05-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-08-2026

ਐਮ ਐਲ ਜੀ ਸਕੂਲ ਚੀਮਾ ਦੀਆਂ ਖਿਡਾਰਨਾਂ ਕਬੱਡੀ ਮੁਕਾਬਲੇ ’ਚੋਂ ਅਵੱਲ

ਸੰਗਰੂਰ, 4 ਅਗਸਤ (ਸੁਖਵਿੰਦਰ ਸਿੰਘ ਫੁੱਲ) - ਮਾਲਵਾ ਲਿਖਾਰੀ ਸਭਾ ਸੰਗਰੂਰ ਵੱਲੋਂ ਲੇਖਕ ਭਵਨ ਸੰਗਰੂਰ ਵਿਖੇ ਸਾਹਿਤਕ ਸਮਾਗਮ ਕਰਵਾਇਆ ਗਿਆ, ਜਿਸ ਵਿੱਚ ਜਸਵਿੰਦਰ ਸਿੰਘ ਛਿੰਦਾ ਦੇ ਚਰਚਿਤ ਨਾਵਲ ‘ਹਵਾਲਾਤ’ ਉੱਪਰ ਗੋਸ਼ਟੀ ਕਰਵਾਈ ਗਈ। ਨਾਵਲ ਸਬੰਧੀ ਪੜ੍ਹੇ ਗਏ ਆਪਣੇ ਖੋਜਪੂਰਨ ਪਰਚੇ ਵਿੱਚਡਾ.

ਐਮ ਐਲ ਜੀ ਸਕੂਲ ਚੀਮਾ ਦੀਆਂ ਜੇਤੂ ਕਬੱਡੀ ਖਿਡਾਰਨਾਂ ਖੇਡ ਪ੍ਰਬੰਧਕਾਂ ਨਾਲ । ਤਸਵੀਰ : ਗੁਰਜੀਤ ਸਿੰਘ ਚਹਿਲ ਵਧੀਕ ਕਿਰਤ ਕਮਿਸ਼ਨਰ ਪੰਜਾਬ ਮੈਡਮ ਮੋਨਾ ਪੂਰੀ ਨਾਲ ਮੀਟਿੰਗ ਕਰਦੇ ਹੋਏ ਸੂਬਾ ਪ੍ਰਧਾਨ ਸ਼ੇਰ ਸਿੰਘ ਖੰਨਾ ਅਤੇ ਹੋਰ। ਤਸਵੀਰ : ਵਿਨੋਦ 05-08-2026
ਸੰਗਰੂਰ, 4 ਅਗਸਤ (ਸੁਖਵਿੰਦਰ ਸਿੰਘ ਫੁੱਲ) - ਮਾਲਵਾ ਲਿਖਾਰੀ ਸਭਾ ਸੰਗਰੂਰ ਵੱਲੋਂ ਲੇਖਕ ਭਵਨ ਸੰਗਰੂਰ ਵਿਖੇ ਸਾਹਿਤਕ ਸਮਾਗਮ ਕਰਵਾਇਆ ਗਿਆ, ਜਿਸ ਵਿੱਚ ਜਸਵਿੰਦਰ ਸਿੰਘ ਛਿੰਦਾ ਦੇ ਚਰਚਿਤ ਨਾਵਲ ‘ਹਵਾਲਾਤ’ ਉੱਪਰ ਗੋਸ਼ਟੀ ਕਰਵਾਈ ਗਈ।ਨਾਵਲ ਸਬੰਧੀ ਪੜ੍ਹੇ ਗਏ ਆਪਣੇ ਖੋਜਪੂਰਨ ਪਰਚੇ ਵਿੱਚਡਾ. ਭੁਪਿੰਦਰ ਸਿੰਘ ਬੇਦੀ ਨੇ ਕਿਹਾ ਕਿ ਜਸਵਿੰਦਰ ਸਿੰਘ ਛਿੰਦਾ ਨੇ ਆਪਣੇ ਨਾਵਲ ਵਿੱਚ ਪੰਜਾਬ ਦੇ ਕਾਲੇ ਦੌਰ ਦਾ ਗਵਾਹ ਬਣ ਕੇ ਯਥਾਰਥਕ ਬਿਰਤਾਂਤ ਸਿਰਜਣ ਦੀ ਸਫ਼ਲ ਅਤੇ ਸੁਚੱਜੀ ਕੋਸ਼ਿਸ਼ ਕੀਤੀ ਹੈ। ਵਿਚਾਰ-ਚਰਚਾ ਨੂੰ ਅੱਗੇ ਤੋਰਦਿਆਂ ਡਾ. ਤੇਜਾ ਸਿੰਘ ਤਿਲਕ ਨੇ ਕਿਹਾ ਕਿ ਨਾਵਲ ਵਿੱਚ ਪੁਲਿਸ ਰਾਜ ਦੀਆਂ ਅਣਮਨੁੱਖੀ ਕਾਰਵਾਈਆਂ ਨੂੰ ਬੜੀ ਬਾਰੀਕੀ ਨਾਲ ਬਿਆਨ ਕੀਤਾ ਗਿਆ ਹੈ।ਡਾ. ਮੀਤ ਖਟੜਾ ਨੇ ਕਿਹਾ ਕਿ ਇਹ ਨਾਵਲ ਖਾੜਕੂਵਾਦ ਸਮੇਂ ਲੇਖਕ ਦਾਹਵਾਲਾਤ ਵਿੱਚ ਹੱਡੀਂ ਹੰਢਾਇਆ ਦਰਦ ਹੈ।ਡਾ. ਮਨੀਸ਼ਾ ਰਾਣੀ ਨੇ ਕਿਹਾ ਕਿ ਨਾਵਲ ਵਿੱਚ ਖਾੜਕੂਵਾਦ ਦੇ ਸਮੇਂ ਦਾ ਨਿਰਪੱਖ ਢੰਗ ਨਾਲ ਚਿੱਤਰਣ ਕੀਤਾ ਗਿਆ ਹੈ। ਪ੍ਰਸਿੱਧ ਨਾਵਲਕਾਰ ਮਿੱਤਰ ਸੈਨ ਮੀਤ ਨੇ ਆਪਣੇ ਪ੍ਰਧਾਨਗੀ ਭਾਸ਼ਣ ਵਿੱਚ ਬੋਲਦਿਆਂ ਕਿਹਾ ਕਿ ਖਾੜਕੂਵਾਦ ਦੇ ਦੌਰ ਬਾਰੇ ਲਿਖਿਆ ਇਹ ਨਾਵਲ ਅਜੋਕੇ ਸਮੇਂ ਵਿੱਚ ਵੀ ਉਨਾ ਹੀ ਸਾਰਥਿਕ ਹੈ। ਨਾਵਲਕਾਰ ਜਸਵਿੰਦਰ ਸਿੰਘ ਛਿੰਦਾ ਨੇ ਆਪਣੇ ਜੀਵਨ ਅਤੇ ਲਿਖਣ ਪ੍ਰਕਿਰਿਆ ਸਬੰਧੀ ਯਾਦਾਂ ਸਾਂਝੀਆਂ ਕੀਤੀਆਂ ਅਤੇ ਸਭਾ ਵੱਲੋਂ ਉਨ੍ਹਾਂ ਨੂੰ ਪੰਜਾਬੀ, ਭਾਸ਼ਾ, ਸਾਹਿਤ ਅਤੇ ਸੱਭਿਆਚਾਰ ਦੀ ਪ੍ਰਫੁੱਲਤਾ ਵਿੱਚ ਪਾਏ ਵਡਮੁੱਲੇ ਯੋਗਦਾਨ ਲਈ ਸਨਮਾਨਿਤ ਕੀਤਾ ਗਿਆ। ਸਮਾਗਮ ਦੇ ਆਰੰਭ ਵਿੱਚ ਕਰਮ ਸਿੰਘ ਜ਼ਖ਼ਮੀ ਨੇ ਹਾਜ਼ਰ ਸਾਹਿਤਕਾਰਾਂ ਲਈ ਸਵਾਗਤੀ ਸ਼ਬਦ ਕਹੇ। ਉਪਰੰਤ ਆਜ਼ਾਦੀ ਦਿਵਸ ਨੂੰ ਸਮਰਪਿਤ ਵਿਸ਼ਾਲ ਕਵੀ ਦਰਬਾਰ ਹੋਇਆ, ਜਿਸ ਵਿੱਚ ਪੰਥਕ ਕਵੀ ਲਾਭ ਸਿੰਘ ਝੱਮਟ, ਸੱਤਦੇਵ ਸ਼ਰਮਾ, ਗੁਰਨਾਮ ਸਿੰਘ, ਪਵਿੱਤਰ ਕੌਰ ਗਰੇਵਾਲ, ਜਗਦੀਸ਼ਪਾਲ ਮਹਿਤਾ, ਕੈਪਟਨ ਪੂਰਨ ਸਿੰਘ ਗਗੜਾ, ਅਮਰਦੀਪ ਸਿੰਘ, ਬੱਲੀ ਈਲਵਾਲ, ਰਣਦੀਪ ਸਿੰਘ, ਸੁਖਵਿੰਦਰ ਸਿੰਘ ਲੋਟੇ, ਪਵਨ ਕੁਮਾਰ ਹੋਸ਼ੀ, ਅਮਨ ਜੱਖਲਾਂ, ਗੁਰਸ਼ਰਨ ਸਿੰਘ, ਸੁਰਜੀਤ ਸਿੰਘ ਮੌਜੀ, ਰਜਿੰਦਰ ਸਿੰਘ ਰਾਜਨ, ਕਰਮ ਸਿੰਘ ਜ਼ਖ਼ਮੀ, ਜੰਗੀਰ ਸਿੰਘ ਰਤਨ, ਕੁਲਵਿੰਦਰ ਸਿੰਘ, ਜਸਵਿੰਦਰ ਸਿੰਘ ਛਿੰਦਾ, ਬਾਲ ਕ੍ਰਿਸ਼ਨ, ਡਾ. ਮੀਤ ਖਟੜਾ, ਗੋਬਿੰਦਰ ਸਿੰਘ ਮੰਗਵਾਲ, ਜੱਗੀ ਮਾਨ, ਰਮੇਸ਼ਵਰ ਸਿੰਘ, ਡਾ. ਰਣਜੀਤ ਬਰਿਆਹ, ਸਰਬਜੀਤ ਸੰਗਰੂਰਵੀ, ਗੋਬਿੰਦ ਸਿੰਘ ਤੂਰਬਨਜਾਰਾ, ਡਾ. ਮਨੀਸ਼ਾ ਰਾਣੀ, ਕਮਲਜੀਤ ਕੌਰ, ਜਗਜੀਤ ਸਿੰਘ ਲੱਡਾ, ਜਸਵੀਰ ਕੌਰ ਬਦਰਾ, ਕੁਲਦੀਪ ਸਿੰਘ ਸਾਹਿਲ, ਬਹਾਦਰ ਸਿੰਘ ਧੌਲਾ, ਸੁਰਿੰਦਰਪਾਲ ਸਿੰਘ ਸਿੱਧੂ, ਬਲਜਿੰਦਰ ਸਿੰਘ ਬਾਲੀ, ਮੁਖਤਿਆਰ ਅਲਾਲ, ਗੁਰਮੁਖ ਸਿੰਘ, ਰਮਨ ਕੁਮਾਰ ਸਿੰਗਲਾ, ਹਰਵੀਰ ਸਿੰਘ ਬਾਗੀ, ਸੁਖਵਿੰਦਰ ਸਿੰਘ, ਡਾ. ਭੁਪਿੰਦਰ ਸਿੰਘ ਬੇਦੀ, ਤੇਜਾ ਸਿੰਘ ਤਿਲਕ, ਅਕਸ਼ਨਿੰਦਰ ਸਿੰਘ ਅਤੇਪਲਕਨੂਰ ਸਿੰਘ ਆਦਿ ਕਵੀ ਸਾਹਿਬਾਨ ਨੇ ਹਿੱਸਾ ਲਿਆ। ਅੰਤ ਵਿੱਚ ਡਾ. ਮੀਤ ਖਟੜਾ ਨੇ ਸਾਰੇ ਆਏ ਸਾਹਿਤਕਾਰਾਂ ਦਾ ਧੰਨਵਾਦ ਕੀਤਾ ਅਤੇ ਮੰਚ ਸੰਚਾਲਨ ਦੀ ਭੂਮਿਕਾ ਰਾਜਿੰਦਰ ਸਿੰਘ ਰਾਜਨ ਨੇ ਬਾਖ਼ੂਬੀ ਨਿਭਾਈ।
ਪਿਛਲੀ ਖ਼ਬਰ ਸਲੇਮਪੁਰ ਵਿਖੇ ਤੀਆਂ ਦਾ ਤਿਉਹਾਰ ਮਨਾਇਆ ਅਗਲੀ ਖ਼ਬਰ ਪੰਜਾਬ ਸਰਕਾਰ ਵੱਲੋਂ ਸਫਾਈ ਸੇਵਕਾਂ ਦੀਆਂ ਮੰਗਾਂ ਮੰਨਣ ਤੋਂ ਬਾਅਦ ਖਤਮ ਹੋਈ ਹੜਤਾਲ, ਲੋਕਾਂ ਨੇ ਲਿਆ ਸੁਖ ਦਾ ਸਾਹ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।