06-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-08-2026

ਕਾਂਗਰਸ ਪਾਰਟੀ ਵਿੱਚ ਸ਼ਾਮਿਲ ਹੋਈ ਬਲਵਿੰਦਰ ਕੌਰ ਨੇ ਬੀਬੀ ਰਾਜਿੰਦਰ ਕੌਰ ਭੱਠਲ ਤੋਂ ਲਿਆ ਅਸ਼ੀਰਵਾਦ

ਲਹਿਰਾਗਾਗਾ , 5 ਅਗਸਤ (ਅਸ਼ੋਕ ਗਰਗ) - ਸ਼੍ਰੋਮਣੀ ਅਕਾਲੀ ਦਲ ਨੂੰ ਅਲਵਿਦਾ ਆਖ ਕੇ ਕਾਂਗਰਸ ਪਾਰਟੀ ਵਿੱਚ ਸ਼ਾਮਲ ਹੋਈ ਨਗਰ ਕੌਂਸਲ ਲਹਿਰਾਗਾਗਾ ਦੀ ਸਾਬਕਾ ਪ੍ਰਧਾਨ ਬਲਵਿੰਦਰ ਕੌਰ ਉਰਫ਼ ਸੰਦੀਪ ਕੌਰ ਨੇ ਅੱਜ ਪੰਜਾਬ ਦੀ ਸਾਬਕਾ ਮੁੱਖ ਮੰਤਰੀ ਦੀ ਰਿਹਾਇਸ਼ ‘ਤੇ ਪਹੁੰਚ ਕੇ ਉਨ੍ਹਾਂ ਤੋਂ ਆਸ਼ੀਰਵਾਦ ਪ੍ਰਾਪਤ ਕੀਤਾ। ਇਸ ਮੌਕੇ ਬੀਬੀ ਭੱਠਲ ਦੇ ਸਪੁੱਤਰ ਅਤੇ ਪੰਜਾਬ ਪ੍ਰਦੇਸ਼ ਕਾਂਗਰਸ ਦੇ ਮੈਂਬਰ ਰਾਹੁਲ ਇੰਦਰ ਸਿੰਘ ਸਿੱਧੂ ਵੀ ਹਾਜ਼ਰ ਸਨ।

ਕਾਂਗਰਸ ਪਾਰਟੀ ਵਿੱਚ ਸ਼ਾਮਿਲ ਹੋਈ ਬਲਵਿੰਦਰ ਕੌਰ ਨੇ ਬੀਬੀ ਰਾਜਿੰਦਰ ਕੌਰ ਭੱਠਲ ਤੋਂ ਲਿਆ ਅਸ਼ੀਰਵਾਦ 06-08-2026
ਲਹਿਰਾਗਾਗਾ , 5 ਅਗਸਤ (ਅਸ਼ੋਕ ਗਰਗ) - ਸ਼੍ਰੋਮਣੀ ਅਕਾਲੀ ਦਲ ਨੂੰ ਅਲਵਿਦਾ ਆਖ ਕੇ ਕਾਂਗਰਸ ਪਾਰਟੀ ਵਿੱਚ ਸ਼ਾਮਲ ਹੋਈ ਨਗਰ ਕੌਂਸਲ ਲਹਿਰਾਗਾਗਾ ਦੀ ਸਾਬਕਾ ਪ੍ਰਧਾਨ ਬਲਵਿੰਦਰ ਕੌਰ ਉਰਫ਼ ਸੰਦੀਪ ਕੌਰ ਨੇ ਅੱਜ ਪੰਜਾਬ ਦੀ ਸਾਬਕਾ ਮੁੱਖ ਮੰਤਰੀ ਦੀ ਰਿਹਾਇਸ਼ ‘ਤੇ ਪਹੁੰਚ ਕੇ ਉਨ੍ਹਾਂ ਤੋਂ ਆਸ਼ੀਰਵਾਦ ਪ੍ਰਾਪਤ ਕੀਤਾ। ਇਸ ਮੌਕੇ ਬੀਬੀ ਭੱਠਲ ਦੇ ਸਪੁੱਤਰ ਅਤੇ ਪੰਜਾਬ ਪ੍ਰਦੇਸ਼ ਕਾਂਗਰਸ ਦੇ ਮੈਂਬਰ ਰਾਹੁਲ ਇੰਦਰ ਸਿੰਘ ਸਿੱਧੂ ਵੀ ਹਾਜ਼ਰ ਸਨ। ਬਲਵਿੰਦਰ ਕੌਰ ਨੇ ਬੀਬੀ ਰਾਜਿੰਦਰ ਕੌਰ ਭੱਠਲ ਨੂੰ ਦਿਵਾਇਆ ਕਿ ਉਹ ਪਾਰਟੀ ਦੀਆਂ ਨੀਤੀਆਂ ਅਤੇ ਲੋਕ-ਪੱਖੀ ਵਿਚਾਰਧਾਰਾ ਨੂੰ ਘਰ-ਘਰ ਤੱਕ ਪਹੁੰਚਾਉਣ ਲਈ ਪੂਰੀ ਤਨਦੇਹੀ ਨਾਲ ਕੰਮ ਕਰਨਗੇ ਅਤੇ ਪਾਰਟੀ ਨੂੰ ਮਜ਼ਬੂਤ ਕਰਨ ਲਈ ਹਰ ਸੰਭਵ ਯਤਨ ਕਰਨਗੇ। ਮੈਡਮ ਬਲਵਿੰਦਰ ਕੌਰ 4 ਵਾਰ ਨਗਰ ਕੌਂਸਲ ਲਹਿਰਗਾਗਾ ਦੀ ਚੋਣ ਲੜ ਕੇ ਕੌਂਸਲਰ ਬਣੇ ਅਤੇ ਅਕਾਲੀ ਦਲ ਦੀ ਸਰਕਾਰ ਸਮੇਂ ਨਗਰ ਕੌਂਸਲ ਦੇ ਪ੍ਰਧਾਨ ਵੀ ਰਹੇ ਹਨ। ਹੁਣ ਮੌਜੂਦਾ ਕੌਂਸਲਰ ਹਨ। ਇਸ ਮੌਕੇ ਮਾਰਕੀਟ ਕਮੇਟੀ ਲਹਿਰਾਗਾਗਾ ਦੇ ਸਾਬਕਾ ਚੇਅਰਮੈਨ ਗੁਰਤੇਜ ਸਿੰਘ ਕੋਟੜਾ ਵੀ ਮੌਜੂਦ ਸਨ।
ਪਿਛਲੀ ਖ਼ਬਰ ਵਿਧਾਇਕਾ ਭਰਾਜ ਨੇ 7 ਪਿੰਡਾਂ ਨੂੰ ਵਾਟਰ ਟੈਂਕ ਫਾਇਰ ਫਾਈਟਿੰਗ ਸਿਸਟਮ ਦਿੱਤੇ ਅਗਲੀ ਖ਼ਬਰ ‘ਆਪ’ ਨੇ ਵਿਕਰਮ ਨਕਟੇ ਨੂੰ ਹਲਕਾ ਸੰਗਰੂਰ ਦਾ ਸੰਗਠਨ ਇੰਚਾਰਜ ਨਿਯੁਕਤ ਕੀਤਾ ਮਨਿੰਦਰ ਸਿੰਘ ਨੂੰ ਨਿਯੁਕਤ ਕੀਤਾ ਬਲਾਕ ਪ੍ਰ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।