ਬੀਕੇਯੂ ਉਗਰਾਹਾਂ ਵੱਲੋਂ ਸੈਲੋ ਪਲਾਂਟ ਨੂੰ ਲੈ ਕੇ ਧਰਨਾ ਛੇਵੇਂ ਦਿਨ ਵੀ ਜਾਰੀ
ਦਿੜ੍ਹਬਾ ਮੰਡੀ, 4 ਅਗਸਤ (ਜਸਵੀਰ ਸਿੰਘ ਔਜਲਾ) - ਬੀਕੇਯੂ ਉਗਰਾਹਾਂ ਬਲਾਕ ਦਿੜਬਾ ਵੱਲੋਂ ਪਿੰਡ ਤੂਰਬੰਜਾਰਾ ਵਿਖੇ ਦਿਨ ਰਾਤ ਦਾ ਪੱਕਾ ਮੋਰਚਾ ਛੇਵੇਂ ਦਿਨ ਵਿਚ ਪਹੁੰਚ ਗਿਆ ਹੈ ਪਿੰਡ ਦੇ ਕਿਸਾਨਾ ਮਜ਼ਦੂਰਾ ਅਤੇ ਔਰਤਾ ਨੇ ਵੱਡੀ ਗਿਣਤੀ ਵਿੱਚ ਇਕੱਠੇ ਹੋ ਕੇ ਸੈਲੋ ਪਲਾਂਟ ਲਗਾਉਣ ਵਾਲੀ ਕੰਪਨੀ ਦੇ ਬਰਖਿਲਾਫ ਜੰਮ ਕੇ ਨਾਅਰੇ ਬਾਜੀ ਕੀਤੀ ਇਸ ਮੌਕੇ ਬਲਾਕ ਦਿੜਬਾ ਦੇ ਪ੍ਰਧਾਨ ਹਰਜੀਤ ਸਿੰਘ ਮਹਿਲਾਂ ਅਤੇ ਜ਼ਿਲ੍ਹਾ ਖਜਾਨਚੀ ਅਮਨਦੀਪ ਸਿੰਘ ਮਹਿਲਾਂ ਨੇ ਦੱਸਿਆ ਕਿ ਪਿੰਡ ਦੇ ਬਿਲਕੁਲ ਨਾਲ ਲੱਗਦੀ ਹੱਦ ਵਿੱਚ ਪੀ ਯੂ ਬੀ ਐਗਰੀ ਲੋਸਟਿਕ ਪ੍ਰਾਈਵੇਟ ਲਿਮਿਟਡ ਕੰਪਨੀ ਵੱਲੋਂ ਸੈਲੋ ਪਲਾਂਟ ਲਗਾਇਆ ਜਾ ਰਿਹਾ ਹੈ ਜਿਸ ਦੇ ਵਿਰੋਧ ਵਿੱਚ ਪਿੰਡ ਵਾਸੀਆਂ ਵੱਲੋਂ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਬਲਾਕ ਦਿੜਬਾ ਦੇ ਸਹਿਯੋਗ ਨਾਲ ਪੱਕਾ ਮੋਰਚਾ ਲਗਾਇਆ ਹੋਇਆ ਹੈ ਕਿਉਂਕਿ ਸੈਲੋ ਕੰਪਨੀ ਸਾਰੀਆਂ ਹਿਦਾਇਤਾਂ ਨੂੰ ਛਿੱਕੇ ਟੰਗ ਕੇ ਧੱਕੇਸ਼ਾਹੀ ਨਾਲ ਸੈਲੋ ਪਲਾਟ ਲਗਾਉਣਾ ਚਾਹੁੰਦੀ ਹੈ ਜਿਸ ਦਾ ਮਾਨਯੋਗ ਕੋਰਟ ਵਿੱਚ ਕੇਸ ਵੀ ਚੱਲ ਰਿਹਾ ਹੈ 2 ਸਾਲ ਪਹਿਲਾਂ ਵੀ ਇਸੇ ਕੰਪਨੀ ਨੇ ਇਸ ਜਗ੍ਹਾ ਤੇ ਸੈਲੋ ਪਲਾਂਟ ਲਗਾਉਣ ਦੀ ਕੋਸ਼ਿਸ਼ ਕੀਤੀ ਸੀ ਪਿੰਡ ਵਾਸੀਆਂ ਦੇ ਸਖਤ ਵਿਰੋਧ ਨੂੰ ਦੇਖਦਿਆਂ ਕੰਪਨੀ ਪਿੱਛੇ ਹੱਟ ਗਈ ਸੀ ਹੁਣ ਦੁਬਾਰਾ ਫਿਰ ਤੋਂ ਧੱਕੇਸ਼ਾਹੀ ਨਾਲ ਪਿੰਡ ਦੀ ਹੱਦ ਵਿੱਚ ਸੈਲੋ ਪਲਾਂਟ ਲਗਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ ਜਿਸ ਨੂੰ ਕਿਸੇ ਵੀ ਕੀਮਤ ਤੇ ਨਹੀਂ ਲੱਗਣ ਨਹੀ ਦਿਤਾ ਜਾਵੇਗਾ ਅੱਜ ਸੈਲੋ ਪਲਾਂਟ ਲਗਾਉਣ ਬਾਲੀ ਜਗ੍ਹਾ ਦਾ ਡਾਕਟਰ ਅਰਸ਼ਦੀਪ ਕੌਰ ਅਤੇ ਹੈਲਥ ਇੰਸਪੈਕਟਰ ਗੁਰਪ੍ਰੀਤ ਸਿੰਘ ਦੀ ਅਗਵਾਈ ਵਿੱਚ ਕੌਰੀਆਂ ਹੈਲਥ ਸੈਂਟਰ ਦੀ ਟੀਮ ਨੇ ਆ ਕੇ ਮੁਆਇਨਾ ਕੀਤਾ ਅਤੇ ਪਿੰਡ ਦੇ ਲੋਕਾਂ ਤੋਂ ਸੈਲ ਪਲਾਟ ਨਾਲ ਆਉਣ ਵਾਲੀਆਂ ਮੁਸ਼ਕਿਲਾਂ ਬਾਰੇ ਪੁੱਛ ਪੜਤਾਲ ਕੀਤੀ ਜੋ ਪਿੰਡ ਦੇ ਲੋਕਾਂ ਨੇ ਦੱਸਿਆ ਕਿ ਸੈਲੋ ਲੱਗਣ ਨਾਲ ਬੱਚਿਆਂ ਅਤੇ ਬਜ਼ੁਰਗਾਂ ਨੂੰ ਅਨੇਕਾਂ ਬਿਮਾਰੀਆਂ ਦਾ ਸਾਹਮਣਾ ਕਰਨਾ ਪਵੇਗਾ ਕਿਉਂਕਿ ਇਹ ਸੈਲੋ ਪਲਾਂਟ ਪਿੰਡ ਦੇ ਬਿਲਕੁਲ ਨਾਲ ਲੱਗ ਰਿਹਾ ਹੈ। ਇਸ ਮੌਕੇ ਤੇ ਜ਼ਰ ਬਲਾਕ ਦਿੜਬਾ ਦੇ ਖਜਾਨਚੀ ਜਗਦੀਪ ਸਿੰਘ, ਇਕਾਈ ਦੇ ਖਜਾਨਚੀ ਰਾਮ ਸਿੰਘ, ਜਰਨਲ ਸਕੱਤਰ ਧੰਨਾ ਸਿੰਘ, ਇਕਾਈ ਆਗੂ ਹਰਦੇਵ ਸਿੰਘ, ਮੇਜਰ ਸਿੰਘ, ਦਰਸ਼ਨ ਸਿੰਘ, ਜੱਗੀ ਸਿੰਘ, ਮਨਦੀਪ ਸਿੰਘ, ਬਲਵਿੰਦਰ ਸਿੰਘ, ਬੰਤ ਸਿੰਘ, ਗੁਰਮੇਲ ਕੌਰ, ਮੁਖਤਿਆਰ ਕੌਰ, ਜਸਵਿੰਦਰ ਕੌਰ, ਹਰਪ੍ਰੀਤ ਕੌਰ, ਵੀਰਪਾਲ ਕੌਰ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਪਿੰਡ ਦੀਆ ਔਰਤਾ ਅਤੇ ਕਿਸਾਨ ਮੌਜੂਦ ਸਨ।
ਤ
