05-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-08-2026

ਐੱਮ.ਐੱਲ.ਜੀ. ਸਕੂਲ ਚੀਮਾ ਦੀਆਂ ਵਿਦਿਆਰਥਣਾਂ ਨੇ ਚੀਮਾ ਜੋਨ ਨੈਸ਼ਨਲ ਸਟਾਈਲ ਕਬੱਡੀ ਮੁਕਾਬਲਿਆਂ ਵਿੱਚ ਕੀਤਾ ਸ਼ਾਨਦਾਰ ਪ੍ਰਦਰਸ਼ਨ

ਚੀਮਾ ਮੰਡੀ, 4 ਅਗਸਤ (ਜਗਰਾਜ ਮਾਨ) - ਸਤੋਜ਼ ਵਿਖੇ 70ਵੀਆਂ ਚੀਮਾ ਜੋਨ ਨੈਸ਼ਨਲ ਸਟਾਈਲ ਕਬੱਡੀ (ਲੜਕੀਆਂ) ਦੀਆਂ ਜੋਨ ਪੱਧਰੀ ਖੇਡਾਂ ਕਰਵਾਈਆਂ ਗਈਆਂ। ਇਨ੍ਹਾਂ ਮੁਕਾਬਲਿਆਂ ਵਿੱਚ ਚੀਮਾ ਜੋਨ ਦੇ ਵੱਖ-ਵੱਖ ਸਕੂਲਾਂ ਦੀਆਂ ਟੀਮਾਂ ਨੇ ਬੜੇ ਜੋਸ਼ ਅਤੇ ਉਤਸ਼ਾਹ ਨਾਲ ਭਾਗ ਲਿਆ।

ਅਜੀਤ ਡੈਸਕ 05-08-2026
ਚੀਮਾ ਮੰਡੀ, 4 ਅਗਸਤ (ਜਗਰਾਜ ਮਾਨ) - ਸਤੋਜ਼ ਵਿਖੇ 70ਵੀਆਂ ਚੀਮਾ ਜੋਨ ਨੈਸ਼ਨਲ ਸਟਾਈਲ ਕਬੱਡੀ (ਲੜਕੀਆਂ) ਦੀਆਂ ਜੋਨ ਪੱਧਰੀ ਖੇਡਾਂ ਕਰਵਾਈਆਂ ਗਈਆਂ। ਇਨ੍ਹਾਂ ਮੁਕਾਬਲਿਆਂ ਵਿੱਚ ਚੀਮਾ ਜੋਨ ਦੇ ਵੱਖ-ਵੱਖ ਸਕੂਲਾਂ ਦੀਆਂ ਟੀਮਾਂ ਨੇ ਬੜੇ ਜੋਸ਼ ਅਤੇ ਉਤਸ਼ਾਹ ਨਾਲ ਭਾਗ ਲਿਆ। ਇਸ ਮੌਕੇ ਐਮ.ਐਲ.ਜੀ. ਸਕੂਲ ਚੀਮਾ ਦੀਆਂ ਅੰਡਰ-14 ਅਤੇ ਅੰਡਰ-17 ਉਮਰ ਵਰਗ ਦੀਆਂ ਵਿਦਿਆਰਥਣਾਂ ਨੇ ਵੀ ਆਪਣੀ ਖੇਡ ਪ੍ਰਤਿਭਾ ਦਾ ਸ਼ਾਨਦਾਰ ਪ੍ਰਦਰਸ਼ਨ ਕਰਦੇ ਹੋਏ ਮੁਕਾਬਲਿਆਂ ਵਿੱਚ ਭਾਗ ਲਿਆ। ਕਠਿਨ ਮੁਕਾਬਲੇ ਦੇ ਬਾਵਜੂਦ ਸਕੂਲ ਦੀ ਅੰਡਰ-17 ਲੜਕੀਆਂ ਦੀ ਟੀਮ ਨੇ ਸ਼ਾਨਦਾਰ ਖੇਡ ਦਾ ਪ੍ਰਦਰਸ਼ਨ ਕਰਦਿਆਂ ਦੂਜਾ ਸਥਾਨ ਹਾਸਲ ਕੀਤਾ ਅਤੇ ਆਪਣੇ ਸਕੂਲ ਦਾ ਨਾਮ ਪੂਰੇ ਚੀਮਾ ਜੋਨ ਵਿੱਚ ਰੌਸ਼ਨ ਕੀਤਾ। ਇਸ ਸ਼ਾਨਦਾਰ ਪ੍ਰਾਪਤੀ ’ਤੇ ਸਕੂਲ ਦੇ ਪ੍ਰਿੰਸੀਪਲ, ਸਮੂਹ ਮੈਨੇਜਮੈਂਟ ਕਮੇਟੀ ਅਤੇ ਸਟਾਫ਼ ਵੱਲੋਂ ਜੇਤੂ ਵਿਦਿਆਰਥਣਾਂ ਅਤੇ ਉਨ੍ਹਾਂ ਦੇ ਕੋਚ ਨੂੰ ਹਾਰਦਿਕ ਵਧਾਈ ਦਿੱਤੀ ਗਈ। ਉਨ੍ਹਾਂ ਨੇ ਵਿਦਿਆਰਥਣਾਂ ਦੇ ਉੱਜਵਲ ਭਵਿੱਖ ਲਈ ਸ਼ੁੱਭਕਾਮਨਾਵਾਂ ਦਿੰਦਿਆਂ ਕਿਹਾ ਕਿ ਅਜਿਹੀਆਂ ਪ੍ਰਾਪਤੀਆਂ ਹੋਰ ਵਿਦਿਆਰਥੀਆਂ ਲਈ ਵੀ ਪ੍ਰੇਰਣਾ ਦਾ ਸਰੋਤ ਬਣਦੀਆਂ ਹਨ।
ਪਿਛਲੀ ਖ਼ਬਰ ਰਾਈਸ ਮਿਲਰਜ਼ ਐਸੋਸੀਏਸ਼ਨ ਦੀ ਮੀਟਿੰਗ 8 ਨੂੰ ਅਗਲੀ ਖ਼ਬਰ ਬੀ.ਐੱਲ.ਓ. ਜਥੇਬੰਦੀ ਦਾ ਵਫ਼ਦ ਮੰਗਾਂ ਦੇ ਹੱਲ ਲਈ ਵਧੀਕ ਡਿਪਟੀ ਕਮਿਸ਼ਨਰ ਸੰਗਰੂਰ ਨੂੰ ਮਿਲਿਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।