ਵੀ ਬਣਦੀ ਕਾਰਵਾਈ ਅਮਲ ‘ਚ ਜ਼ਰੂਰ ਲਿਆਂਦੀ ਜਾਵੇਗੀ। ਹੁਣ ਦੇਖਣਾ ਹੋਵੇਗਾ ਮਲੇਰਕੋਟਲਾ ਪ੍ਰਸ਼ਾਸਨ ਅਜਿਹੇ ਬੇਸਹਾਰਾ ਘੁੰਮਦੇ ਪਸ਼ੂਆਂ ਦੇ ਝੁੰਡਾਂ ਨੂੰ ਕਦੋਂ ਤੱਕ ਹਟਾਏਗਾ ਇਹ ਤਾਂ ਆਉਣ ਵਾਲਾ ਸਮਾਂ ਹੀ ਦੱਸੇਗਾ।
ਪਿਛਲੀ ਖ਼ਬਰ 7 ਦੀ ਮੋਹਾਲੀ ਰੈਲੀ ਨੂੰ ਲੈ ਕੇ ਡਰਾਫਸਮੈਨਾਂ ਨੇ ਉਲੀਕੀ ਯੋਜਨਾਬੰਦੀ ਅਗਲੀ ਖ਼ਬਰ ਸਟਾਰਟਰ ਤੋਂ ਕਰੰਟ ਲੱਗਣ ਕਾਰਨ ਨੌਜਵਾਨ ਦੀ ਇਲਾਜ ਦੌਰਾਨ ਮੌਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।