ਤਿੰਨ ਜ਼ਿਲ੍ਹਿਆਂ ਨਾਲ ਸਬੰਧਤ ਡਰਾਫਸਮੈਨ ਮੀਟਿੰਗ ਦੌਰਾਨ ਚਰਚਾ ਕਰਦੇ ਹੋਏ। ਤਸਵੀਰ: ਮੁਕੇਸ਼ ਕੁਮਾਰ
05-08-2026
ਦਿੜ੍ਹਬਾ ਮੰਡੀ, 4 ਅਗਸਤ (ਜਸਵੀਰ ਸਿੰਘ ਔਜਲਾ) - ਬੀਕੇਯੂ ਉਗਰਾਹਾਂ ਬਲਾਕ ਦਿੜਬਾ ਵੱਲੋਂ ਪਿੰਡ ਤੂਰਬੰਜਾਰਾ ਵਿਖੇ ਦਿਨ ਰਾਤ ਦਾ ਪੱਕਾ ਮੋਰਚਾ ਛੇਵੇਂ ਦਿਨ ਵਿਚ ਪਹੁੰਚ ਗਿਆ ਹੈ ਪਿੰਡ ਦੇ ਕਿਸਾਨਾ ਮਜ਼ਦੂਰਾ ਅਤੇ ਔਰਤਾ ਨੇ ਵੱਡੀ ਗਿਣਤੀ ਵਿੱਚ ਇਕੱਠੇ ਹੋ ਕੇ ਸੈਲੋ ਪਲਾਂਟ ਲਗਾਉਣ ਵਾਲੀ ਕੰਪਨੀ ਦੇ ਬਰਖਿਲਾਫ ਜੰਮ ਕੇ ਨਾਅਰੇ ਬਾਜੀ ਕੀਤੀ ਇਸ ਮੌਕੇ ਬਲਾਕ ਦਿੜਬਾ ਦੇ ਪ੍ਰਧਾਨ ਹਰਜੀਤ ਸਿੰਘ ਮਹਿਲਾਂ ਅਤੇ ਜ਼ਿਲ੍ਹਾ ਖਜਾਨਚੀ ਅਮਨਦੀਪ ਸਿੰਘ ਮਹਿਲਾਂ ਨੇ ਦੱਸਿਆ ਕਿ ਪਿੰਡ ਦੇ ਬਿਲਕੁਲ ਨਾਲ ਲੱਗਦੀ ਹੱਦ ਵਿੱਚ ਪੀ ਯੂ ਬੀ ਐਗਰੀ ਲੋਸਟਿਕ ਪ੍ਰਾਈਵੇਟ ਲਿਮਿਟਡ ਕੰਪਨੀ ਵੱਲੋਂ ਸੈਲੋ ਪਲਾਂਟ ਲਗਾਇਆ ਜਾ ਰਿਹਾ ਹੈ ਜਿਸ ਦੇ ਵਿਰੋਧ ਵਿੱਚ ਪਿੰਡ ਵਾਸੀਆਂ ਵੱਲੋਂ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਬਲਾਕ ਦਿੜਬਾ ਦੇ ਸਹਿਯੋਗ ਨਾਲ ਪੱਕਾ ਮੋਰਚਾ ਲਗਾਇਆ ਹੋਇਆ ਹੈ ਕਿਉਂਕਿ ਸੈਲੋ ਕੰਪਨੀ ਸਾਰੀਆਂ ਹਿਦਾਇਤਾਂ ਨੂੰ ਛਿੱਕੇ ਟੰਗ ਕੇ ਧੱਕੇਸ਼ਾਹੀ ਨਾਲ ਸੈਲੋ ਪਲਾਟ ਲਗਾਉਣਾ ਚਾਹੁੰਦੀ ਹੈ ਜਿਸ ਦਾ ਮਾਨਯੋਗ ਕੋਰਟ ਵਿੱਚ ਕੇਸ ਵੀ ਚੱਲ ਰਿਹਾ ਹੈ 2 ਸਾਲ ਪਹਿਲਾਂ ਵੀ ਇਸੇ ਕੰਪਨੀ ਨੇ ਇਸ ਜਗ੍ਹਾ ਤੇ ਸੈਲੋ ਪਲਾਂਟ ਲਗਾਉਣ ਦੀ ਕੋਸ਼ਿਸ਼ ਕੀਤੀ ਸੀ ਪਿੰਡ ਵਾਸੀਆਂ ਦੇ ਸਖਤ ਵਿਰੋਧ ਨੂੰ ਦੇਖਦਿਆਂ ਕੰਪਨੀ ਪਿੱਛੇ ਹੱਟ ਗਈ ਸੀ ਹੁਣ ਦੁਬਾਰਾ ਫਿਰ ਤੋਂ ਧੱਕੇਸ਼ਾਹੀ ਨਾਲ ਪਿੰਡ ਦੀ ਹੱਦ ਵਿੱਚ ਸੈਲੋ ਪਲਾਂਟ ਲਗਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ ਜਿਸ ਨੂੰ ਕਿਸੇ ਵੀ ਕੀਮਤ ਤੇ ਨਹੀਂ ਲੱਗਣ ਨਹੀ ਦਿਤਾ ਜਾਵੇਗਾ ਅੱਜ ਸੈਲੋ ਪਲਾਂਟ ਲਗਾਉਣ ਬਾਲੀ ਜਗ੍ਹਾ ਦਾ ਡਾਕਟਰ ਅਰਸ਼ਦੀਪ ਕੌਰ ਅਤੇ ਹੈਲਥ ਇੰਸਪੈਕਟਰ ਗੁਰਪ੍ਰੀਤ ਸਿੰਘ ਦੀ ਅਗਵਾਈ ਵਿੱਚ ਕੌਰੀਆਂ ਹੈਲਥ ਸੈਂਟਰ ਦੀ ਟੀਮ ਨੇ ਆ ਕੇ ਮੁਆਇਨਾ ਕੀਤਾ ਅਤੇ ਪਿੰਡ ਦੇ ਲੋਕਾਂ ਤੋਂ ਸੈਲ ਪਲਾਟ ਨਾਲ ਆਉਣ ਵਾਲੀਆਂ ਮੁਸ਼ਕਿਲਾਂ ਬਾਰੇ ਪੁੱਛ ਪੜਤਾਲ ਕੀਤੀ ਜੋ ਪਿੰਡ ਦੇ ਲੋਕਾਂ ਨੇ ਦੱਸਿਆ ਕਿ ਸੈਲੋ ਲੱਗਣ ਨਾਲ ਬੱਚਿਆਂ ਅਤੇ ਬਜ਼ੁਰਗਾਂ ਨੂੰ ਅਨੇਕਾਂ ਬਿਮਾਰੀਆਂ ਦਾ ਸਾਹਮਣਾ ਕਰਨਾ ਪਵੇਗਾ ਕਿਉਂਕਿ ਇਹ ਸੈਲੋ ਪਲਾਂਟ ਪਿੰਡ ਦੇ ਬਿਲਕੁਲ ਨਾਲ ਲੱਗ ਰਿਹਾ ਹੈ।ਇਸ ਮੌਕੇ ਤੇ ਜ਼ਰ ਬਲਾਕ ਦਿੜਬਾ ਦੇ ਖਜਾਨਚੀ ਜਗਦੀਪ ਸਿੰਘ, ਇਕਾਈ ਦੇ ਖਜਾਨਚੀ ਰਾਮ ਸਿੰਘ, ਜਰਨਲ ਸਕੱਤਰ ਧੰਨਾ ਸਿੰਘ, ਇਕਾਈ ਆਗੂ ਹਰਦੇਵ ਸਿੰਘ, ਮੇਜਰ ਸਿੰਘ, ਦਰਸ਼ਨ ਸਿੰਘ, ਜੱਗੀ ਸਿੰਘ, ਮਨਦੀਪ ਸਿੰਘ, ਬਲਵਿੰਦਰ ਸਿੰਘ, ਬੰਤ ਸਿੰਘ, ਗੁਰਮੇਲ ਕੌਰ, ਮੁਖਤਿਆਰ ਕੌਰ, ਜਸਵਿੰਦਰ ਕੌਰ, ਹਰਪ੍ਰੀਤ ਕੌਰ, ਵੀਰਪਾਲ ਕੌਰ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਪਿੰਡ ਦੀਆ ਔਰਤਾ ਅਤੇ ਕਿਸਾਨ ਮੌਜੂਦ ਸਨ।